BREAKING NEWS

ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ

ਕੌਮੀ ਮਾਰਗ ਬਿਊਰੋ | January 12, 2025 09:08 PM

ਚੰਡੀਗੜ੍ਹ-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਉੱਚ ਸਫਲਤਾ ਸਦਕਾ ਮਿਲੀ।

ਦੱਸਣਯੋਗ ਹੈ ਕਿ ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪੀ.ਏ.ਪੀ. ਕੰਪਲੈਕਸ, ਜਲੰਧਰ ਅਤੇ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ। ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰੀਖਿਆ ਦੇਣ ਲਈ ਪਹੁੰਚੇ।

ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਪ੍ਰੀਖਿਆ ਵਿੱਚੋਂ ਚੋਟੀ ਦੇ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਜਿਵੇਂ ਇੰਟਰਵਿਊ ਅਤੇ ਮੈਡੀਕਲ ਲਈ ਬੁਲਾਇਆ ਜਾਵੇਗਾ ਅਤੇ ਪੰਜਾਬ ਭਰ ‘ਚੋਂ 48 ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਇਸ ਸੰਸਥਾ ਦੇ ਤਜਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਦੀ ਨਿਗਰਾਨੀ ਹੇਠ ਸਿਖਲਾਈ ਲਈ ਚੁਣਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਕੁੱਲ 74 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਤੋਂ ਇਲਾਵਾ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

Have something to say? Post your comment

 

ਪੰਜਾਬ

ਮਾਘੀ ਤਿਉਹਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਕੀਤਾ ਇਸ਼ਨਾਨ ਸੁਣਿਆ ਕੀਰਤਨ

ਲੋਹੜੀ ਤੇ ਮਾਘੀ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਮ ਅਕਾਲੀ ਦਲ ਵਾਰਸ ਪੰਜਾਬ ਦੇ

ਸ਼ਹੀਦ ਭਾਈ ਫੌਜਾਂ ਸਿੰਘ ਦੀ ਧਰਮਪਤਨੀ ਬੀਬੀ ਅਮਰਜੀਤ ਕੌਰ ਦਾ ਪੰਜ ਭੂਤਕ ਸਰੀਰ ਦਾ ਅੰਤਿਮ ਸਸਕਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਉਗਰਾਹਾਂ ਨੇ ਪੰਜਾਬ ਭਰ 'ਚ ਵਿੱਚ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਫੂਕੇ

ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਵਿੱਚ 'ਆਪ' ਦੀ ਵੱਡੀ ਜਿੱਤ