ਪੰਜਾਬ

ਮੁਕਤਸਰ ਸਾਹਿਬ ਦੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਕੌਮੀ ਮਾਰਗ ਬਿਊਰੋ | January 15, 2025 07:16 PM

ਮੁਕਤਸਰ ਸਾਹਿਬ-ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਂਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਪੁਰਾਤਨ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ ਅਤੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦੇ ਪਾਵਨ ਦਿਹਾੜੇ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜੀਆਂ ਸੰਗਤਾਂ ਅਤੇ ਉਨ੍ਹਾਂ ਦੀ ਟਹਿਲ ਸੇਵਾ ਕਰਨ ‘ਚ ਲੱਗੇ ਸਭ ਸੇਵਾ ਦਲਾਂ ਦਾ ਦਿਲੋਂ ਧੰਨਵਾਦ ਕੀਤਾ।ਉਹਨਾਂ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲਾ ਭੁੱਲਾਂ ਬਖਸ਼ਾ ਕੇ ਗੁਰੂ ਦਾ ਲੜ ਫੜਨ ਵਾਲਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਆਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖਿਤਾਬਾਂ ਦੇ ਰੂਪ ‘ਚ ਅਸੀਸਾਂ ਪ੍ਰਾਪਤ ਕੀਤੀਆਂ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਪਰੰਤ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਬੁੱਢਾ ਦਲ ਦੀ ਅਗਵਾਈ ਵਿੱਚ ਵੱਖ-ਵੱਖ ਤਰਨਾ ਦਲਾਂ ਦੇ ਮੁਖੀ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਖਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁ: ਖੂਹ ਸਾਹਿਬ ਨੇੜਲੇ ਮੈਦਾਨ ਵਿੱਚ ਪਾਣੀ ਹੋਣ ਕਾਰਨ ਮਲੋਟ ਰੋਡ ਤੇ ਖੁਲੇ ਮੈਦਾਨ ਤੇ ਵਾਜਿਆਂ, ਗਾਜਿਆਂ ਸਮੇਤ ਪੁੱਜਾ। ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲਾਂ ਤੇ ਡਗੇ ਨਗਾਰਿਆਂ ਤੇ ਚੋਟਾਂ ਲਗਾਉਂਦੇ, ਨਰਸਿੰਙੇ ਵਜਾਉਂਦਿਆਂ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ। ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਹੱਲੇ ‘ਚ ਸ਼ਾਮਲ ਹੋਏ ਸਮੂਹ ਜਥੇਦਾਰਾਂ, ‘ਤੇ ਲਾਡਲੀਆਂ ਫੌਜਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਤੋਂ ਇਲਾਵਾ ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਵੱਸਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਸਤਨਾਮ ਸਿੰਘ ਮੁਕਤਸਰ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਇਸ਼ਰ ਸਿੰਘ ਰੱਬ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਮਹਿਤਾਬ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਜਰਨੈਲ ਸਿੰਘ ਬੱਗਸਰ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਭੁਪਿੰਦਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਭਗਤ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਦਲੇਰ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ। ਮਾਘੀ ਦਾ ਜੋੜ ਮੇਲਾ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢੇ ਜਾਣ ਉਪਰੰਤ ਮੁਕੰਮਲ ਤੌਰ ਤੇ ਸੰਪੂਰਨ ਹੋ ਗਿਆ ਹੈ।

Have something to say? Post your comment

 

ਪੰਜਾਬ

ਬਾਪੂ ਸਰੂਪ ਸਿੰਘ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਪਿਆ ਘਾਟਾ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਨਵੀਂ ਦਿੱਲੀ ਵਿਖੇ ‘ਇੰਦਰਾ ਭਵਨ’ ਦੇ ਉਦਘਾਟਨ ਸਮਾਰੋਹ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਏ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ