ਪੰਜਾਬ

ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 15, 2025 07:08 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਰੋਕ ਲਗ ਸਕੇ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕੇ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਅਤੇ ਸੰਭਾਲ ਕਰਨ।

Have something to say? Post your comment

 

ਪੰਜਾਬ

ਬਾਪੂ ਸਰੂਪ ਸਿੰਘ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਪਿਆ ਘਾਟਾ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਨਵੀਂ ਦਿੱਲੀ ਵਿਖੇ ‘ਇੰਦਰਾ ਭਵਨ’ ਦੇ ਉਦਘਾਟਨ ਸਮਾਰੋਹ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਏ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ

ਮੁਕਤਸਰ ਸਾਹਿਬ ਦੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ