ਪੰਜਾਬ

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਕੀਤੀ ਨਿਖੇਧੀ ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਨੇ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | January 18, 2025 09:02 PM

ਚੰਡੀਗੜ੍ਹ- ਤਿੰਨ ਸਾਲ ਪਹਿਲਾਂ 26 ਜਨਵਰੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਬਦਲੇ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪੁਲਸ ਕੇਸ ਦਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਮੰਗ ਕੀਤੀ ਗਈ ਹੈ ਕਿ ਇਹ ਕੇਸ ਵਾਪਸ ਲਿਆ ਜਾਵੇ ਕਿਉਂਕਿ ਕਿਸੇ ਵੀ ਸੱਤਾਧਾਰੀ ਦਾ ਸ਼ਾਂਤਮਈ ਵਿਰੋਧ ਕਰਨ ਦਾ ਜਮਹੂਰੀ ਅਧਿਕਾਰ ਸੰਵਿਧਾਨ ਵਿੱਚ ਦਰਜ ਹੈ। ਉਨ੍ਹਾਂ ਦੋਸ਼ ਲਾਇਆ ਕਿ ਐੱਸ ਕੇ ਐੱਮ ਵੱਲੋਂ ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਮਗਰੋਂ 9 ਦਸੰਬਰ 2021 ਨੂੰ ਮੋਦੀ ਸਰਕਾਰ ਵੱਲੋਂ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਹੋਰ ਅਹਿਮ ਮੰਗਾਂ ਬਾਰੇ ਲਿਖਤੀ ਵਾਅਦਾ ਅੱਜ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਉਦੋਂ ਵੀ ਇਸੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਵੱਖ ਵੱਖ ਢੰਗਾਂ ਰਾਹੀਂ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਅੱਜ ਵੀ ਇਨ੍ਹਾਂ ਮੰਗਾਂ ਸਮੇਤ ਨਵੇਂ ਖੇਤੀ ਮੰਡੀਕਰਨ ਖਰੜੇ ਨੂੰ ਰੱਦ ਕਰਨ ਦੀ ਮੰਗ ਉੱਤੇ ਐੱਸ ਕੇ ਐੱਮ ਦਾ ਸੰਘਰਸ਼ ਜਾਰੀ ਹੈ।


ਉਨ੍ਹਾਂ ਦੱਸਿਆ ਕਿ ਟੋਹਾਣਾ ਮਹਾਂਪੰਚਾਇਤ ਵੱਲ ਜਾ ਰਹੇ ਪਿੰਡ ਕੋਠਾਗੁਰੂ ਦੇ ਕਿਸਾਨਾਂ ਦੀ ਬੱਸ ਦੇ ਸੜਕ ਹਾਦਸੇ ਵਿੱਚ ਜ਼ਖ਼ਮੀ ਕਿਸਾਨਾਂ ਵਿੱਚੋਂ ਡੀ ਐੱਮ ਸੀ ਵਿੱਚ ਇਲਾਜ ਅਧੀਨ ਪੰਜਵਾਂ ਕਿਸਾਨ ਨੌਜਵਾਨ ਕਰਮ ਸਿੰਘ ਵੀ ਕੱਲ੍ਹ ਸ਼ਹੀਦਾਂ ਦੀ ਕਤਾਰ ਵਿੱਚ ਜਾ ਰਲਿਆ। ਕਿਸਾਨ ਆਗੂਆਂ ਵੱਲੋਂ ਚੜ੍ਹਦੀ ਉਮਰੇ ਹੋਈ ਉਸਦੀ ਮੌਤ ਉੱਤੇ ਗਹਿਰਾ ਅਫਸੋਸ ਉਸਦੇ ਪੂਰੇ ਪਰਵਾਰ, ਨਗਰ ਕੋਠਾਗੁਰੂ ਦੇ ਲੋਕਾਂ ਅਤੇ ਉਗਰਾਹਾਂ ਜਥੇਬੰਦੀ ਦੇ ਸਮੂਹ ਕਾਰਕੁਨਾਂ ਸਮੇਤ ਕਿਸਾਨ ਲਹਿਰ ਦੇ ਸਮੂਹ ਜੁਝਾਰੂਆਂ ਨਾਲ ਸਾਂਝਾ ਕੀਤਾ ਗਿਆ ਹੈ।

Have something to say? Post your comment

 

ਪੰਜਾਬ

ਫਿਰਕਾਪ੍ਰਸਤੀ ਫੈਲਾਉਂਦੀਆਂ ਫਿਲਮਾਂ ਦਾ ਸਮੁੱਚੇ ਰੂਪ ‘ਚ ਬਾਈਕਾਟ ਹੋਣਾ ਚਾਹੀਦਾ: ਬਾਬਾ ਬਲਬੀਰ ਸਿੰਘ 

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਪੰਜਾਬ ਦੇ ਰਾਜਪਾਲ ਨੇ ਪ੍ਰਯਾਗਰਾਜ ਤੋਂ ਇਤਿਹਾਸਕ ਸਵਾਮੀਤਵਾ ਸਮਾਗਮ ਵਿੱਚ ਵਰਚੁਅਲੀ ਤੌਰ 'ਤੇ ਕੀਤੀ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਭਗਤ ਨਾਮਦੇਵ ਨਿਵਾਸ ਕੇਸਰੀ ਬਾਗ ਦੀ ਸੱਤਵੀਂ ਮੰਜ਼ਲ ਦਾ ਲੈਂਟਰ ਪਾਉਣ ਦੀਆਂ ਤਿਆਰੀਆਂ ਆਰੰਭ

ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਨੂੰ ਸਦਮਾ ਪਿਤਾ ਦਾ ਅਕਾਲ ਚਲਾਣਾ

ਬਾਪੂ ਸੂਰਤ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਦੇਖਦਿਆਂ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਉਨ੍ਹਾਂ ਨੂੰ "ਪੰਥਕ ਸ਼ਹੀਦ" ਨਾਲ ਕੀਤਾ ਜਾਏ ਸਨਮਾਨਿਤ: ਪਰਮਜੀਤ ਸਿੰਘ ਵੀਰਜੀ

ਵਿਵਾਦਤ ਫ਼ਿਲਮ ‘ਐਂਮਰਜੈਂਸੀ’ ਨੂੰ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਕੇੰਦਰ ਵੱਲੋਂ ਜਾਰੀ ਕਰਵਾਣਾ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ: ਸਰਨਾ

ਐਮਰਜੰਸੀ ਫਿਲਮ ਦੀ ਆੜ ਵਿੱਚ ਸਿੱਖ ਭਾਵਨਾਵਾਂ ਨਾਲ ਖੇਡ ਰਹੀ ਹ ਸਰਕਾਰ -ਭਾਈ ਮਹਿਰਾਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਲਈ ਕੀਤਾ ਰੋਡ ਸੋ਼ਅ