BREAKING NEWS
ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੰਜਾਬ

ਮਾਘੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗੁ: ਬਾਬਾ ਨੈਣਾ ਸਿੰਘ ਤੇ ਗੁ: ਬੱਗਸਰ ਸਾਹਿਬ ਵਿਖੇ ਹੋਣਗੇ ਧਾਰਮਿਕ ਸਮਾਗਮ

ਕੌਮੀ ਮਾਰਗ ਬਿਊਰੋ | January 11, 2025 07:59 PM

ਸ੍ਰੀ ਮੁਕਤਸਰ ਸਾਹਿਬ- ਮਾਘੀ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਨਿਹੰਗ ਸਿੰਘ ਦਲਾਂ ਦੀਆਂ ਵੱਖ-ਵੱਖ ਛਾਉਣੀਆਂ ਵਿੱਚ ਸਾਫ ਸਫਾਈ ਤੇ ਨਿਹੰਗ ਸਿੰਘ ਦੇ ਉਤਾਰੇ ਹੋ ਗਏ ਹਨ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਗੁਰਦੁਆਰਾ ਬਾਬਾ ਨੈਣਾ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦੁਆਰਾ ਬੱਗਸਰ ਸਾਹਿਬ ਜੱਸੀ ਬਾਗ ਵਾਲੀ ਵਿਖੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਨੇ ਉਤਾਰਨੇ ਸ਼ੁਰੂ ਹੋ ਗਏ ਹਨ ਅਤੇ ਮਾਘੀ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਦੋਹਾਂ ਅਸਥਾਨਾਂ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਲਾਹੀ ਅਖੰਡ ਬਾਣੀ ਦੇ ਅਖੰਡ ਪਾਠ ਮਿਤੀ 12 ਜਨਵਰੀ ਤੋਂ ਅਰੰਭ ਹੋ ਕੇ 14 ਜਨਵਰੀ ਨੂੰ ਭੋਗ ਪਾਏ ਜਾਣਗੇ। ਏਸੇ ਤਰ੍ਹਾਂ ਬੁੱਢਾ ਦਲ ਦੀ ਛਾਉਣੀ ਗੁ: ਬਾਬਾ ਨੈਣਾ ਸਿੰਘ ਜੀ ਵਿਖੇ ਸ੍ਰੀ ਦਸਮ ਗ੍ਰੰਥ ਜੀ ਦੇ ਭੋਗ 15 ਜਨਵਰੀ ਨੂੰ ਪੈਣਗੇ ਅਤੇ ਮਹੱਲਾ ਚੜ੍ਹੇਗਾ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਦੋਹਾਂ ਧਾਰਮਿਕ ਅਸਥਾਨਾਂ ਪੁਰ ਧਾਰਮਿਕ ਦੀਵਾਨ ਸੱਜਣਗੇ ਅਤੇ ਅੰਮ੍ਰਿਤ ਸੰਚਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸਾਰੇ ਸਮਾਗਮ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਨਾ ਹੇਠ ਕੀਤੇ ਜਾਣਗੇ। ਉਨ੍ਹਾਂ ਇਸ ਅਸਥਾਨ ਦੀ ਇਤਿਹਾਸਕ ਮਹੱਤਤਾ ਦੱਸਦਿਆ ਕਿਹਾ ਕਿ ਦੱਸਵੇਂ ਪਾਤਸ਼ਾਹ ਨੇ ਖਿਦਰਾਣੇ ਦੀ ਢਾਬ ਦਾ ਧਰਮ ਯੁੱਧ ਫ਼ਤਹਿ ਕੀਤਾ, ਧਰਮੀ ਸ਼ਹੀਦ ਸਿੰਘਾਂ ਨੂੰ ਵੱਖ-ਵੱਖ ਖਿਤਾਬ ਬਖ਼ਸ਼ਦੇ ਹੋਏ ਅਤੇ ਹੋਰ ਅਨੇਕਾਂ ਬਚਨਾਂ ਰਾਹੀਂ ਕਲਯੁਗੀ ਜੀਵਾ ਦੇ ਉਧਾਰ ਕਰਦੇ ਹੋਏ ਮੁਕਤਸਰ ਤੋਂ ਪਿੰਡ ਜੱਸੀ ਬਾਗ ਵਾਲੀ ਗੁ: ਬੱਗਸਰ ਸਾਹਿਬ ਵਾਲੇ ਸਥਾਨ ਤੇ ਪੁਜੇ। ਮਾਘੀ ਮੇਲੇ ਨੂੰ ਸਮਰਪਿਤ ਦੋਹਾਂ ਮਹਾਨ ਤੀਰਥਾਂ ਪੁਰ ਧਾਰਮਿਕ ਸਮਾਗਮ ਚਾਰੇ ਦਿਨ ਚੱਲਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਣਗੇ। ਨਿਹੰਗ ਸਿੰਘ ਫੌਜਾਂ ਦੇ ਲਾਇਸੈਂਸ ਨਵੇਂ ਬਣਾਏ ਅਤੇ ਰੀਨਿਊ ਕੀਤੇ ਜਾਣਗੇ।

Have something to say? Post your comment

 

ਪੰਜਾਬ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੰਡੀਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਸੌਦਾ ਸਾਧ ਦੀ ਮਾਫੀ ਦੇ ਸਮਰਥਨ ਵਿੱਚ ਜਗੀਰ ਕੌਰ ਅਤੇ ਚੰਦੂਮਾਜਰਾ ਦੀਆਂ ਦਿਖਾਈਆਂ ਅਕਾਲੀ ਦਲ ਨੇ ਵੀਡੀਓ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੋਨਾਂ ਬੋਲਿਆ ਝੂਠ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਸਮਾਜਿਕ ਸੁਰੱਖਿਆ ਮੰਤਰੀ ਨੇ ਸਰਕਾਰੀ ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਲਈ ਤਜਵੀਜ਼ ਤਿਆਰ ਕਰਨ ਦੇ ਦਿੱਤੇ ਹੁਕਮ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਅੱਜ ਵੀ ਸਟੈਂਡ ਕਰਦੀ ਹੈ- ਜਥੇਦਾਰ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ 'ਤੇ ਅਫਸੋਸ ਦਾ ਪ੍ਰਗਟਾਵਾ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ 

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ,ਰਾਜਪਾਲ ਨਾਲ ਕੀਤੀ ਮੁਲਾਕਾਤ ਆਪ' ਦੇ ਵਫ਼ਦ ਨੇ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਏ. ਆਈ. ਸੀ. ਟੀ. ਵੱਲੋਂ ਪ੍ਰਵਾਨਿਤ ‘ਐਡਵਾਂਸਿੰਗ ਸਮਾਰਟ ਮੈਨੂਫੈਕਚਰਿੰਗ ਵਿਸ਼ੇ ’ਤੇ ਪ੍ਰੋਗਰਾਮ ਆਯੋਜਿਤ