BREAKING NEWS
ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੰਜਾਬ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੰਡੀਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਕੌਮੀ ਮਾਰਗ ਬਿਊਰੋ | January 11, 2025 08:38 PM

ਮੋਹਾਲੀ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੂਬੇ ਦੀਆਂ ਅਨਾਜ ਮੰਡੀਆਂ, ਫ਼ਲ ਤੇ ਸਬਜੀ ਮੰਡੀਆਂ ਦੇ ਵਿਕਾਸ ਕਾਰਜਾਂ, ਮਾਰਕਿਟ ਕਮੇਟੀਆਂ, ਈ-ਨੈਮ, ਮੰਡੀ ਬੋਰਡ ਦੀ ਆਮਦਨ ਵਧਾਉਣ, ਮੰਡੀਆਂ ਵਿੱਚ ਬੂਟੇ ਲਗਾਉਣ, ਕਿਸਾਨ ਭਵਨ ਚੰਡੀਗੜ੍ਹ, ਕਿਸਾਨ ਹਵੇਲੀ ਸ੍ਰੀ ਆਨੰਦਪੁਰ ਸਾਹਿਬ, ਗੈਸਟ ਹਾਊਸਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਰਾਮਵੀਰ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਮਨਜੀਤ ਸਿੰਘ ਸੰਧੂ ਜੀ.ਐਮ., ਸ. ਸਵਰਨ ਸਿੰਘ ਡੀ.ਜੀ.ਐਮ., ਸ. ਮਨਿੰਦਰਜੀਤ ਸਿੰਘ ਬੇਦੀ ਡੀ.ਜੀ.ਐਮ., ਸ੍ਰੀਮਤੀ ਭਜਨ ਕੌਰ ਡੀ.ਜੀ.ਐਮ. ਸਮੇਤ ਸਮੂਹ ਜਿਲ੍ਹਾ ਮੰਡੀ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਰਹੇ।
ਇਸ ਦੌਰਾਨ ਸੂਬਿਆਂ ਦੀਆਂ ਮੰਡੀਆਂ ਸੰਬੰਧੀ ਵੱਖ-ਵੱਖ ਮੁੱਦਿਆਂ ਤੇ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸੋਲਰ ਸਿਸਟਮ ਲਗਾਉਣ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਕਿਹਾ ਗਿਆ। ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਸਮੇਤ ਵੱਖ-ਵੱਖ ਥਾਵਾਂ ਤੇ ਲੱਗਭਗ ਇੱਕ ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਇਸ ਮੁਹਿੰਮ ਨੂੰ ਆਉਂਦੇ ਸੀਜਨਾਂ ਵਿੱਚ ਵੀ ਚਾਲੂ ਰੱਖਣ ਦਾ ਫੈਸਲਾ ਲਿਆ ਗਿਆ। ਮੰਡੀਆਂ ਵਿੱਚ ਕਵਰ ਸ਼ੈੱਡਾਂ ਨੂੰ ਆਫ ਸੀਜ਼ਨ ਦੌਰਾਨ ਵਰਤਣ ਤੇ ਪੰਜਾਬ ਮੰਡੀ ਬੋਰਡ ਨੂੰ ਕਰੀਬ 37 ਲੱਖ 82 ਹਜਾਰ ਰੁਪਏ ਦੀ ਆਮਦਨ ਹੋਈ ਹੈ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਕਵਰ ਸ਼ੈੱਡਾਂ ਨੂੰ ਆਫ ਸੀਜਨ ਦੌਰਾਨ ਸਮਾਜਿਕ ਪ੍ਰੋਗਰਾਮਾਂ ਲਈ ਵਰਤਣ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਮੰਡੀ ਬੋਰਡ ਦੇ ਇਸ ਉਪਰਾਲੇ ਦਾ ਲਾਭ ਮਿਲ ਸਕੇ।
ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਕਿਸਾਨ ਭਵਨ ਚੰਡੀਗੜ੍ਹ ਅਤੇ ਕਿਸਾਨ ਹਵੇਲੀ ਸ੍ਰੀ ਆਨੰਦਪੁਰ ਸਾਹਿਬ ਦੀ ਤਰਜ਼ ਤੇ ਮੰਡੀ ਬੋਰਡ ਦੇ ਸੂਬੇ ਭਰ ਵਿੱਚ ਸਥਿਤ ਗੈਸਟ ਹਾਉਸਾਂ ਦੀ ਰੈਨੋਵੇਸ਼ਨ ਅਤੇ ਆਨਲਾਈਨ ਬੁਕਿੰਗ ਸ਼ੁਰੂ ਕੀਤੀ ਜਾਵੇਗੀ। ਪੰਜਾਬ ਭਰ ਦੀਆਂ ਮੰਡੀਆਂ ਵਿੱਚ 36 ਯੂਨੀਪੋਲ ਲਗਾਏ ਹਨ ਅਤੇ 12 ਹੋਰ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਚੇਅਰਮੈਨ ਵੱਲੋਂ ਇਨ੍ਹਾਂ ਯੂਨੀਪੋਲਾਂ ਨੂੰ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਚੇਅਰਮੈਨ ਮੰਡੀ ਬੋਰਡ ਵੱਲੋਂ ਆਏ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਗਿਆ ਕਿ ਮੰਡੀਆਂ ਵਿੱਚ ਕਿਸੇ ਕਿਸਮ ਦੇ ਨਜਾਇਜ਼ ਕਬਜਿਆਂ ਨੂੰ ਤੁਰੰਤ ਹਟਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਅਤੇ ਜੇਕਰ ਕਿਸੇ ਵੀ ਅਧਿਕਾਰੀ ਨੂੰ ਫੀਲਡ ਵਿੱਚ ਇਸ ਸਬੰਧੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਪੰਜਾਬ ਦੀਆਂ ਮੰਡੀਆਂ ਵਿੱਚ ਪੈਟਰੋਲ ਪੰਪਾ ਦੀਆਂ ਸਾਈਟਾਂ ਨੂੰ ਲੀਜ਼ ਤੇ ਦੇਣ ਸਬੰਧੀ 30 ਜਨਵਰੀ 2025 ਤੱਕ ਈ-ਆਕਸ਼ਨ ਕਰਵਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਮੀਟਿੰਗ ਵਿੱਚ ਆਏ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਅਤੇ ਜਿਨਸ ਦੀ ਵਧਦੀ ਆਮਦ ਨੂੰ ਦੇਖਦੇ ਹੋਏ ਨਵੀਆਂ ਮੰਡੀਆਂ ਵਿਕਸਤ ਕਰਨ ਲਈ ਨਿੱਜੀ ਪੱਧਰ ਤੇ ਦਿਲਚਸਪੀ ਲੈਣ ਦੀ ਹਦਾਇਤ ਕੀਤੀ ਗਈ।

Have something to say? Post your comment

 

ਪੰਜਾਬ

ਸੌਦਾ ਸਾਧ ਦੀ ਮਾਫੀ ਦੇ ਸਮਰਥਨ ਵਿੱਚ ਜਗੀਰ ਕੌਰ ਅਤੇ ਚੰਦੂਮਾਜਰਾ ਦੀਆਂ ਦਿਖਾਈਆਂ ਅਕਾਲੀ ਦਲ ਨੇ ਵੀਡੀਓ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੋਨਾਂ ਬੋਲਿਆ ਝੂਠ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਸਮਾਜਿਕ ਸੁਰੱਖਿਆ ਮੰਤਰੀ ਨੇ ਸਰਕਾਰੀ ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਲਈ ਤਜਵੀਜ਼ ਤਿਆਰ ਕਰਨ ਦੇ ਦਿੱਤੇ ਹੁਕਮ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਅੱਜ ਵੀ ਸਟੈਂਡ ਕਰਦੀ ਹੈ- ਜਥੇਦਾਰ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ 'ਤੇ ਅਫਸੋਸ ਦਾ ਪ੍ਰਗਟਾਵਾ

ਮਾਘੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗੁ: ਬਾਬਾ ਨੈਣਾ ਸਿੰਘ ਤੇ ਗੁ: ਬੱਗਸਰ ਸਾਹਿਬ ਵਿਖੇ ਹੋਣਗੇ ਧਾਰਮਿਕ ਸਮਾਗਮ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ 

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ,ਰਾਜਪਾਲ ਨਾਲ ਕੀਤੀ ਮੁਲਾਕਾਤ ਆਪ' ਦੇ ਵਫ਼ਦ ਨੇ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਏ. ਆਈ. ਸੀ. ਟੀ. ਵੱਲੋਂ ਪ੍ਰਵਾਨਿਤ ‘ਐਡਵਾਂਸਿੰਗ ਸਮਾਰਟ ਮੈਨੂਫੈਕਚਰਿੰਗ ਵਿਸ਼ੇ ’ਤੇ ਪ੍ਰੋਗਰਾਮ ਆਯੋਜਿਤ