BREAKING NEWS

ਪੰਜਾਬ

ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 13, 2025 10:33 PM

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 1978 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਲਈ ਸ਼ਹੀਦ ਹੋਏ ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1978 ਦੇ ਸਾਕੇ ਵਿਚ ਭਾਈ ਫੌਜਾ ਸਿੰਘ ਦੀ ਸ਼ਹਾਦਤ ਤੋਂ ਬਾਅਦ ਡੇਢ ਦਹਾਕੇ ਦੇ ਲਗਪਗ ਚੱਲੇ ਸਿੱਖ ਸੰਘਰਸ਼ ਦੌਰਾਨ ਹਕੂਮਤ ਦੇ ਅਸਹਿ ਜਬਰ ਅਤੇ ਸਖਤੀ ਦੇ ਬਾਵਜੂਦ ਬੀਬੀ ਅਮਰਜੀਤ ਕੌਰ ਨੇ ਬੱਬਰ ਖਾਲਸਾ ਜਥੇਬੰਦੀ ਅਤੇ ਹੋਰ ਸੰਘਰਸ਼ਸ਼ੀਲ ਧਿਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਪੰਥਕ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦੇ ਜੀਵਨ ਵਿਚੋਂ ਅਠ੍ਹਾਰਵੀਂ ਸਦੀ ਦੇ ਸਿੱਖ ਇਤਿਹਾਸ ਦੀਆਂ ਪੁਰਾਤਨ ਸਿੱਦਕਵਾਨ ਸਿੱਖ ਬੀਬੀਆਂ ਦੀ ਝਲਕ ਦਿਖਾਈ ਦਿੰਦੀ ਸੀ। ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ਨਾਲ ਪੰਥਕ ਸੇਵਾ ਦੇ ਖੇਤਰ ਵਿਚ ਵੱਡਾ ਘਾਟਾ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦਾ ਸੰਘਰਸ਼ੀ ਜੀਵਨ ਤੇ ਸੇਵਾ ਆਉਣ ਵਾਲੀਆਂ ਸਿੱਖ ਪੀੜ੍ਹੀਆਂ, ਖਾਸ ਕਰਕੇ ਸਿੱਖ ਬੀਬੀਆਂ ਲਈ ਪ੍ਰੇਰਨਾ ਸਰੋਤ ਰਹੇਗਾ। ਉਨ੍ਹਾਂ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਬੀਬੀ ਅਮਰਜੀਤ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪੰਥਕ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

ਪੰਜਾਬ

ਸ਼ਹੀਦ ਭਾਈ ਫੌਜਾਂ ਸਿੰਘ ਦੀ ਧਰਮਪਤਨੀ ਬੀਬੀ ਅਮਰਜੀਤ ਕੌਰ ਦਾ ਪੰਜ ਭੂਤਕ ਸਰੀਰ ਦਾ ਅੰਤਿਮ ਸਸਕਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਉਗਰਾਹਾਂ ਨੇ ਪੰਜਾਬ ਭਰ 'ਚ ਵਿੱਚ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਫੂਕੇ

ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਵਿੱਚ 'ਆਪ' ਦੀ ਵੱਡੀ ਜਿੱਤ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ-ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

1978 ਸਾਕੇ ਦੇ ਸ਼ਹੀਦ ਭਾਈ ਫੌਜਾ ਸਿੰਘ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਨਹੀ ਰਹੇ- ਸਸਕਾਰ ਅੱਜ 14 ਜਨਵਰੀ ਨੂੰ

ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਧਰਮ ਗੁਰੂਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖਸੀਅਤਾਂ ਨਾਲ ਗੱਲਬਾਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ