ਪੰਜਾਬ

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਕੌਮੀ ਮਾਰਗ ਬਿਊਰੋ | January 18, 2025 08:47 PM

ਚੰਡੀਗੜ੍ਹ-ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਕਦਮ ਸੱਪ ਦੇ ਡੰਗ ਦਾ ਸ਼ਿਕਾਰ ਜਾਨਵਰਾਂ ਦੀਆਂ ਜਾਨਾਂ ਬਚਾਉਣ ਅਤੇ ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਮੁੱਚੀ ਭਲਾਈ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ 'ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ।
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ 'ਚ ਦਿੱਕਤ, ਸਰੀਰ 'ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ। ਉਨ੍ਹਾਂ ਸਲਾਹ ਦਿੱਤੀ ਕਿ ਕਿਸਾਨਾਂ ਨੂੰ ਜ਼ਖ਼ਮ ਨੂੰ ਕੱਟਣਾ ਜਾਂ ਚੂਸਣਾ ਨਹੀਂ ਚਾਹੀਦਾ, ਸਗੋਂ ਜਲਦ ਤੋਂ ਜਲਦ ਨਜ਼ਦੀਕੀ ਪਸ਼ੂ ਹਸਪਤਾਲ ਵਿੱਚ ਜਾਣਾ ਚਾਹੀਦਾ ਹੈ ਅਤੇ ਪੀੜਤ ਪਸ਼ੂ ਦਾ ਇਲਾਜ ਸ਼ੁਰੂ ਕਰਨ ਲਈ ਤੁਰੰਤ ਵੈਟਰਨਰੀ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

Have something to say? Post your comment

 

ਪੰਜਾਬ

ਫਿਰਕਾਪ੍ਰਸਤੀ ਫੈਲਾਉਂਦੀਆਂ ਫਿਲਮਾਂ ਦਾ ਸਮੁੱਚੇ ਰੂਪ ‘ਚ ਬਾਈਕਾਟ ਹੋਣਾ ਚਾਹੀਦਾ: ਬਾਬਾ ਬਲਬੀਰ ਸਿੰਘ 

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਕੀਤੀ ਨਿਖੇਧੀ ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਨੇ

ਪੰਜਾਬ ਦੇ ਰਾਜਪਾਲ ਨੇ ਪ੍ਰਯਾਗਰਾਜ ਤੋਂ ਇਤਿਹਾਸਕ ਸਵਾਮੀਤਵਾ ਸਮਾਗਮ ਵਿੱਚ ਵਰਚੁਅਲੀ ਤੌਰ 'ਤੇ ਕੀਤੀ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਭਗਤ ਨਾਮਦੇਵ ਨਿਵਾਸ ਕੇਸਰੀ ਬਾਗ ਦੀ ਸੱਤਵੀਂ ਮੰਜ਼ਲ ਦਾ ਲੈਂਟਰ ਪਾਉਣ ਦੀਆਂ ਤਿਆਰੀਆਂ ਆਰੰਭ

ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਨੂੰ ਸਦਮਾ ਪਿਤਾ ਦਾ ਅਕਾਲ ਚਲਾਣਾ

ਬਾਪੂ ਸੂਰਤ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਦੇਖਦਿਆਂ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਉਨ੍ਹਾਂ ਨੂੰ "ਪੰਥਕ ਸ਼ਹੀਦ" ਨਾਲ ਕੀਤਾ ਜਾਏ ਸਨਮਾਨਿਤ: ਪਰਮਜੀਤ ਸਿੰਘ ਵੀਰਜੀ

ਵਿਵਾਦਤ ਫ਼ਿਲਮ ‘ਐਂਮਰਜੈਂਸੀ’ ਨੂੰ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਕੇੰਦਰ ਵੱਲੋਂ ਜਾਰੀ ਕਰਵਾਣਾ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ: ਸਰਨਾ

ਐਮਰਜੰਸੀ ਫਿਲਮ ਦੀ ਆੜ ਵਿੱਚ ਸਿੱਖ ਭਾਵਨਾਵਾਂ ਨਾਲ ਖੇਡ ਰਹੀ ਹ ਸਰਕਾਰ -ਭਾਈ ਮਹਿਰਾਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਲਈ ਕੀਤਾ ਰੋਡ ਸੋ਼ਅ