BREAKING NEWS

ਪੰਜਾਬ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ-ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

ਕੌਮੀ ਮਾਰਗ ਬਿਊਰੋ | January 13, 2025 10:04 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪੁਲਿਸ ਸੁਪਰਡੈਂਟ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ 'ਤੇ ਆਉਣ/ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਪੁੱਛ-ਗਿੱਛ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ। ਉਨ੍ਹਾਂ ਦੱਸਿਆ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ ਗਈ ਸੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 493 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 249 ਬੱਸ ਅੱਡਿਆਂ 'ਤੇ ਚਲਾਈ ਗਈ ਇਸ ਮੁਹਿੰਮ ਦੌਰਾਨ 3514 ਲੋਕਾਂ ਦੀ ਤਲਾਸ਼ੀ ਲਈ ਗਈ ਜਦਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਤਿੰਨ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਅਤੇ 950 ਗ੍ਰਾਮ ਭੁੱਕੀ, ਨਾਜਾਇਜ਼ ਸ਼ਰਾਬ ਦੀਆਂ 70 ਬੋਤਲਾਂ ਅਤੇ ਅਲਪਰਾਜ਼ੋਲਮ ਦੀਆਂ 120 ਗੋਲੀਆਂ ਵੀ ਬਰਾਮਦ ਕੀਤੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲੀਸ ਟੀਮਾਂ ਨੇ ਬੱਸ ਅੱਡਿਆਂ ਦੇ ਆਸ-ਪਾਸ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜ਼ਬਤ ਕੀਤੇ ਗਏ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

Have something to say? Post your comment

 

ਪੰਜਾਬ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਉਗਰਾਹਾਂ ਨੇ ਪੰਜਾਬ ਭਰ 'ਚ ਵਿੱਚ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਫੂਕੇ

ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਵਿੱਚ 'ਆਪ' ਦੀ ਵੱਡੀ ਜਿੱਤ

1978 ਸਾਕੇ ਦੇ ਸ਼ਹੀਦ ਭਾਈ ਫੌਜਾ ਸਿੰਘ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਨਹੀ ਰਹੇ- ਸਸਕਾਰ ਅੱਜ 14 ਜਨਵਰੀ ਨੂੰ

ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਧਰਮ ਗੁਰੂਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖਸੀਅਤਾਂ ਨਾਲ ਗੱਲਬਾਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ