ਨੈਸ਼ਨਲ

ਬੀਬੀ ਅਮਰਜੀਤ ਕੌਰ ਅਤੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਬੀਬੀ ਰਣਜੀਤ ਕੌਰ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 16, 2025 07:28 PM

ਨਵੀਂ ਦਿੱਲੀ - ਵਿਸਾਖੀ 1978 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਕਲੀ ਨਿਰੰਕਾਰੀਆਂ ਦੇ ਗੁਰੂ ਡੰਮ੍ਹ ਦਾ ਵਿਰੋਧ ਕਰਦਿਆਂ ਸ਼ਹੀਦ ਹੋਏ ਅਖੰਡ ਕੀਰਤਨੀ ਜੱਥੇ ਦੇ ਮੋਢੀ ਸਿੰਘ ਭਾਈ ਫੌਜਾ ਸਿੰਘ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਜੀ ਪਿਛਲੇ ਦਿਨੀਂ ਗੁਰੂ ਹੁਕਮਾਂ ਅਨੁਸਾਰ ਅਕਾਲ ਚਲਾਣਾ ਕਰ ਗਏ ਹਨ । ਬੀਬੀ ਅਮਰਜੀਤ ਕੌਰ ਅਤੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਪ੍ਰਧਾਨ ਬੀਬੀ ਰਣਜੀਤ ਕੌਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਬੀਬੀ ਅਮਰਜੀਤ ਕੌਰ ਜੀ ਨੇ ਪੰਥਕ ਸੇਵਾਵਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਸੀ ਜਿਸ ਕਰਕੇ ਜਿੰਦਗੀ ਦੇ ਕੁਝ ਅਨਮੋਲ ਸਮੇਂ ਨੂੰ ਜੇਲ੍ਹ ਅੰਦਰ ਵੀ ਗੁਜਾਰਨਾ ਪਿਆ ਸੀ । ਇਸੇ ਤਰ੍ਹਾਂ ਬਾਪੂ ਸੂਰਤ ਸਿੰਘ ਵਲੋਂ ਵੀ ਪਹਿਲਾਂ ਸਾਕਾ ਨੀਲਾ ਤਾਰਾ ਸਮੇਂ ਸੇਵਾਵਾਂ ਵਿਚ ਹਿੱਸਾ ਲਿਆ ਗਿਆ ਸੀ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਵਲੋਂ ਅੱਠ ਸਾਲ ਤਕ ਭੁੱਖ ਹੜਤਾਲ ਰੱਖ ਕੇ ਸਰਕਾਰ ਨੂੰ ਹਲੂਣਾ ਦਿੱਤਾ ਸੀ ਪਰ ਸਰਕਾਰ ਆਪਣਾ ਅਡਿਅਲ ਰਵੀਈਏ ਤੋਂ ਟਸ ਮਸ ਨਹੀਂ ਹੋਈ ਤੇ ਬਾਪੂ ਜੀ ਦੀ ਤਬੀਯਤ ਨਾਸਾਜ਼ ਹੁੰਦੀ ਗਈ । ਪੰਥ ਵੱਲੋਂ ਇੰਨ੍ਹਾ ਦੀਆਂ ਮਹਾਨ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਬੀਬੀ ਅਮਰਜੀਤ ਕੌਰ ਅਤੇ ਬਾਪੂ ਸੂਰਤ ਸਿੰਘ ਨੇ ਆਪਣਾ ਸਾਰਾ ਜੀਵਨ ਸਿੱਖੀ ਸਿਦਕ ਵਿੱਚ ਰਹਿੰਦਿਆਂ ਦ੍ਰਿੜਤਾ ਨਾਲ ਪੰਥ ਦੀ ਸੇਵਾ ਕਰਦਿਆਂ ਬਿਤਾਇਆ ।
ਇੰਨ੍ਹਾ ਵਲੋਂ ਕੀਤੀਆਂ ਗਈਆਂ ਪੰਥਕ ਸੇਵਾਵਾ ਸਿੱਖ ਸੰਗਤਾਂ ਅਤੇ ਬੀਬੀਆਂ ਲਈ ਪ੍ਰੇਰਨਾ ਸ੍ਰੋਤ ਸਨ। ਅਸੀਂ ਗੁਰੂ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਆਪ ਜੀ ਦੀ ਆਤਮਾ ਨੂੰ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪੰਥ ਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਸੂਝ ਬੂਝ ਬਖਸ਼ਿਸ਼ ਕਰਨ।

Have something to say? Post your comment

 

ਨੈਸ਼ਨਲ

ਦਿੱਲੀ ਕਮੇਟੀ ਦੇ ਵੱਕਾਰ ਨੂੰ ਲਗਾ ਰਹੇ ਹਨ ਢਾਹ ਮੌਜੂਦਾ ਪ੍ਰਧਾਨ -ਪੀਤਮਪੁਰਾ

ਚੋਣ ਪ੍ਰਚਾਰ ਕਰ ਰਹੇ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਨਿਖਿਲ ਗੁਪਤਾ ਨੇ ਮੁੜ ਹਿੰਦੀ ਬੋਲਣ ਵਾਲੇ ਸਰਕਾਰੀ ਵਕੀਲ ਦੀ ਕੀਤੀ ਮੰਗ

ਦੁਰਗ ਤੋਂ ਪੁਲਿਸ ਨੇ ਕੀਤਾ ਗ੍ਰਿਫਤਾਰ ਸੈਫ ਅਲੀ ਖਾਨ ਤੇ ਹਮਲਾ ਕਰਨ ਵਾਲਾ

ਬੀਬੀ ਅਮਰਜੀਤ ਕੌਰ ਅਤੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ: ਭਾਈ ਤਾਰਾ ਅਤੇ ਭਾਈ ਭਿਓਰਾ

ਬੰਗਲਾਦੇਸ਼ ਅੰਦਰ ਬੈਨ ਕੀਤੀ ਗਈ ਫ਼ਿਲਮ ਐਮਰਜੈਂਸੀ ਪੰਜਾਬ ਵਿੱਚ ਹੋਵੇ ਬੰਦ-ਬਾਬਾ ਹਰਦੀਪ ਸਿੰਘ ਮਹਿਰਾਜ

ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ

ਧਾਰਮਿਕ ਚੋਣਾਂ ਵਿੱਚ ਰਾਜਨੀਤਿਕ ਪਾਰਟੀਆਂ ਦਾ ਹਸਤਖੇਪ ਨਹੀਂ ਹੋਣਾ ਚਾਹੀਦਾ: ਪਰਮਜੀਤ ਸਿੰਘ ਚੰਢੋਕ

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸੁਪਰੀਮ ਕੋਰਟ ਦੇ ਰਜਿਸਟਰਾਰ ਅੱਗੇ ਡੱਲੇਵਾਲ ਦੀ ਜਾਂਚ ਰਿਪੋਰਟ ਕਰਣ ਪੇਸ਼

ਆਸਾਰਾਮ ਅੰਤਰਿਮ ਜ਼ਮਾਨਤ 'ਤੇ ਰਿਹਾਅ, ਜੋਧਪੁਰ ਆਸ਼ਰਮ ਪਹੁੰਚੇ