BREAKING NEWS
ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੰਜਾਬ

ਸੌਦਾ ਸਾਧ ਦੀ ਮਾਫੀ ਦੇ ਸਮਰਥਨ ਵਿੱਚ ਜਗੀਰ ਕੌਰ ਅਤੇ ਚੰਦੂਮਾਜਰਾ ਦੀਆਂ ਦਿਖਾਈਆਂ ਅਕਾਲੀ ਦਲ ਨੇ ਵੀਡੀਓ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੋਨਾਂ ਬੋਲਿਆ ਝੂਠ

ਕੌਮੀ ਮਾਰਗ ਬਿਊਰੋ | January 11, 2025 08:35 PM

ਚੰਡੀਗੜ੍ਹ- ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲੇ ਝੂਠ ਲਈ ਉਨ੍ਹਾਂ 'ਤੇ  ਸ਼ਬਦੀ ਹਮਲਾ ਕੀਤਾ ।

 ਪ੍ਰੈਸ ਕਾਨਫਰੰਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ, "ਇਹ ਬਹੁਤ ਹੀ ਸ਼ਰਮਨਾਕ  ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੇ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਸਾਹਮਣੇ ਖੜਕੇ ਸਰਾਸਰ ਝੂਠ ਬੋਲਿਆ ਅਤੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਉਹਨਾਂ ਨੇ ਸੌਦਾ ਸਾਧ ਰਾਮ ਰਹੀਮ ਦੀ ਮੁਆਫੀ ਦਾ ਸਵਾਗਤ ਕੀਤਾ ਸੀ।

ਸਰਬਜੀਤ ਸਿੰਘ ਝਿੰਜਰ ਨੇ ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਵੀਡੀਓ ਦਿਖਾਈ, ਜਿੱਥੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਕਦੇ ਵੀ ਮੁਆਫ਼ੀ ਦਾ ਸਵਾਗਤ ਨਹੀਂ ਕੀਤਾ, ਜੱਥੇਦਾਰ ਸਾਹਿਬ ਵੱਲੋਂ ਪ੍ਰੈੱਸ ਵਿੱਚ ਅਜਿਹੇ ਬਿਆਨ ਦਿੱਤੇ ਜਾਣ ਦੀ ਗੱਲ ਮੰਨਣ ਲਈ ਕਹਿਣ ਦੇ ਬਾਵਜੂਦ ਵੀ ਉਸਨੇ ਸਾਫ਼ ਇਨਕਾਰ ਕਰ ਦਿੱਤਾ ਸੀ। ਬਾਅਦ 'ਚ ਝਿੰਜਰ ਨੇ ਪ੍ਰੇਮ ਸਿੰਘ ਚੰਦੂਮਾਜਰਾ ਦਾ 2015 ਦਾ ਇਕ ਨਿੱਜੀ ਚੈਨਲ ਨੂੰ ਦਿੱਤਾ ਇੰਟਰਵਿਊ ਦਿਖਾਇਆ, ਜਿਸ 'ਚ ਉਹ ਰਾਮ ਰਹੀਮ ਨੂੰ 'ਜੀ' ਕਹਿ ਕੇ ਸੰਬੋਧਿਤ ਕਰਦੇ ਹੋਏ ਦਿੱਖ ਰਿਹਾ ਹੈ ਅਤੇ ਕਿ ਰਿਹਾ ਹੈ ਕਿ ਅਸੀਂ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ। ਇਨ੍ਹਾਂ ਹੀ ਨਹੀਂ ਵੀਡਿਉ ਵਿੱਚ ਚੰਦੂਮਾਜਰਾ ਨੇ ਉਨ੍ਹਾਂ ਲੋਕਾਂ ਨੂੰ ਵੀ ਤਾੜਨਾ ਕੀਤੀ ਜਿਨ੍ਹਾਂ ਨੇ ਸਵਾਲ ਕੀਤਾ ਸੀ ਕਿ ਡੇਰਾ ਮੁਖੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ਲਈ ਖ਼ੁਦ ਕਿਉਂ ਨਹੀਂ ਗਿਆ।

ਵੀਡੀਓ ਦਿਖਾਉਂਦੇ ਹੋਏ ਝਿੰਜਰ ਨੇ ਕਿਹਾ, "ਇਹ ਵੀਡੀਓ ਸਪੱਸ਼ਟ ਤੌਰ 'ਤੇ ਨੰਗਾ ਕਰਦਾ ਹੈ ਕਿ ਕਿਵੇਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਨਾਲ ਝੂਠ ਬੋਲਣ ਵਿੱਚ ਕੋਈ ਸ਼ਰਮ ਨਹੀਂ ਹੈ। ਉਸਨੇ ਸਪੱਸ਼ਟ ਤੌਰ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲਿਆ ਹੈ ਅਤੇ ਫਿਰ ਵੀ ਉਹ ਹੁਣ ਤੱਕ ਬੇਸ਼ਰਮੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਵਿੱਚ ਲੱਗਿਆ ਹੋਇਆ ਹੈ।"

ਯੂਥ ਅਕਾਲੀ ਦਲ ਪ੍ਰਧਾਨ ਨੇ ਬੀਬੀ ਜਗੀਰ ਕੌਰ ਦੀ ਇੱਕ ਵੀਡੀਓ ਵੀ ਦਿਖਾਈ, ਜੋ 2015 ਵਿੱਚ ਮੀਡੀਆ ਨੂੰ ਦਿੱਤੇ ਇੱਕ ਬਿਆਨ ਵਿੱਚ ਕਹਿ ਰਹੇ ਹਨ ਕਿ ਅਸੀਂ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ ਅਤੇ ਸੰਤੁਸ਼ਟੀ ਪ੍ਰਗਟ ਕਰਦੇ ਹਾਂ। ਜਦੋਂ ਕਿ ਜਗੀਰ ਕੌਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ 5 ਜਥੇਦਾਰਾਂ ਵੱਲੋਂ ਸਵਾਲ ਕੀਤੇ ਜਾਣ ਦੌਰਾਨ ਦਾਅਵਾ ਕੀਤਾ ਸੀ ਕਿ ਉਸ ਨੇ 'ਕਦੇ ਵੀ ਫੈਸਲੇ ਦੀ ਹਮਾਇਤ ਨਹੀਂ ਕੀਤੀ, ਸਗੋਂ ਇਸ ਦੀ ਨਿਖੇਧੀ ਕੀਤੀ ਸੀ', ਜੋ ਕਿ ਹੁਣ ਸਪੱਸ਼ਟ ਤੌਰ 'ਤੇ ਝੂਠ ਸਾਬਿਤ ਹੋ ਗਿਆ ਹੈ।

ਝਿੰਜਰ ਨੇ ਅੱਗੇ ਕਿਹਾ, "ਇਹ ਨੇਤਾ ਬੇਸ਼ਰਮੀ ਨਾਲ ਸੱਤਾ ਦੇ ਭੁੱਖੇ ਹਨ, ਉਹ ਹਰ ਤਰ੍ਹਾਂ ਦੇ ਝੂਠ ਮਾਰ ਸਕਦੇ ਹਨ, ਇੱਥੋਂ ਤੱਕ ਕਿ ਸਾਡੀ ਸਰਵਉੱਚ ਧਾਰਮਿਕ ਸੰਸਥਾ ਦੇ ਸਾਹਮਣੇ ਵੀ, ਬਿਨਾਂ ਕਿਸੇ ਪਛਤਾਵੇ ਜਾਂ ਡਰ ਤੋਂ।"

ਯੂਥ ਪ੍ਰਧਾਨ ਨੇ ਅੱਗੇ ਕਿਹਾ ਕਿ "ਅਸੀਂ ਇਹ ਵੀਡੀਓ ਸਬੂਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬਾਨ ਕੋਲ ਲੈ ਕੇ ਜਾਵਾਂਗੇ ਅਤੇ ਮੰਗ ਕਰਾਂਗੇ ਕਿ ਇਹਨਾਂ ਆਗੂਆਂ ਨੂੰ ਸਿੱਖ ਪੰਥ ਵਿੱਚੋਂ ਛੇਕਿਆ ਜਾਵੇ। ਅਜਿਹੇ ਲੋਕ ਜੋ ਇੰਨੀ ਆਸਾਨੀ ਨਾਲ ਸਰਬਉੱਚ ਅਦਾਲਤ ਦੇ ਸਾਹਮਣੇ ਖੜੇ ਹੋ ਕੇ ਝੂਠ ਬੋਲ ਸਕਦੇ ਹਨ, ਉਨ੍ਹਾਂ ਨੂੰ ਸਿੱਖ ਪੰਥ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ।

ਸਰਬਜੀਤ ਸਿੰਘ ਝਿੰਜਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸਰਬਜੀਤ ਸਿੰਘ ਲਾਡੀ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੰਡੀਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਸਮਾਜਿਕ ਸੁਰੱਖਿਆ ਮੰਤਰੀ ਨੇ ਸਰਕਾਰੀ ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਲਈ ਤਜਵੀਜ਼ ਤਿਆਰ ਕਰਨ ਦੇ ਦਿੱਤੇ ਹੁਕਮ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਅੱਜ ਵੀ ਸਟੈਂਡ ਕਰਦੀ ਹੈ- ਜਥੇਦਾਰ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ 'ਤੇ ਅਫਸੋਸ ਦਾ ਪ੍ਰਗਟਾਵਾ

ਮਾਘੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗੁ: ਬਾਬਾ ਨੈਣਾ ਸਿੰਘ ਤੇ ਗੁ: ਬੱਗਸਰ ਸਾਹਿਬ ਵਿਖੇ ਹੋਣਗੇ ਧਾਰਮਿਕ ਸਮਾਗਮ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ 

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ,ਰਾਜਪਾਲ ਨਾਲ ਕੀਤੀ ਮੁਲਾਕਾਤ ਆਪ' ਦੇ ਵਫ਼ਦ ਨੇ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਏ. ਆਈ. ਸੀ. ਟੀ. ਵੱਲੋਂ ਪ੍ਰਵਾਨਿਤ ‘ਐਡਵਾਂਸਿੰਗ ਸਮਾਰਟ ਮੈਨੂਫੈਕਚਰਿੰਗ ਵਿਸ਼ੇ ’ਤੇ ਪ੍ਰੋਗਰਾਮ ਆਯੋਜਿਤ