ਪੰਜਾਬ

5 ਫਰਵਰੀ ਨੂੰ ਦਿੱਲੀ ਵਿੱਚ ਇੱਕ ਵਾਰ ਫੇਰ ਚਲੇਗਾ ਝਾੜੂ-ਭਗਵੰਤ ਮਾਨ

ਕੌਮੀ ਮਾਰਗ ਬਿਊਰੋ | January 17, 2025 08:23 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਰੋਲ ਬਾਗ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿੱਤਾਉਣ ਦੀ ਅਪੀਲ ਕੀਤੀ ਅਤੇ ਦਾਅਵਾ ਕੀਤਾ ਕਿ 5 ਫਰਵਰੀ ਨੂੰ ਇਕ ਵਾਰ ਫਿਰ ਦਿੱਲੀ 'ਚ ਝਾੜੂ ਚਲੇਗਾ ਅਤੇ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।

ਮੁੱਖ ਮੰਤਰੀ ਮਾਨ ਇੱਥੇ ਕਰੋਲ ਬਾਗ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਸ਼ੇਸ ਰਵੀ ਦੀ ਨਾਮਜ਼ਦਗੀ ਮੌਕੇ ਪੁੱਜੇ ਸਨ। ਮਾਨ ਨੇ ਰੋਡ ਸ਼ੋਅ ਦੌਰਾਨ ਸਹਿਯੋਗ ਦੇਣ ਲਈ ਇਲਾਕੇ ਦੇ ਲੋਕਾਂ ਅਤੇ ਦੁਕਾਨਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਤੁਹਾਡਾ ਆਉਣਾ ਇਸ ਗੱਲ ਦਾ ਸਬੂਤ ਹੈ ਕਿ ਵਿਸੇਸ਼ ਰਵੀ ਚੌਥੀ ਵਾਰ ਇੱਥੋਂ ਜਿੱਤਣ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਹਾਂ, ਲੋਕ ਹਮੇਸ਼ਾ ਕਹਿੰਦੇ ਹਨ ਕਿ ਉਹ ਕੇਜਰੀਵਾਲ ਨੂੰ ਵਾਪਸ ਲੈ ਕੇ ਆਉਣਗੇ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ। ਅੱਜ ਦਿੱਲੀ ਵਿੱਚ ਔਰਤਾਂ ਲਈ ਬੱਸ ਮੁਫ਼ਤ ਹੈ। ਬਿਜਲੀ ਅਤੇ ਪਾਣੀ ਮੁਫ਼ਤ ਹੈ। ਸਿੱਖਿਆ ਅਤੇ ਦਵਾਈ ਵੀ ਮੁਫਤ ਹੈ।

ਉਨ੍ਹਾਂ ਕਿਹਾ ਕਿ ਦੋ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਦੋਵੇਂ ਥਾਵਾਂ ’ਤੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਅੱਜ ਪੰਜਾਬ ਵਿੱਚ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ। ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਅਸੀਂ 50, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਹੁਣ ਪੰਜਾਬ ਵਿੱਚ ਮੁਹੱਲਾ ਕਲੀਨਿਕ ਅਤੇ ਹਸਪਤਾਲ ਬਣ ਰਹੇ ਹਨ। ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਸਕੂਲ ਸ਼ਾਨਦਾਰ ਬਣ ਗਏ ਹਨ। ਮਾਪਿਆਂ ਨੇ 2.5 ਲੱਖ ਤੋਂ ਵੱਧ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਪਾ ਦਿੱਤੇ ਹਨ ਕਿਉਂਕਿ ਉਨ੍ਹਾਂ ਦਾ ਹੁਣ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਕਾਇਮ ਹੋ ਗਿਆ ਹੈ।

ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰੀ ਬਹੁਮਤ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਤਾਂ ਜੋ ਵਿਕਾਸ ਕਾਰਜ ਇਸੇ ਤਰ੍ਹਾਂ ਚੱਲਦੇ ਰਹਿਣ। ਉਨ੍ਹਾਂ ਕਿਹਾ ਕਿ ਦਿੱਲੀ ਦਾ ਵਿਕਾਸ ਅਰਵਿੰਦ ਕੇਜਰੀਵਾਲ ਹੀ ਕਰ ਸਕਦਾ ਹੈ। ਵਿਰੋਧੀ ਪਾਰਟੀਆਂ ਤਾਂ ਸਿਰਫ ਭ੍ਰਿਸ਼ਟਾਚਾਰ ਕਰਨਗੀਆਂ। ਕੇਜਰੀਵਾਲ ਕੰਮ ਦੀ ਰਾਜਨੀਤੀ ਕਰਦਾ ਹੈ।

 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਉੱਘੇ ਸਮਾਜ ਸੇਵੀ ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਐਮਰਜੈਂਸੀ ਫਿਲਮ ਰਾਹੀ ਸਿੱਖਾਂ ਦੇ ਖਿਲਾਫ ਦੇਸ਼ ਵਿਚ ਨਫਰਤੀ ਮਾਹੌਲ ਸਿਰਜਿਆ ਜਾ ਰਿਹੈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ

ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ ਮੁੱਖ ਮੰਤਰੀ ਨੇ

ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ ਦਿੱਤੀ 5 ਲੱਖ ਰੁਪਏ ਦੀ ਰਾਸ਼ੀ ਸਪੀਕਰ ਸੰਧਵਾਂ ਨੇ

ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਨੈਤਿਕ ਜੀਵਨ—ਜਾਂਚ ’ਤੇ ਕਰਵਾਈ ਗਈ ਵਰਕਸ਼ਾਪ