ਸੰਸਾਰ

ਐਬਸਫੋਰਡ ਲਾਈਫ ਟੀਮਜ ਟਰੇਨਿੰਗ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਵਿਖੇ ਨਤਮਸਤਕ ਹੋਏ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | January 16, 2025 09:40 PM

ਸਰੀ-ਬੀਤੇ ਦਿਨੀਂ ਐਬਸਫੋਰਡ ਲਾਈਫ ਟੀਮਜ ਟਰੇਨਿੰਗ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਨੰਬਰ 5 ਰੋਡ ਰਿਚਮੰਡ ਵਿਖੇ ਨਤਮਸਤਕ ਹੋਏ। ਇਹਨਾਂ ਵਿਦਿਆਰਥੀਆਂ ਦੇ ਅਧਿਆਪਕ ਜੇਮਜ ਪਾਰਲੀ ਇਨ੍ਹਾਂ ਦੀ ਅਗਵਾਈ ਕਰ ਰਹੇ ਸਨ।

ਲਾਈਫ ਟੀਮਜ ਇਕ ਟਰੇਨਿੰਗ ਕਰਿਸਚੀਅਨ ਜਥੇਬੰਦੀ ਹੈ ਜੋ ਵੱਖਰੇ ਵੱਖਰੇ ਧਰਮਾਂ ਅਤੇ ਸਭਿਆਚਾਰਾਂ ਦੇ ਬੱਚਿਆਂ ਨਾਲ ਕੰਮ ਕਰਦੀ ਹੈ। ਇਹਨਾਂ ਵਿਦਿਆਰਥੀਆਂ ਨੇ ਸਿੱਖ ਧਰਮ ਅਤੇ ਸਾਊਥ ਏਸ਼ੀਅਨ ਕਮਿਊਨਿਟੀ ਅਤੇ ਸਭਿਆਚਾਰ ਬਾਰੇ ਜਾਣਕਾਰੀ ਹਾਸਲ ਕਰਨ ਦੀ ਜਗਿਆਸਾ ਪ੍ਰਗਟਾਈ।

ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਸੰਘੇੜਾ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਸਥਾਰ ਵਿਚ ਸਿੱਖ ਧਰਮ ਅਤੇ ਸਿੱਖ ਕਮਿਊਨਿਟੀ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਨੇ ਬਹੁਤ ਹੀ ਸੂਝਵਾਨ ਸਵਾਲ ਪੁੱਛੇ। ਜਾਣਕਾਰੀ ਹਾਸਲ ਕਰਨ ਉਪਰੰਤ ਵਿਦਿਆਰਥੀਆਂ ਨੇ ਕੁਝ ਯਾਦਗਾਰੀ ਤਸਵੀਰਾਂ ਖਿੱਚੀਆਂ ਅਤੇ ਸਵਾਦਲੇ ਲੰਗਰ ਦਾ ਆਨੰਦ ਮਾਣਿਆ। ਅਧਿਆਪਕ ਜੇਮਜ ਪਾਰਲੀ ਨੇ ਬਹੁਤ ਹੀ ਨਿੱਘੇ ਸਵਾਗਤ,  ਵਡਮੁੱਲੀ ਜਾਣਕਾਰੀ ਅਤੇ ਲੰਗਰ ਲਈ ਗੁਰਦਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਹਾਰਦਿਕ ਧੰਨਵਾਦ ਕੀਤਾ।

Have something to say? Post your comment

 

ਸੰਸਾਰ

ਮੈਕਸੀਕੋ ਦੇ ਰਾਸ਼ਟਰਪਤੀ ਨੇ ਕਿਹਾ, 'ਮੈਂ ਟਰੰਪ ਦੀਆਂ ਟੈਰਿਫ ਧਮਕੀਆਂ ਤੋਂ ਨਹੀਂ ਡਰਦੀ

ਪੰਜਾਬ ਦੇ ਗੈਰ-ਦਸਤਾਵੇਜ਼ ਸਿੱਖ ਵਿਅਕਤੀਆਂ ਨਾਲ ਅਮਰੀਕਾ ਵਲੋਂ ਹਾਲ ਹੀ ਵਿੱਚ ਕੀਤੇ ਜਾ ਰਹੇ ਸਲੂਕ ਬਾਰੇ ਡੂੰਘੀ ਚਿੰਤਾ: ਅਮਰੀਕਨ ਸਿੱਖ ਜੱਥੇਬੰਦੀਆਂ

ਟਰੰਪ ਨੇ ਯੁੱਧ ਲਈ ਯੂਕਰੇਨ ਨੂੰ ਜ਼ਿੰਮੇਵਾਰ ਠਹਿਰਾਇਆ

ਮਹਾਨ ਚਿੱਤਰਕਾਰ ਜਰਨੈਲ ਸਿੰਘ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਸਰੀ ਵਿਚ ਸੋਗ ਦੀ ਲਹਿਰ

ਰੇਡੀਓ ਹੋਸਟ ਹਰਜੀਤ ਗਿੱਲ ਨੇ ਸਰੀ ਨਿਊਟਨ ਹਲਕੇ ਤੋਂ ਆਪਣੀ ਚੋਣ ਮੁਹਿੰਮ ਦਾ ਬਿਗਲ ਵਜਾਇਆ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫੋਰਨੀਆ ਵੱਲੋਂ ਸਿਲਵਰ ਜੁਬਲੀ ’ਤੇ ਦੋ ਰੋਜ਼ਾ ਕਾਨਫ਼ਰੰਸ ਕਰਵਾਏਗੀ

ਪੰਜਾਬੀ ਜ਼ੁਬਾਨ ਨੂੰ ਬਿਗਾਨਿਆ ਨਾਲੋਂ ਵੱਧ ਆਪਣਿਆਂ ਤੋਂ ਖ਼ਤਰਾ: ਫ਼ਖਰ ਜ਼ਮਾਨ

34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ 65 ਮੈਂਬਰੀ ਡੈਲੀਗੇਸ਼ਨ ਪਾਕਿਸਤਾਨ ਪੁੱਜਾ

ਕਮਿਉਨਿਟੀ ਪ੍ਰਾਜੈਕਟ ਰਿਵਰਸਾਈਡ ਫੀਊਨਰਲਹੋਮ ਸਰੀ ਬਾਰੇ ਕੁਝ ਅਹਿਮ ਤੱਤ

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਦਾ ਜਨਮ ਦਿਨ ਮਨਾਇਆ