BREAKING NEWS

ਨੈਸ਼ਨਲ

ਸਾਕਾ ਨੀਲਾ ਤਾਰਾ 'ਚ ਬਰਤਾਨੀਆ ਦੀ ਭੂਮਿਕਾ ਦੀ ਜਾਂਚ ਦਾ ਮੁੱਦਾ ਤਨਮਨਜੀਤ ਢੇਸੀ ਨੇ ਸੰਸਦ 'ਚ ਮੁੜ ਉਠਾਇਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 11, 2025 07:57 PM

ਨਵੀਂ ਦਿੱਲੀ- ਸਾਕਾ ਨੀਲਾ ਤਾਰਾ ਵਿਚ ਬਰਤਾਨੀਆ ਸਰਕਾਰ ਦੀ ਭੂਮਿਕਾ ਦੀ ਜਾਂਚ ਦੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸੰਸਦ 'ਚ ਮੁੜ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ 1984 ਵਿਚ ਵੱਡਾ ਸਦਮਾ ਸਹਿਣਾ ਪਿਆ ਸੀ, ਕਿਉਂਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਭਾਰਤੀ ਫ਼ੌਜ ਨੇ ਹਮਲਾ ਕੀਤਾ ਸੀ, ਜਿਸ ਵਿਚ ਅਸਹਿਣਯੋਗ ਤਬਾਹੀ ਅਤੇ ਜਾਨੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ 30 ਸਾਲ ਬਾਅਦ ਮਿਲੇ ਦਸਤਾਵੇਜ਼ਾਂ ਵਿਚ ਬਹੁਤ ਕੁਝ ਜਨਤਕ ਹੋਇਆ ਹੈ ਪਰ ਪਿਛਲੀ ਕੰਜ਼ਰਵੇਟਿਵ ਸਰਕਾਰ ਮੌਕੇ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਸੀ । ਉਨ੍ਹਾਂ ਮੰਗ ਕੀਤੀ ਕਿ ਸਾਕਾ ਨੀਲਾ ਤਾਰਾ ਵਿਚ ਥੈਚਰ ਸਰਕਾਰ ਦੀ ਭੂਮਿਕਾ ਬਾਰੇ ਸੁਤੰਤਰ ਜਾਂਚ ਦੀ ਲੋੜ ਹੈ, ਜਿਸ ਦੇ ਜਵਾਬ 'ਚ ਸੰਬੰਧਿਤ ਮੰਤਰੀ ਨੇ ਕਿਹਾ ਕਿ ਇਹ ਸਿੱਖਾਂ ਦਾ ਬਹੁਤ ਹੀ ਸੰਵੇਦਨਸ਼ੀਲ ਮਸਲਾ ਹੈ। ਉਹ ਇਸ ਬਾਰੇ ਸੰਬੰਧਿਤ ਮੰਤਰੀ ਨਾਲ ਗੱਲ ਕਰਨਗੇ। ਜ਼ਿਕਰਯੋਗ ਹੈ ਕਿ ਕੰਜ਼ਰਵੇਟਿਵ ਸਰਕਾਰ ਵਲੋਂ ਵੀ ਇਸ ਮਾਮਲੇ ਬਾਰੇ ਜਾਂਚ ਕਰਵਾਈ ਗਈ ਸੀ, ਜਿਸ ਨੂੰ ਸਿੱਖ ਭਾਈਚਾਰੇ ਨੇ ਰੱਦ ਕਰ ਦਿੱਤਾ ਸੀ, ਕਿਉਂਕਿ ਸਾਰਕਾਰ ਨੇ ਉਕਤ ਮਾਮਲੇ 'ਚ ਕਈ ਦਸਤਾਵੇਜ਼ਾਂ ਨੂੰ ਜਨਤਕ ਹੋਣ ਤੋਂ ਰੋਕ ਦਿੱਤਾ ਸੀ।

Have something to say? Post your comment

 

ਨੈਸ਼ਨਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

'ਫ਼ਖ਼ਰ ਏ ਕੌਮ' ਦਾ ਸਨਮਾਨ ਸ਼ਹੀਦ "ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ" ਨੂੰ ਦੇਣ ਦੀ ਕੀਤੀ ਮੰਗ: ਯੂਕੇ ਸਿੱਖ ਜੱਥੇਬੰਦੀਆਂ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀ ਤਿਆਰੀਆਂ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹੋਈ ਬੈਠਕ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ

ਕਿਸਾਨੀ ਮੰਗਾ ਲਈ 76ਵੇਂ ਗਣਤੰਤਰ ਦਿਵਸ 'ਤੇ ਕਿਸਾਨ ਕੱਢਣਗੇ ਟਰੈਕਟਰ, ਮੋਟਰ ਸਾਈਕਲ ਪਰੇਡ: ਸੰਯੁਕਤ ਕਿਸਾਨ ਮੋਰਚਾ

ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਇਸ ਲਈ ਸੰਭਵ ਹੈ ਕਿਉਂਕਿ ਅਸੀਂ ਵੱਡੇ ਕਾਰੋਬਾਰੀਆਂ ਤੋਂ ਦਾਨ ਨਹੀਂ ਲੈਂਦੇ: ਸੀਐਮ ਅਤਿਸ਼ੀ