ਪੰਜਾਬ

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਕੌਮੀ ਮਾਰਗ ਬਿਊਰੋ | January 15, 2025 07:24 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮ੍ਹਾਂਬੰਦੀ ਵਿੱਚ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20, 000 ਰੁਪਏ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਬਾਪੂ ਸਰੂਪ ਸਿੰਘ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਪਿਆ ਘਾਟਾ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਨਵੀਂ ਦਿੱਲੀ ਵਿਖੇ ‘ਇੰਦਰਾ ਭਵਨ’ ਦੇ ਉਦਘਾਟਨ ਸਮਾਰੋਹ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਏ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ

ਮੁਕਤਸਰ ਸਾਹਿਬ ਦੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ