BREAKING NEWS

ਨੈਸ਼ਨਲ

ਫ਼ੈਸਟਾ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਸਦਰ ਬਾਜ਼ਾਰ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 12, 2025 01:05 PM

ਨਵੀਂ ਦਿੱਲੀ - ਫੈਡਰੇਸ਼ਨ ਆਫ਼ ਸਦਰ ਬਜ਼ਾਰ ਟਰੇਡਰਜ਼ ਐਸੋਸੀਏਸ਼ਨ ਵੱਲੋਂ ਸਦਰ ਬਜ਼ਾਰ ਨਿਯੁਕਤ ਏ.ਸੀ.ਪੀ ਸਬ ਡਵੀਜ਼ਨ ਸਦਰ ਬਜ਼ਾਰ ਸ੍ਰੀ ਕਰਨ ਸਿੰਘ ਰਾਣਾ, ਐਸ.ਐਚ.ਓ ਸ੍ਰੀ ਸਹਿਦੇਵ ਸਿੰਘ ਤੋਮਰ ਅਤੇ ਇਲਾਕੇ ਦੇ ਵੱਖ-ਵੱਖ ਪੁਲਿਸ ਅਧਿਕਾਰੀ ਨਾਲ ਇਕ ਮੀਟਿੰਗ ਕੀਤੀ ਗਈ । ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਾਕੇਸ਼ ਕੁਮਾਰ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਸਦਰ ਬਜ਼ਾਰ ਦੀ ਸਮੱਸਿਆ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਦਰ ਬਜ਼ਾਰ ਵਿੱਚ ਕਬਜੇ ਦੀ ਕਾਫੀ ਸਮੱਸਿਆ ਹੈ ਅਤੇ ਇਸ ਦੇ ਨਾਲ ਹੀ ਸਦਰ ਬਜ਼ਾਰ ਥਾਣੇ ਤੋਂ 12 ਟੁਟੀ ਚੌਂਕ ਤੱਕ ਪਾਰਕਿੰਗ ਦੀ ਥਾਂ ਦਾ ਸੁਧਾਰ ਕੀਤਾ ਜਾਣਾ ਚਾਹੀਦਾ ਹੈ । ਕਿਉਕਿ ਇੱਥੇ ਦੋ-ਤਿੰਨ ਲਾਈਨਾਂ ਦੀਆਂ ਪਾਰਕਿੰਗ ਹੋਣ ਕਾਰਨ ਟ੍ਰੈਫਿਕ ਜਾਮ ਹੁੰਦਾ ਹੈ ਅਤੇ ਹਰ ਰੋਜ਼ ਅਪਰਾਧਿਕ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ।ਇਸ ਦੇ ਨਾਲ ਹੀ ਸਦਰ ਬਾਜ਼ਾਰ 'ਚ ਦਲਾਲਾਂ ਦੀ ਭਰਮਾਰ ਹੈ ਅਤੇ ਖਰੀਦਦਾਰ ਦਲਾਲਾਂ ਦਾ ਸ਼ਿਕਾਰ ਹੋ ਜਾਂਦੇ ਹਨ, ਇਸ ਲਈ ਉਨ੍ਹਾਂ ਨਾਲ ਕਾਫੀ ਠੱਗੀ ਹੁੰਦੀ ਹੈ । ਇਸ ਮੌਕੇ ਸ. ਪੰਮਾ ਤੇ ਰਾਕੇਸ਼ ਯਾਦਵ ਨੇ ਕਿਹਾ ਕਿ ਪੁਲਿਸ ਦੀ ਗਸ਼ਤ ਵਧਾਉਣ ਦੇ ਨਾਲ- ਨਾਲ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਵੀ ਬਾਜ਼ਾਰ 'ਚ ਤਾਇਨਾਤ ਕੀਤਾ ਜਾਵੇ ਕਿਉਂਕਿ ਕਈ ਜੇਬ ਕਤਰੀ ਔਰਤਾਂ ਗ੍ਰਾਹਕਾਂ ਨੂੰ ਨਿਸ਼ਾਨਾ ਬਣਾਉਂਦੀਆਂ ਹਨ । ਇਸ ਮੌਕੇ ਰਾਜਿੰਦਰ ਸ਼ਰਮਾ, ਸਤਪਾਲ ਸਿੰਘ ਮੰਗਾ, ਕਮਲ ਕੁਮਾਰ ਨੇ ਦੱਸਿਆ ਕਿ ਫੇਸਟਾ ਵੱਲੋਂ ਪੁਲਿਸ ਅਧਿਕਾਰੀਆਂ ਦੇ ਸਹਿਯੋਗ ਨਾਲ ਸਦਰ ਬਜ਼ਾਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਨੌਕਰ ਤਸਦੀਕ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਇਸ ਗੱਲ ਦੀ ਜਾਂਚ ਕੀਤੀ ਜਾ ਸਕੇ ਕਿ ਕੋਈ ਬੰਗਲਾਦੇਸ਼ੀ ਜਾ ਅਪਰਾਧੀ ਇੱਥੇ ਆਪਣੀ ਪਛਾਣ ਛੁਪਾ ਰਿਹਾ ਹੈ ਜਾਂ ਨਹੀਂ । ਇਸ ਮੌਕੇ ਏ ਸੀ ਪੀ ਸਦਰ ਬਜ਼ਾਰ ਅਤੇ ਐਸ.ਐਚ.ਓ ਨੇ ਸਾਰੀਆਂ ਸਮੱਸਿਆਵਾਂ ਸੁਣਨ ਉਪਰੰਤ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਇਹਨਾਂ ਸਮੱਸਿਆਵਾਂ ਦਾ ਨਿਪਟਾਰਾ ਕਰਨਗੇ ਅਤੇ ਹਰ ਮਹੀਨੇ ਵਪਾਰੀਆਂ ਨਾਲ ਮੀਟਿੰਗ ਕਰਨਗੇ । ਇਸ ਮੌਕੇ ਫੈਸਟਾਂ ਵੱਲੋਂ ਏ ਸੀ.ਪੀ ਸਦਰ ਬਜ਼ਾਰ ਅਤੇ ਐਸ.ਐਚ.ਓ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤਾ ਗਿਆ ਅਤੇ ਉਨ੍ਹਾਂ ਨਾਲ ਆਏ ਸਾਰੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ । ਇਸ ਮੌਕੇ ਪਰਮਜੀਤ ਸਿੰਘ ਪੰਮਾ, ਰਾਕੇਸ਼ ਯਾਦਵ, ਚੌਧਰੀ ਯੋਗਿੰਦਰ ਸਿੰਘ, ਰਜਿੰਦਰ ਸ਼ਰਮਾ, ਸਤਪਾਲ ਸਿੰਘ ਮੰਗਾ, ਕਮਲ ਕੁਮਾਰ, ਰਾਜੀਵ ਛਾਬੜਾ, ਸੁਰਿੰਦਰ ਮਹਿੰਦਰੂ, ਰਾਜ ਕੁਮਾਰ ਗੁਪਤਾ, ਕਨ੍ਹਈਆ ਲਾਲ ਰਘਵਾਨੀ, ਕਮਲ ਗੁਪਤਾ, ਭਾਰਤ ਭੂਸ਼ਣ ਗੋਗੀਆ, ਨਰਿੰਦਰ ਗੁਪਤਾ, ਵਰਿੰਦਰ ਸਿੰਘ, ਜਸਵਿੰਦਰ ਸਿੰਘ, ਗਪਾਲ ਗਰੋਵਰ, ਹਿਮਾਂਸ਼ੁ, ਰਮੇਸ਼ ਸਚਦੇਵਾ, ਵਰਿੰਦਰ ਆਰੀਆ, ਕੁਲਦੀਪ ਸਿੰਘ, ਅਭੈ, ਤਰੁਣ ਸੋਨੀ ਸਮੇਰ ਕਈ ਹਰ ਵਪਾਰੀ ਮੌਜੂਦ ਸਨ।

Have something to say? Post your comment

 

ਨੈਸ਼ਨਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

'ਫ਼ਖ਼ਰ ਏ ਕੌਮ' ਦਾ ਸਨਮਾਨ ਸ਼ਹੀਦ "ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ" ਨੂੰ ਦੇਣ ਦੀ ਕੀਤੀ ਮੰਗ: ਯੂਕੇ ਸਿੱਖ ਜੱਥੇਬੰਦੀਆਂ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀ ਤਿਆਰੀਆਂ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹੋਈ ਬੈਠਕ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ

ਕਿਸਾਨੀ ਮੰਗਾ ਲਈ 76ਵੇਂ ਗਣਤੰਤਰ ਦਿਵਸ 'ਤੇ ਕਿਸਾਨ ਕੱਢਣਗੇ ਟਰੈਕਟਰ, ਮੋਟਰ ਸਾਈਕਲ ਪਰੇਡ: ਸੰਯੁਕਤ ਕਿਸਾਨ ਮੋਰਚਾ

ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਇਸ ਲਈ ਸੰਭਵ ਹੈ ਕਿਉਂਕਿ ਅਸੀਂ ਵੱਡੇ ਕਾਰੋਬਾਰੀਆਂ ਤੋਂ ਦਾਨ ਨਹੀਂ ਲੈਂਦੇ: ਸੀਐਮ ਅਤਿਸ਼ੀ