ਨੈਸ਼ਨਲ

ਧਾਰਮਿਕ ਚੋਣਾਂ ਵਿੱਚ ਰਾਜਨੀਤਿਕ ਪਾਰਟੀਆਂ ਦਾ ਹਸਤਖੇਪ ਨਹੀਂ ਹੋਣਾ ਚਾਹੀਦਾ: ਪਰਮਜੀਤ ਸਿੰਘ ਚੰਢੋਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 15, 2025 07:00 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਦਾ ਮੰਨਣਾ ਹੈ ਕਿ ਧਾਰਮਿਕ ਚੋਣਾਂ ਵਿੱਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਜਾਂ ਨੇਤਿਆਂ ਦਾ ਹਸਤਖੇਪ ਨਹੀਂ ਹੋਣਾ ਚਾਹੀਦਾ। ਧਾਰਮਿਕ ਚੋਣਾਂ ਵਿੱਚ ਸਿਰਫ ਉਹੀ ਵਿਅਕਤੀਆਂ ਅੱਗੇ ਆਉਣੇ ਚਾਹੀਦੇ ਹਨ ਜੋ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਬਿਹਤਰ ਢੰਗ ਨਾਲ ਕਰਨ ਵਿੱਚ ਸਮਰੱਥ ਹੋਣ। ਉਨ੍ਹਾਂ ਨੇ ਸੰਗਤ ਤੋਂ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੇ ਉਮੀਦਵਾਰਾਂ ਦਾ ਹੀ ਚੋਣ ਕਰੇ।

ਪਰਮਜੀਤ ਸਿੰਘ ਚੰਢੋਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਗੁਰਗਾਮ ਦੇ ਗੁਰਦੁਆਰਿਆਂ ਵਿੱਚ ਜਾ ਕੇ ਬੀਬੀ ਗਗਨਦੀਪ ਕੌਰ ਸਿੱਧੂ ਦੇ ਸਮਰਥਨ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬੀਬੀ ਗਗਨਦੀਪ ਕੌਰ ਜੋ ਕਿ ਸ਼ਿਆਮ ਸਿੰਘ ਅਟਾਰੀ ਦੇ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਉਹਨਾਂ ਦਾ ਸਵੈੰ ਪਰਿਵਾਰ ਵੀ ਲੰਬੇ ਸਮੇਂ ਤੋਂ ਧਾਰਮਿਕ ਕਿਰਿਆਵਲੀ ਵਿੱਚ ਬੜੀ ਤਰ੍ਹਾਂ ਭਾਗ ਲੈਂਦਾ ਹੈ। ਉਨ੍ਹਾਂ ਨੇ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਦਾ ਆਭਾਰੀ ਪ੍ਰਗਟ ਕੀਤਾ ਜਿਨ੍ਹਾਂ ਨੇ ਬੀਬੀ ਗਗਨਦੀਪ ਕੌਰ ਨੂੰ ਗੁਰਗਾਮ ਵਾਰਡ ਤੋਂ ਉਮੀਦਵਾਰ ਬਣਾਇਆ ਹੈ ਅਤੇ ਸੰਗਤ ਨੂੰ ਵੀ ਉਮੀਦ ਹੈ ਕਿ ਜੇ ਉਹ ਸਫਲ ਹੋ ਜਾਂਦੀਆਂ ਹਨ ਤਾਂ ਉਹ ਧਰਮ ਦੇ ਨਾਲ ਨਾਲ ਸਿੱਖਿਆ ਅਤੇ ਮੈਡੀਕਲ ਖੇਤਰ ਵਿੱਚ ਵੀ ਅਨਥਕ ਕੰਮ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਸੰਗਤ ਨੇ ਕੋਰੋਨਾ ਕਾਲ ਵਿੱਚ ਵੀ ਬੀਬੀ ਗਗਨਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਸੇਵਾਵਾਂ ਨੂੰ ਦੇਖਿਆ ਹੈ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਸੰਗਤ ਦੀ ਸੇਵਾ ਵਿੱਚ ਅਹੰਮ ਯੋਗਦਾਨ ਦਿੱਤਾ।

Have something to say? Post your comment

 

ਨੈਸ਼ਨਲ

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸੁਪਰੀਮ ਕੋਰਟ ਦੇ ਰਜਿਸਟਰਾਰ ਅੱਗੇ ਡੱਲੇਵਾਲ ਦੀ ਜਾਂਚ ਰਿਪੋਰਟ ਕਰਣ ਪੇਸ਼

ਆਸਾਰਾਮ ਅੰਤਰਿਮ ਜ਼ਮਾਨਤ 'ਤੇ ਰਿਹਾਅ, ਜੋਧਪੁਰ ਆਸ਼ਰਮ ਪਹੁੰਚੇ

ਅਰਵਿੰਦ ਕੇਜਰੀਵਾਲ ਅੱਜ ਕਰਨਗੇ ਆਪਣਾ ਨਾਮਜ਼ਦਗੀ ਪੱਤਰ ਦਾਖਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

'ਫ਼ਖ਼ਰ ਏ ਕੌਮ' ਦਾ ਸਨਮਾਨ ਸ਼ਹੀਦ "ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ" ਨੂੰ ਦੇਣ ਦੀ ਕੀਤੀ ਮੰਗ: ਯੂਕੇ ਸਿੱਖ ਜੱਥੇਬੰਦੀਆਂ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀ ਤਿਆਰੀਆਂ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹੋਈ ਬੈਠਕ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ