ਸੰਸਾਰ

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਦਾ ਜਨਮ ਦਿਨ ਮਨਾਇਆ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | January 13, 2025 10:17 PM

ਸਰੀ- ਵੈਨਕੂਵਰ ਵਿਚਾਰ ਮੰਚ ਵੱਲੋਂ ਗੁਲਾਟੀ ਪਬਲਿਸ਼ਰਜ਼ ਲਿਮਿਟਿਡ ਸਰੀ ਵਿਖੇ ਇਕ ਵਿਸ਼ੇਸ਼ ਮੀਟਿੰਗ ਕਰ ਕੇ ਪੰਜਾਬੀ ਦੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਪੰਜਾਬੀ ਸਾਹਿਤ ਦੇ ਸਮੂਹ ਪਾਠਕਾਂ ਨੂੰ ਗੁਰਦਿਆਲ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਆਪਣੀਆਂ ਯਾਦਾਂ ਤਾਜ਼ਾ ਕੀਤੀਆਂ। ਉਨ੍ਹਾਂ ਦੱਸਿਆ ਕਿ ਲਿਖਾਰੀ ਸਭਾ ਬਰਨਾਲਾ ਇਲਾਕੇ ਦੀ ਪ੍ਰਸਿੱਧ ਸਾਹਿਤਕ ਸੰਸਥਾ ਸੀ ਅਤੇ ਗੁਰਦਿਆਲ ਸਿੰਘ ਵੀ ਉਸ ਸਭਾ ਦੇ ਮੈਂਬਰ ਸਨ ਅਤੇ ਉਸ ਸਭਾ ਵਿਚ ਉਨ੍ਹਾਂ ਦਾ ਮਿਲਾਪ ਗੁਰਦਿਆਲ ਸਿੰਘ ਨਾਲ ਹੋਇਆ। ਗੁਰਦਿਆਲ ਸਿੰਘ ਨੇ ਸ਼ੁਰੂ ਵਿਚ ਬਕੱਲਮਖ਼ੁਦ ਕਾਲਮ ਰਾਹੀਂ ਬਾਲ ਸਾਹਿਤ ਦੀ ਰਚਨਾ ਕੀਤੀ। ਕੁਝ ਕਵਿਤਾਵਾਂ ਵੀ ਲਿਖੀਆਂ ਸਨ ਜੋ ਗੁਰਦਿਆਲ ਸਿੰਘ ਰਾਹੀ ਦੇ ਨਾਂ ਹੇਠ ਪ੍ਰਕਾਸ਼ਿਤ ਹੋਈਆਂ, ਫਿਰ ਉਨ੍ਹਾਂ ਬਹੁਤ ਵਧੀਆ ਕਹਾਣੀਆਂ ਲਿਖੀਆਂ। ਜਦੋਂ ਉਨ੍ਹਾਂ ਦਾ ਪਹਿਲਾ ਨਾਵਲ ‘ਮੜ੍ਹੀ ਦਾ ਦੀਵਾ’ ਪ੍ਰਕਾਸ਼ਿਤ ਹੋਇਆ ਤਾਂ ਉਸ ਨੇ ਪੰਜਾਬੀ ਨਾਵਲ ਨੂੰ ਅਹਿਮ ਮੋੜ ਦਿੱਤਾ। ‘ਮੜ੍ਹੀ ਦਾ ਦੀਵਾ’ ਪ੍ਰਕਾਸ਼ਿਤ ਹੋਣ ਉਪਰੰਤ ਦੇ ਗੁਰਦਿਆਲ ਸਿੰਘ ਦੇ ਨਾਮ ਨਾਲ “ਮੜ੍ਹੀ ਦਾ ਦੀਵਾ” ਜੁੜ ਗਿਆ।

ਸ਼ਾਇਰ ਮੋਹਨ ਗਿੱਲ ਨੇ ਕਿਹਾ ਕਿ ਗੁਰਦਿਆਲ ਸਿੰਘ ਨੇ ਪੰਜਾਬੀ ਨਾਵਲ ਵਿਚ ਨਾਇਕ ਦੇ ਪ੍ਰਚੱਲਤ ਸੰਕਲਪ ਨੂੰ ਤੋੜਿਆ ਅਤੇ ਦੱਬੇ ਕੁਚਲੇ ਅਤੇ ਆਮ ਲੋਕਾਂ ਨੂੰ ਪੰਜਾਬੀ ਨਾਵਲ ਦੇ ਨਾਇਕ ਬਣਾਇਆ। ਉਨ੍ਹਾਂ ਦੇ ਨਾਵਲਾਂ ਵਿਚ ਲੇਖਕ ਖ਼ੁਦ ਕਿਤੇ ਨਜ਼ਰ ਨਹੀਂ ਆਉਂਦਾ ਸਗੋਂ ਪਾਤਰ ਹੀ ਆਪਣੇ ਸਹਿਜ ਰੂਪ ਵਿਚ ਪ੍ਰਗਟ ਹੁੰਦੇ ਹਨ। ‘ਮੜ੍ਹੀ ਦਾ ਦੀਵਾ’ ਤੇ ‘ਅਣਹੋਏ’ ਉਨ੍ਹਾਂ ਦੇ ਵਿਸ਼ਵ ਪ੍ਰਸਿੱਧ ਸ਼ਾਹਕਾਰ ਹਨ। ਉਨ੍ਹਾਂ ਆਪਣੇ ਨਾਵਲਾਂ ਵਿਚ ਠੇਠ ਮਲਵਈ ਭਾਸ਼ਾ ਨੂੰ ਪ੍ਰਸਾਰਨ ਦਾ ਵੀ ਵਿਸ਼ੇਸ਼ ਕਾਰਜ ਕੀਤਾ।

ਹਰਦਮ ਸਿੰਘ ਮਾਨ ਨੇ ਉਨ੍ਹਾਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਗੁਰਦਿਆਲ ਸਿੰਘ ਦੀ ਸਾਹਿਤਕ ਬੁੱਕਲ ਮਾਨਣ ਦਾ ਫ਼ਖ਼ਰ ਹਾਸਲ ਹੈ। ਉਹ ਬਹੁਤ ਹੀ ਦਰਵੇਸ਼ ਇਨਸਾਨ, ਵੱਡੇ ਵਿਦਵਾਨ, ਮਹਾਨ ਚਿੰਤਕ ਅਤੇ ਸਾਹਿਤਕਾਰ ਸਨ ਜਿਨ੍ਹਾਂ ਪੰਜਾਬੀ ਸਾਹਿਤ ਨੂੰ ਵਿਸ਼ਵ ਦੀਆਂ ਬੁਲੰਦੀਆਂ ਤੀਕ ਪੁਚਾਇਆ। ਸ਼ੁਰੂ ਵਿਚ ਉਨ੍ਹਾਂ ਦਾ ਜੀਵਨ ਬੇਹੱਦ ਸੰਘਰਸ਼ਮਈ ਰਿਹਾ। ਉਨ੍ਹਾਂ ਨੇ ਦਸ ਨਾਵਲਾਂ, ਦਸ ਕਹਾਣੀ ਸੰਗ੍ਰਿਹਾਂ, ਤਿੰਨ ਨਾਟਕਾਂ ਤੇ ਦਸ ਬਾਲ ਪੁਸਤਕਾਂ ਦੇ ਯੋਗਦਾਨ ਰਾਹੀਂ ਪੰਜਾਬੀ ਸਾਹਿਤ ਨੂੰ ਪ੍ਰਫੁੱਲਤ ਕੀਤਾ ਅਤੇ ਇਸ ਯੋਗਦਾਨ ਦੀ ਬਦੌਲਤ ਉਨ੍ਹਾਂ ਨੂੰ ਸਾਹਿਤ ਦੇ ਵੱਡੇ ਵੱਡੇ ਮਾਣ ਸਨਮਾਨਾਂ ਨਾਲ਼ ਵੀ ਨਿਵਾਜਿਆ ਗਿਆ।

ਅੰਗਰੇਜ਼ ਬਰਾੜ ਨੇ ਕਿਹਾ ਕਿ ਜਦੋਂ ਉਹ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਪੜ੍ਰਦੇ ਸਨ ਤਾਂ ਗੁਰਦਿਆਲ ਸਿੰਘ ਵੀ ਉਸ ਕਾਲਜ ਵਿਚ ਪ੍ਰੋਫੈਸਰ ਸਨ ਪਰ ਉਸ ਸਮੇਂ ਸਾਨੂੱ ਨਹੀਂ ਪਤਾ ਸੀ ਕਿ ਉਹ ਏਨੇ ਵੱਡੇ ਸਾਹਿਤਕਾਰ ਸਨ। ਉਹ ਸੱਚਮੁੱਚ ਸਾਡੇ ਸਮਿਆਂ ਦ ਬਹੁਤ ਵੱਡ ਸਾਹਿਤਕਾਰ ਸਨ ਅਤੇ ਉਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਨਿਵੇਕਲੀਆਂ ਪੈੜਾਂ ਪਾਈਆਂ। ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ ‘ਗਿਆਨਪੀਠ’ ਹਾਸਲ ਕਰਨ ਦਾ ਵੀ ਫ਼ਖ਼ਰ ਪ੍ਰਾਪਤ ਹੋਇਆ।

Have something to say? Post your comment

 

ਸੰਸਾਰ

ਕੈਨੇਡਾ: ਭਾਰਤੀ ਮੂਲ ਦੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਤੋਂ ਖੁਦ ਨੂੰ ਕੀਤਾ ਬਾਹਰ

ਹਰਦੀਪ ਸਿੰਘ ਨਿੱਝਰ ਕਤਲ ਕੇਸ ਦੇ ਚਾਰੇ ਮੁਲਜ਼ਮ ਹਿਰਾਸਤ ਵਿੱਚ ਹਨ: ਕੈਨੇਡੀਅਨ ਮੀਡੀਆ

ਬੰਗਲਾਦੇਸ਼: ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਡਾ: ਮਨਮੋਹਨ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ -ਬੰਨੇ ਤਾਰੀਫਾਂ ਦੇ ਪੁੱਲ

ਮਨਮੋਹਨ ਸਿੰਘ ਦਾ ਯੋਗਦਾਨ ਅਨਮੋਲ, ਉਨ੍ਹਾਂ ਦੀ ਸਿਆਸੀ ਹਿੰਮਤ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ: ਜੋ ਬਿਡੇਨ

ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹਸਪਤਾਲ ਵਿੱਚ ਭਰਤੀ

ਪਾਕਿਸਤਾਨ ਦੀ ਸਿੱਖ ਸੰਗਤ ਵੀ ਆਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ

ਢਾਕਾ ਨੇ ਨਵੀਂ ਦਿੱਲੀ ਨੂੰ ਲਿਖਿਆ ਪੱਤਰ ਮੰਗੀ ਆਪਣੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ

ਰਾਜਬੀਰ ਰਾਜੂ ਕਬੱਡੀ ਕਲੱਬ ਸਰੀ ਨੇ ਮਨਾਇਆ ਸ਼ਾਨਦਾਰ ਸਾਲਾਨਾ ਸਮਾਗਮ

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਕਰਵਾਏ ‘ਕਾਵਿਸ਼ਾਰ’ ਪ੍ਰੋਗਰਾਮ ਵਿਚ 30 ਕਵੀਆਂ ਨੇ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ

ਗੁਰਦੁਆਰਾ ਨਾਨਕ ਨਿਵਾਸ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ