BREAKING NEWS

ਨੈਸ਼ਨਲ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀ ਤਿਆਰੀਆਂ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹੋਈ ਬੈਠਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 14, 2025 09:02 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਦਿਨਾਂ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਨੂੰ ਕਮੇਟੀ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਸਾਲ ਭਰ ਮਨਾਏਗੀ ਅਤੇ ਨਵੇਂ ਸਾਲ ਦੀ ਸ਼ੁਰੂਆਤ ਹੁੰਦੇ ਹੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਅਤੇ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਕਾਰਜਕ੍ਰਮਾਂ ਦੀ ਯੋਜਨਾ ਤਿਆਰ ਕਰਨ ਲਈ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋ ਅਤੇ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਮੈਂਬਰਾਂ ਨਾਲ ਮੀਟਿੰਗ ਕਰਕੇ ਦਿੱਲੀ ਦੇ ਸਾਰੇ ਵਾਰਡਾਂ ਵਿੱਚ ਪ੍ਰੋਗਰਾਮ ਕਰਨ ਦੇ ਬਾਰੇ ਵਿਚਾਰ ਕੀਤਾ ਗਿਆ ਅਤੇ ਸਟੇਟ ਲੈਵਲ ਉੱਤੇ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ 'ਤੇ ਸੈਮੀਨਾਰ, ਵਿਚਾਰ ਗੋਸ਼ਠੀ, ਕੀਰਤਨ ਸਮਾਗਮ, ਕਵੀ ਦਰਬਾਰ ਆਦਿ ਕਰਵਾਏ ਜਾਣਗੇ ਤਾਂ ਕਿ ਗੁਰੂ ਸਾਹਿਬ ਦੀ ਮਹਾਨ ਸ਼ਹੀਦੀ ਦਾ ਇਤਿਹਾਸ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਇਸ ਦੇ ਨਾਲ ਹੀ ਇਹ ਵੀ ਫੈਸਲਾ ਕੀਤਾ ਗਿਆ ਕਿ ਸਾਰੇ ਤਖ਼ਤ ਸਾਹਿਬਾਂ ਸਮੇਤ ਦੇਸ਼ ਦੇ ਸਾਰੇ ਰਾਜਾਂ ਦੀਆਂ ਧਾਰਮਿਕ ਜਥੇਬੰਦੀਆਂ ਨੂੰ ਵੀ ਨਾਲ ਲੈ ਕੇ ਪ੍ਰੋਗਰਾਮਾਂ ਦੀ ਯੋਜਨਾ ਤਿਆਰ ਕੀਤੀ ਜਾਵੇਗੀ ਤਾਂ ਜੋ 350ਵਾਂ ਸ਼ਹੀਦੀ ਸਮਾਗਮ ਯਾਦਗਾਰ ਬਣ ਸਕੇ।

ਇਸ ਮੌਕੇ 'ਤੇ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਸਕੱਤਰ ਜਸਮੇਨ ਸਿੰਘ ਨੋਨੀ, ਇੰਦਰਪ੍ਰੀਤ ਸਿੰਘ ਮੌਂਟੀ ਕੌਛੜ, ਮੈਂਬਰ ਭੁਪਿੰਦਰ ਸਿੰਘ ਭੁੱਲਰ, ਪ੍ਰਭਜੀਤ ਸਿੰਘ ਜੀਤੀ, ਭੁਪਿੰਦਰ ਸਿੰਘ ਗਿੰਨੀ, ਹਰਜੀਤ ਸਿੰਘ ਪੱਪਾ, ਅਨੂਮ ਸਿੰਘ ਘੁੰਮਣ, ਗੁਰਮੀਤ ਸਿੰਘ ਭਾਟੀਆ, ਪਰਮਜੀਤ ਸਿੰਘ ਚੰਡੋਕ, ਜਸਪ੍ਰੀਤ ਸਿੰਘ ਵਿਕੀ ਮਾਨ ਮੌਜੂਦ ਸਨ ।

Have something to say? Post your comment

 

ਨੈਸ਼ਨਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

'ਫ਼ਖ਼ਰ ਏ ਕੌਮ' ਦਾ ਸਨਮਾਨ ਸ਼ਹੀਦ "ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ" ਨੂੰ ਦੇਣ ਦੀ ਕੀਤੀ ਮੰਗ: ਯੂਕੇ ਸਿੱਖ ਜੱਥੇਬੰਦੀਆਂ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ

ਕਿਸਾਨੀ ਮੰਗਾ ਲਈ 76ਵੇਂ ਗਣਤੰਤਰ ਦਿਵਸ 'ਤੇ ਕਿਸਾਨ ਕੱਢਣਗੇ ਟਰੈਕਟਰ, ਮੋਟਰ ਸਾਈਕਲ ਪਰੇਡ: ਸੰਯੁਕਤ ਕਿਸਾਨ ਮੋਰਚਾ

ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਇਸ ਲਈ ਸੰਭਵ ਹੈ ਕਿਉਂਕਿ ਅਸੀਂ ਵੱਡੇ ਕਾਰੋਬਾਰੀਆਂ ਤੋਂ ਦਾਨ ਨਹੀਂ ਲੈਂਦੇ: ਸੀਐਮ ਅਤਿਸ਼ੀ

ਫ਼ੈਸਟਾ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਸਦਰ ਬਾਜ਼ਾਰ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ