ਪੰਜਾਬ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | January 16, 2025 06:50 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ.ਪੀ.ਡਬਲਿਊ.ਡੀ) ਐਕਟ, 2016 ਦੀ ਧਾਰਾ-23 ਦੇ ਅਧੀਨ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਦਿਵਿਆਂਗਜਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕਰਨ ਲਈ ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਅਮਲਾ ਪੱਧਰ ਤੇ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਮੰਤਰੀ ਨੇ ਦੱਸਿਆ ਕਿ ਨਿਯੁਕਤ ਸ਼ਿਕਾਇਤ ਨਿਵਾਰਣ ਅਫਸਰ ਦਿਵਿਆਂਗਜਨਾਂ ਨੂੰ ਨੌਕਰੀ ਦੌਰਾਨ ਕਿਸੇ ਵੀ ਤਰ੍ਹਾਂ ਦੇ ਪੱਖ-ਪਾਤ, ਅੜਿਚਣ ਰਹਿਤ ਵਾਤਾਵਰਣ ਅਤੇ ਤਰੱਕੀ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਉਹਨਾਂ ਦੱਸਿਆ ਕਿ ਸ਼ਿਕਾਇਤ ਪ੍ਰਾਪਤ ਹੋਣ ਤੋਂ ਦੋ ਹਫਤਿਆਂ ਦੇ ਅੰਦਰ-ਅੰਦਰ ਜਾਂਚ ਪੂਰੀ ਕਰਨੀ ਜ਼ਰੂਰੀ ਹੋਵੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨ ਸਮੇਂ ਰਿਕਾਰਡ ਰੱਖਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਯੂਨੀਵਰਸਿਟੀਆਂ ਵੱਲੋਂ ਨਿਯੁਕਤ ਸ਼ਿਕਾਇਤ ਨਿਵਾਰਣ ਅਫਸਰਾਂ ਦੇ ਨਾਮ ਅਤੇ ਫੋਨ ਨੰਬਰ ਵਿਭਾਗ ਦੀ ਵੈਬਸਾਈਟ ਤੇ ਇੱਕ ਮਹੀਨੇ ਦੇ ਅੰਦਰ-ਅੰਦਰ ਉਪਲੱਬਧ ਕਰਵਾਉਣ ਲਈ ਕਿਹਾ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸ਼ਿਕਾਇਤ ਨਿਵਾਰਣ ਅਫ਼ਸਰਾਂ ਦੀ ਟੈਲੀਫੋਨ ਡਾਇਰੈਕਟਰੀ ਜਲਦੀ ਤਿਆਰ ਕੀਤੀ ਜਾਵੇ।

 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਉੱਘੇ ਸਮਾਜ ਸੇਵੀ ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਐਮਰਜੈਂਸੀ ਫਿਲਮ ਰਾਹੀ ਸਿੱਖਾਂ ਦੇ ਖਿਲਾਫ ਦੇਸ਼ ਵਿਚ ਨਫਰਤੀ ਮਾਹੌਲ ਸਿਰਜਿਆ ਜਾ ਰਿਹੈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ

ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ ਮੁੱਖ ਮੰਤਰੀ ਨੇ

ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ ਦਿੱਤੀ 5 ਲੱਖ ਰੁਪਏ ਦੀ ਰਾਸ਼ੀ ਸਪੀਕਰ ਸੰਧਵਾਂ ਨੇ

ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਨੈਤਿਕ ਜੀਵਨ—ਜਾਂਚ ’ਤੇ ਕਰਵਾਈ ਗਈ ਵਰਕਸ਼ਾਪ