ਪੰਜਾਬ

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੁਰਜੰਟ ਸਿੰਘ ਸ਼ੀਂਹ/ਕੌਮੀ ਮਾਰਗ ਬਿਊਰੋ | January 16, 2025 09:02 PM


ਮਾਨਸਾ-ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਮੁਕੰਮਲ ਡਰੈਸ ਰਿਹਰਸਲ 24 ਜਨਵਰੀ ਨੂੰ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਸਾਫ਼-ਸਫ਼ਾਈ ਅਤੇ ਢੁਕਵੀਂ ਸੁੰਦਰਤਾ ਤੇ ਸਜਾਵਟ ਨੂੰ ਵੀ ਤਵੱਜੋਂ ਦਿੱਤੀ ਜਾਵੇ ਅਤੇ ਸਕੂਲੀ ਵਿਦਿਆਰਥੀਆਂ ਲਈ ਵੀ ਲੋੜੀਂਦੇ ਇੰਤਜ਼ਾਮ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਨਗਰ ਕੌਂਸਲ ਅਤੇ ਹੋਰ ਵਿਭਾਗਾਂ ਨੂੰ ਉਨ੍ਹਾਂ ਦੀਆਂ ਨਿਰਧਾਰਤ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰੇਡ ਵਿਚ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ., ਸਕਾਊਟਸ, ਆਰਮੀ ਬੈਂਡ ਅਤੇ ਝਾਕੀਆਂ ਵਿਚ ਵੱਖ ਵੱਖ ਵਿਭਾਗਾਂ ਵੱਲੋਂ ਉਨ੍ਹਾਂ ਨਾਲ ਸਬੰਧਤ ਸਕੀਮਾਂ/ਯੋਜਨਾਵਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਦੀ ਪੇਸ਼ ਕੀਤੀਆਂ ਜਾਣਗੀਆਂ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਜਸਵੰਤ ਸਿੰਘ ਬੜੈਚ, ਡੀ.ਐਸ.ਪੀ. ਸ੍ਰੀ ਜੀ.ਐਸ.ਪੁਰੇਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਉੱਘੇ ਸਮਾਜ ਸੇਵੀ ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਐਮਰਜੈਂਸੀ ਫਿਲਮ ਰਾਹੀ ਸਿੱਖਾਂ ਦੇ ਖਿਲਾਫ ਦੇਸ਼ ਵਿਚ ਨਫਰਤੀ ਮਾਹੌਲ ਸਿਰਜਿਆ ਜਾ ਰਿਹੈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ

ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ ਮੁੱਖ ਮੰਤਰੀ ਨੇ

ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ ਦਿੱਤੀ 5 ਲੱਖ ਰੁਪਏ ਦੀ ਰਾਸ਼ੀ ਸਪੀਕਰ ਸੰਧਵਾਂ ਨੇ

ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਨੈਤਿਕ ਜੀਵਨ—ਜਾਂਚ ’ਤੇ ਕਰਵਾਈ ਗਈ ਵਰਕਸ਼ਾਪ