ਪੰਜਾਬ

ਐਮਰਜੰਸੀ ਫਿਲਮ ਦੀ ਆੜ ਵਿੱਚ ਸਿੱਖ ਭਾਵਨਾਵਾਂ ਨਾਲ ਖੇਡ ਰਹੀ ਹ ਸਰਕਾਰ -ਭਾਈ ਮਹਿਰਾਜ

ਕੌਮੀ ਮਾਰਗ ਬਿਊਰੋ / ਮਨਪ੍ਰੀਤ ਸਿੰਘ ਖਾਲਸਾ | January 17, 2025 09:02 PM

ਨਵੀਂ ਦਿੱਲੀ -  ਐਮਰਜੈਂਸੀ ਫਿਲਮ ਦੀ ਆੜ ਵਿੱਚ ਭਾਜਪਾ ਆਰਐਸਐਸ ਅਤੇ ਪੰਜਾਬ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡ ਰਹੀਆਂ ਹਨ ਪਰ ਸਰਕਾਰਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਦੋਂ ਜਦੋਂ ਸਿੱਖ ਕੌਮ ਤੇ ਕਿਸੇ ਵੀ ਤਰੀਕੇ ਨਾਲ ਹਮਲਾ ਹੋਇਆ ਹੈ ਤਾਂ ਪੂਰੀ ਪੰਥਕ ਜਥੇਬੰਦੀਆਂ ਤੇ ਕੌਮ ਇੱਕਜੁੱਟ ਹੋ ਕੇ ਉਸ ਵਿਰੋਧੀ ਧਿਰ ਆਵਾਜ਼ ਦਾ ਮੁਕਾਬਲਾ ਕਰਨ ਲਈ ਸੜਕਾਂ ਤੇ ਆਈਆਂ ਹਨ 'ਤੇ ਹੁਣ ਵੀ ਇਸ ਐਮਰਜਂਸੀ ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਚੱਲਣ ਦੇਵਾਂਗੇ ਭਾਵੇਂ ਕੁਝ ਵੀ ਕਰਨਾ ਪਵੇ । ਇਹਨਾਂ ਗੱਲਾਂ ਦਾ ਪ੍ਰਗਟਾਵਾ ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਐਮਰਜੈਂਸੀ ਫਿਲਮ ਦੀ ਆੜ ਵਿੱਚ ਭੜਕਾਏ ਜਾ ਰਹੇ ਮਾਹੌਲ ਦਾ ਦੋਸ਼ ਲਾਉਂਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਜਿੰਮੇਵਾਰ ਦੱਸਿਆ। ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਜਦੋਂ ਸ਼ੁਰੂਆਤ ਵਿੱਚ ਹੀ ਐਮਰਜੈਂਸੀ ਫਿਲਮ ਵਿਵਾਦਾਂ ਵਿੱਚ ਘਿਰ ਗਈ ਸੀ ਅਤੇ ਇਸ ਫਿਲਮ ਵਿੱਚ ਪੰਜਾਬ ਅਮਨ ਸ਼ਾਂਤੀ ਭਾਈਚਾਰਕ ਸਾਂਝ ਨੂੰ ਤੋੜਨ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਆਹਤ ਕਰਨ ਦੀਆਂ ਗੱਲਾਂ ਸਾਹਮਣੇ ਆ ਚੁੱਕੀਆਂ ਸਨ ਫਿਰ ਹੁਣ ਇਸ ਫਿਲਮ ਨੂੰ ਦੁਬਾਰਾ ਰਿਲੀਜ਼ ਕਿਉਂ ਕੀਤਾ ਗਿਆ ਹੈ। ਸੀਨ ਕੱਟ ਦੇਣੇ, ਸੀਨ ਚਲਾ ਦੇਣੇ ਜਾਂ ਇਸ ਫਿਲਮ ਵਿੱਚ ਆਪਣੇ ਆਪ ਨੂੰ ਇੰਦਰਾ ਗਾਂਧੀ ਦਿਖਾ ਕੇ ਪੰਜਾਬ ਦੀਆਂ ਭਾਵਨਾਵਾਂ ਨੂੰ ਭੜਕਾਉਣਾ ਕਿੱਥੋਂ ਤੱਕ ਜਾਇਜ਼ ਹਨ.? ਕਿਉਂ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਸਲੇ ਤੇ ਕਦਮ ਉਠਾਉਂਦੇ.? ਕਿਉਂ ਨਹੀਂ ਫਿਲਮ ਨੂੰ ਬੈਨ ਕਰਦੇ, ਕਿਉਂ ਨਹੀਂ ਪੰਜਾਬ ਸਰਕਾਰ ਬੰਗਲਾਦੇਸ਼ ਦੀ ਤਰ੍ਹਾਂ ਇਸ ਨੂੰ ਪੰਜਾਬ ਵਿੱਚ ਵੀ ਬੈਨ ਕਰਦੀ। ਦਲ ਖਾਲਸਾ ਆਗੂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੰਥਕ ਜਥੇਬੰਦੀਆਂ ਦੇ ਸੰਘਰਸ਼ ਨੂੰ ਨਜ਼ਰ ਅੰਦਾਜ਼ ਕਰਦਿਆਂ ਫਿਲਮ ਨੂੰ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਨਤੀਜੇ ਗੰਭੀਰ ਨਿਕਲਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਬੰਗਲਾਦੇਸ਼ ਵਾਂਗ ਪੰਜਾਬ ਦੀ ਅਮਨ ਸ਼ਾਂਤੀ ਭਾਈਚਾਰਾ ਸਾਂਝ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਤੁਰੰਤ ਫਿਲਮ ਪੰਜਾਬ ਵਿੱਚ ਬੈਨ ਕਰਨ ਦੇ ਆਦੇਸ਼ ਜਾਰੀ ਕਰਨ । ਇਸ ਮੌਕੇ ਦਲ ਖਾਲਸਾ ਆਗੂ ਨੇ ਪੁਲਿਸ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ ਹੈ ਤੇ ਸੁਨੇਹਾ ਦੇ ਦਿੱਤਾ ਕਿ ਕਿਸੇ ਵੀ ਹਾਲਤ ਵਿੱਚ ਫਿਲਮ ਨਹੀਂ ਚੱਲਣ ਦੇਵਾਂਗੇ ਭਾਵੇਂ ਕੁਝ ਵੀ ਕਰਨਾ ਪਵੇ।

 

Have something to say? Post your comment

 

ਪੰਜਾਬ

ਫਿਰਕਾਪ੍ਰਸਤੀ ਫੈਲਾਉਂਦੀਆਂ ਫਿਲਮਾਂ ਦਾ ਸਮੁੱਚੇ ਰੂਪ ‘ਚ ਬਾਈਕਾਟ ਹੋਣਾ ਚਾਹੀਦਾ: ਬਾਬਾ ਬਲਬੀਰ ਸਿੰਘ 

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਕੀਤੀ ਨਿਖੇਧੀ ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਨੇ

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਪੰਜਾਬ ਦੇ ਰਾਜਪਾਲ ਨੇ ਪ੍ਰਯਾਗਰਾਜ ਤੋਂ ਇਤਿਹਾਸਕ ਸਵਾਮੀਤਵਾ ਸਮਾਗਮ ਵਿੱਚ ਵਰਚੁਅਲੀ ਤੌਰ 'ਤੇ ਕੀਤੀ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਭਗਤ ਨਾਮਦੇਵ ਨਿਵਾਸ ਕੇਸਰੀ ਬਾਗ ਦੀ ਸੱਤਵੀਂ ਮੰਜ਼ਲ ਦਾ ਲੈਂਟਰ ਪਾਉਣ ਦੀਆਂ ਤਿਆਰੀਆਂ ਆਰੰਭ

ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਨੂੰ ਸਦਮਾ ਪਿਤਾ ਦਾ ਅਕਾਲ ਚਲਾਣਾ

ਬਾਪੂ ਸੂਰਤ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਦੇਖਦਿਆਂ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਉਨ੍ਹਾਂ ਨੂੰ "ਪੰਥਕ ਸ਼ਹੀਦ" ਨਾਲ ਕੀਤਾ ਜਾਏ ਸਨਮਾਨਿਤ: ਪਰਮਜੀਤ ਸਿੰਘ ਵੀਰਜੀ

ਵਿਵਾਦਤ ਫ਼ਿਲਮ ‘ਐਂਮਰਜੈਂਸੀ’ ਨੂੰ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਕੇੰਦਰ ਵੱਲੋਂ ਜਾਰੀ ਕਰਵਾਣਾ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ: ਸਰਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਲਈ ਕੀਤਾ ਰੋਡ ਸੋ਼ਅ