ਪੰਜਾਬ

ਵਡਾਲਾ ਅਤੇ ਉਮੈਦਪੁਰੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | January 16, 2025 08:41 PM


ਅੰਮ੍ਰਿਤਸਰ -ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਸ਼ੋ੍ਰਮਣੀ ਅਕਾਲੀ ਦਲ ਦੀ ਨਵੀ ਭਰਤੀ ਸੰਬਧੀ ਬਣਾਈ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੰਤਾ ਸਿੰਘ ਉਮੈਦਪੁਰੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਕਰੀਬ ਇਕ ਘੰਟਾ ਚਲੀ ਇਸ ਮੁਲਾਕਾਤ ਤੋ ਬਾਅਦ ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਵਡਾਲਾ ਨੇ ਕਿਹਾ ਕਿ ਜਥੇਦਾਰ ਨੇ ਸਾਡੀ ਗਲ ਬੜੇ ਹੀ ਧਿਆਨ ਨਾਲ ਸੁਣੀ ਹੈ ਤੇ ਸਾਨੂੰ ਵਿਸ਼ਵਾਸ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਹੁਕਮਨਾਮਿਆਂ ਦੀ ਰੋਸ਼ਨੀ ਵਿਚ ਫੈਸਲਾ ਲੈਣਗੇ। ਉਨਾਂ ਕਿਹਾ ਕਿ ਸਾਰੇ ਅਕਾਲੀ ਧੜਿਆਂ ਨੂੰ ਪੰਥਕ ਏਕਤਾ ਕਰਕੇ ਘਟੋ ਘਟ ਸਾਂਝਾ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ ਤਾਂ ਕਿ ਕੌਮੀ ਭਵਿਖ ਬਾਰੇ ਵਿਚਾਰਾਂ ਹੋ ਸਕਣ। ਉਨਾ ਕਿਹਾ ਕਿ ਕੌਮੀ ਸ਼ਕਤੀ ਬਿਖਰੀ ਹੋਈ ਹੈ ਤੇ ਇਸ ਸ਼ਕਤੀ ਨੂੰ ਇਕਠਾ ਕਰਨ ਦੀ ਲੋੜ ਹੈ।ਉਨਾ ਅੱਗੇ ਕਿਹਾ ਕਿ ਸਾਨੂੰ ਜਥੇਦਾਰ ਨੇ ਆਦੇਸ਼ ਕੀਤਾ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮਿਲ ਕੇ ਬੇਨਤੀ ਕਰੋ ਕਿ ਉਹ ਕਮੇਟੀ ਦੇ ਮੁਖੀ ਹਨ ਤਾਂ ਕਿ ਸੱਤ ਮੈਂਬਰੀ ਕਮੇਟੀ ਦੀ ਪ੍ਰਕਿਿਰਆ ਸ਼ੁਰੂ ਕੀਤੀ ਜਾ ਸਕੇ।ਉਨਾਂ ਕਿਹਾ ਕਿ ਜਲਦ ਹੀ ਐਡਵੋਕੇਟ ਧਾਮੀ ਨਾਲ ਮੁਲਾਕਾਤ ਕੀਤੀ ਜਾਵੇਗੀ। ਸ੍ਰ ਵਡਾਲਾ ਨੇ ਦਾਅਵਾ ਕੀਤਾ ਕਿ ਜਥੇਦਾਰ ਨੇ ਵਫਦ ਨੂੰ ਦਸਿਆ ਹੈ ਕਿ ਸੱਤ ਮੈਂਬਰੀ ਕਮੇਟੀ ਦੀ ਹੌਂਦ ਅੱਜ ਵੀ ਕਾਇਮ ਹੈ।ਉਨਾਂ ਕਿਹਾ ਕਿ ਕੁਝ ਲੋਕ ਇਹ ਕਹਿੰਦੇ ਸਨ ਕਿ ਇਸ ਕਮੇਟੀ ਦੇ ਕੰਮ ਕਰਨ ਵਿਚ ਕਾਨੂੰਨੀ ਅੜਚਣਾ ਹਨ ਤੇ ਗਲ ਕਰਦਿਆਂ ਜਥੇਦਾਰ ਨੇ ਇਹ ਵੀ ਕਿਹਾ ਹੈ ਕਿ ਅਸੀ ਕਿਸੇ ਨੂੰ ਕੋਈ ਪ੍ਰਵਾਨਗੀ ਦਿੱਤੀ। ਇਸ ਮੌਕੇ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਭਾਈ ਮਨਜੀਤ ਸਿੰਘ ਵੀ ਹਾਜਰ ਸਨ।

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਉੱਘੇ ਸਮਾਜ ਸੇਵੀ ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਐਮਰਜੈਂਸੀ ਫਿਲਮ ਰਾਹੀ ਸਿੱਖਾਂ ਦੇ ਖਿਲਾਫ ਦੇਸ਼ ਵਿਚ ਨਫਰਤੀ ਮਾਹੌਲ ਸਿਰਜਿਆ ਜਾ ਰਿਹੈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ

ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ ਮੁੱਖ ਮੰਤਰੀ ਨੇ

ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ ਦਿੱਤੀ 5 ਲੱਖ ਰੁਪਏ ਦੀ ਰਾਸ਼ੀ ਸਪੀਕਰ ਸੰਧਵਾਂ ਨੇ

ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਨੈਤਿਕ ਜੀਵਨ—ਜਾਂਚ ’ਤੇ ਕਰਵਾਈ ਗਈ ਵਰਕਸ਼ਾਪ