ਪੰਜਾਬ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਕੌਮੀ ਮਾਰਗ ਬਿਊਰੋ | January 15, 2025 07:31 PM

ਚੰਡੀਗੜ੍ਹ-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ।

ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰਿ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫਿਕ) ਸ੍ਰੀ ਅਮਰਦੀਪ ਸਿੰਘ ਰਾਏ, ਆਈ.ਜੀ. (ਹੈੱਡਕੁਆਟਰ) ਸ੍ਰੀ ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਸ੍ਰੀ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਭਰਵੀਂ ਹਾਜ਼ਰੀ ਲੁਆਈ।

ਇਸ ਦੌਰਾਨ ਜਿੱਥੇ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਥੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Have something to say? Post your comment

 

ਪੰਜਾਬ

ਬਾਪੂ ਸਰੂਪ ਸਿੰਘ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਪਿਆ ਘਾਟਾ

ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਨਵੀਂ ਦਿੱਲੀ ਵਿਖੇ ‘ਇੰਦਰਾ ਭਵਨ’ ਦੇ ਉਦਘਾਟਨ ਸਮਾਰੋਹ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਏ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ

ਮੁਕਤਸਰ ਸਾਹਿਬ ਦੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ