ਸ੍ਰੀ ਮੁਕਤਸਰ ਸਾਹਿਬ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤ ਪਾਲ ਸਿੰਘ ਦੀ ਟੀਮ ਨੇ ਅੱਜ ਨਵੀਂ ਸਿਆਸੀ ਪਾਰਟੀ ਦਾ ਐਲਾਨ ਸ਼੍ਰੀ ਮੁਕਤਸਰ ਸਾਹਿਬ ਮਾਘੀ ਮੇਲੇ ਦੌਰਾਨ ਕਰ ਦਿੱਤਾ। ਇਸ ਪਾਰਟੀ ਦਾ ਨਾਮ ਉਹਨ੍ਾਂ ਨੇ ਅਕਾਲੀ ਦਲ ਵਾਰਸ ਪੰਜਾਬ ਦੇ ਰੱਖਿਆ ਹੈ।। ਪੰਥਕ ਰਾਜਨੀਤਿਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਬਾਪੂ ਨੇ ਦੱਸਿਆ ਕਿ ਇਸ ਪਾਰਟੀ ਦੇ ਸਬੰਧ ਵਿੱਚ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦੀ ਭਰਤੀ ਲਈ ਫਾਰਮ ਵੀ ਰਿਲੀਜ਼ ਕਰ ਦਿੱਤਾ ਗਿਆ ਹੈ ਜੋ ਕਿ ਪਾਰਟੀ ਲਈ ਭਰਤੀ ਕਰੇਗਾ।