BREAKING NEWS

ਪੰਜਾਬ

ਮਾਘੀ ਮੇਲੇ ਨੂੰ ਸਮਰਪਿਤ ਬੁੱਢਾ ਦਲ ਸਮੇਤ ਨਿਹੰਗ ਸਿੰਘ ਛਾਉਣੀਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਈ

ਕੌਮੀ ਮਾਰਗ ਬਿਊਰੋ | January 12, 2025 06:05 PM

ਮੁਕਤਸਰ ਸਾਹਿਬ-ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਨੋਟ ਜਾਰੀ ਕੀਤਾ ਹੈ ਕਿ ਬੁੱਢਾ ਦਲ ਅਤੇ ਸਮੂਹ ਨਿਹੰਗ ਸਿੰਘ ਤਰਨਾਦਲਾਂ ਵੱਲੋਂ ਅੱਜ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਨਿਹੰਗ ਸਿੰਘਾਂ ਦੀ ਪੁਰਾਤਨ ਪਰੰਪਰਾ ਅਨੁਸਾਰ ਅਰੰਭ ਕੀਤੇ ਗਏ ਹਨ। ਜਿਨ੍ਹਾਂ ਦੇ ਭੋਗ 14 ਜਨਵਰੀ ਨੂੰ ਪੈਣਗੇ ਅਤੇ ਸ੍ਰੀ ਦਸਮ ਗ੍ਰੰਥ ਸਾਹਿਬ ਦੇ ਅਖੰਡ ਪਾਠ 13 ਜਨਵਰੀ ਨੂੰ ਅਰੰਭ ਹੋ ਕੇ 15 ਨੂੰ ਭੋਗ ਪੈਣਗੇ। ੳਪਰੰਤ ਮਹੱਲਾ ਅਰੰਭ ਹੋਵੇਗਾ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲ਼ੀ 96 ਕਰੋੜੀ ਨੇ ਸਿੱਖ ਕੌਮ ਦੇ ਨਾਮ ਸ਼ੰਦੇਸ ਜਾਰੀ ਕਰਦਿਆਂ ਕਿਹਾ ਕਿ ਮਾਘੀ ਦੇ ਪਾਵਨ ਦਿਹਾੜੇ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਲਈ ਸੰਗਤਾਂ ਵੱਡੀ ਗਿਣਤੀ ਵਿੱਚ ਮੁਕਤਸਰ ਸਾਹਿਬ ਪੁਜਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਭੁੱਲਾਂ ਬਖਸ਼ਾਉਣ ਵਾਲਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਗੁਰੂ ਸਾਹਿਬ ਤੋਂ ਆਪਣੀ ਭੁੱਲ ਬਖ਼ਸਾਈ ਤੇ ਵੱਖ-ਵੱਖ ਖਿਤਾਬਾਂ ਦੀਆਂ ਗੁਰੂ ਸਾਹਿਬ ਤੋਂ ਬਖਸ਼ਿਸ਼ਾਂ ਵੀ ਪ੍ਰਾਪਤ ਕੀਤੀਆਂ।ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਚਾਲੀ ਸ਼ਹੀਦ ਸਿੰਘਾਂ ਨੂੰ ਮੁਕਤੀ ਪਦ ਬਖਸ਼ ਕੇ ਇਸ ਢਾਬ ਦਾ ਨਾਮ ਮੁਕਤਸਰ ਰੱਖਿਆ ।ਉਨ੍ਹਾਂ ਕਿਹਾ ਚਾਲੀ ਮੁਕਤਿਆਂ ਦੇ ਸ਼ਹੀਦੀ ਅਸਥਾਨ ਤੇ ਮੁਕਤਸਰ ਸ਼ਹਿਰ ਵੱਸਿਆ ਹੈ। ਉਨ੍ਹਾਂ ਕਿਹਾ ਲੋਹੜੀ ਦਾ ਵੱਖਰਾ ਇਤਿਹਾਸ ਹੈ ਪਰ ਬੱਚਿਆਂ ਨੂੰ ਸਾਨੂੰ ਕਹਿਣਾ ਚਾਹੀਦਾ ਦਿਉ ਸਤਿਗੁਰ ਜੀ ਲੋਹੜੀ ਸਾਨੂੰ ਨਾਮਦਾਨ ਨਾਲ ਜੋੜੀ। ਦਿਉ ਸਤਿਗੁਰ ਜੀ ਲੋਹੜੀ, ਸਾਨੂੰ ਸੰਗਤ ਨਾਲ ਜੋੜੀ। ਦਿਉ ਸਤਿਗੁਰ ਜੀ ਲੋਹੜੀ, ਸਾਨੂੰ ਅੰਮ੍ਰਿਤ ਵੇਲੇ ਦੇ ਨਾਲ ਜੋੜੀ। ਦਿਉ ਸਤਿਗੁਰ ਜੀ ਲੋਹੜੀ, ਸਾਨੂੰ ਵਿਕਾਰਾਂ ਤੋਂ ਮੋੜੀ। ਦਿਉ ਸਤਿਗੁਰ ਜੀ ਲੋਹੜੀ, ਸਾਨੂੰ ਨਿੰਦਿਆਂ ਨਾਲੋਂ ਤੋੜ੍ਹੀ ਦੀ ਅਰਦਾਸ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਧਰਮ ਪ੍ਰਤੀ ਕੁਰਬਾਨੀ, ਬਲੀਦਾਨ ਤੇ ਸ਼ਹਾਦਤ ਦਾ ਸੰਕਲਪ ਗੁਰੂ ਸਾਹਿਬ ਨੇ ਹੀ ਰੋਸ਼ਨ ਕੀਤਾ।ਸ਼ਹੀਦੀ ਪ੍ਰੰਪਰਾ ਦੇ ਇਤਿਹਾਸ ਵਿੱਚ ਸਿੱਖ ਕੌਮ ਦਾ ਸਥਾਨ ਬਹੁਤ ਉੱਚਾ ਤੇ ਮਹਾਨ ਹੈ। ਪੰਜਵੇਂ, ਨੌਵੇਂ, ਦਸਵੇਂ ਜਾਮੇ ਵਿੱਚ ਸਿੱਖ ਗੁਰੂ ਸਾਹਿਬਾਨ ਨੇ ਆਪ ਸ਼ਹੀਦੀ ਦੇ ਕੇ ਸਥਾਪਿਤ ਸ਼ਹੀਦੀ ਪ੍ਰੰਪਰਾ ਨੂੰ ਅਮੀਰ ਕਰ ਦਿੱਤਾ। ਸਿੱਖ ਧਰਮ ਵਿੱਚ ਸਿੱਖਾਂ ਨੇ ਤਲੀ ਤੇ ਸੀਸ ਰੱਖ ਕੌਮੀ ਅਣੱਖ ਤੇ ਅਜ਼ਾਦੀ, ਇਨਸਾਫ, ਹੱਕ, ਸੱਚ ਦੇ ਧਰਮ ਲਈ ਜੂਝੇ ਤੇ ਸ਼ਹੀਦ ਹੋਏ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਾਦਤ ਦਾ ਸਿਧਾਂਤ ਤੇ ਪ੍ਰੰਪਰਾ ਸਿੱਖ ਇਤਿਹਾਸ, ਸਿੱਖ ਸਭਿਆਚਾਰ ਦੀ ਇੱਕ ਨਵੇਕਲੀ ਪਹਿਚਾਣ ਹੈ। ਉਨਾਂ ਕਿਹਾ ਕਿ ਧਾਰਮਿਕ ਸਮਾਗਮ ਨਿਰੇ ਸਿਆਸੀ ਅਖਾੜੇ ਨਹੀਂ ਬਨਣੇ ਚਾਹੀਦੇ ਸਗੋਂ, ਇਸ ਮਹਾਨ ਦਿਹਾੜੇ ਦਾ ਅਸਲ ਉਦੇਸ਼ ਵੀ ਸੰਗਤਾਂ ਤੱਕ ਪੁਜਣਾ ਚਾਹੀਦਾ ਹੈ।

ਇਸ ਮੌਕੇ ਬਾਬਾ ਜੱਸਾ ਸਿੰਘ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਸਤਨਾਮ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਹਰਬੰਸ ਸਿੰਘ ਲਿਖਾਰੀ, ਬਾਬਾ ਪ੍ਰੇਮ ਸਿੰਘ ਵਾਹਿਗੁਰੂ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਸਤਨਾਮ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਉਗਰਾਹਾਂ ਨੇ ਪੰਜਾਬ ਭਰ 'ਚ ਵਿੱਚ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਫੂਕੇ

ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਵਿੱਚ 'ਆਪ' ਦੀ ਵੱਡੀ ਜਿੱਤ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ-ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

1978 ਸਾਕੇ ਦੇ ਸ਼ਹੀਦ ਭਾਈ ਫੌਜਾ ਸਿੰਘ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਨਹੀ ਰਹੇ- ਸਸਕਾਰ ਅੱਜ 14 ਜਨਵਰੀ ਨੂੰ

ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਧਰਮ ਗੁਰੂਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖਸੀਅਤਾਂ ਨਾਲ ਗੱਲਬਾਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ