ਪੰਜਾਬ

ਉੱਘੇ ਸਮਾਜ ਸੇਵੀ ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਕੌਮੀ ਮਾਰਗ ਬਿਊਰੋ | January 20, 2025 08:49 PM

ਅੰਮ੍ਰਿਤਸਰ -14 ਅਪ੍ਰੈਲ 1978 ਨੂੰ ਅੰਮ੍ਰਿਤਸਰ ਵਿਖੇ ਸ਼ਹੀਦ ਹੋਏ ਅਖੰਡ ਕੀਰਤਨੀ ਜਥੇ ਦੇ 13 ਸਿੰਘਾਂ ਵਿਚ ਸ਼ਾਮਿਲ ਮੁਖੀ ਆਗੂ ਸ਼ਹੀਦ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਸ਼ਹੀਦ ਭਾਈ ਫੌਜਾ ਸਿੰਘ ਪਬਲਿਕ ਚੈਰੀਟੇਬਲ ਟਰੱਸਟ ਦੀ ਮੁਖੀ ਜੋ ਉਘੀ ਸਮਾਜ ਸੇਵੀ ਤੇ ਧਾਰਮਿਕ ਸ਼ਖ਼ਸੀਅਤ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਬਦ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਬਟਾਲਾ ਰੋਡ ਟਰੱਸਟ ਕੈਂਪਸ ਵਿਖੇ ਹੋਇਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਅਖੰਡ ਕੀਰਤਨੀ ਜਥਿਆਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਭਾਈ ਸਿਮਰਪ੍ਰੀਤ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਗੁਰਦੇਵ ਸਿੰਘ ਵੇਰਕਾ ਨੇ ਇਲਾਹੀ ਗੁਰਬਾਣੀ ਦੇ ਸ਼ਬਦ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਰੋਡੇ, ਪ੍ਰੋਫੈਸਰ ਮਨਜੀਤ ਸਿੰਘ, ਜਥੇ: ਰਣਜੀਤ ਸਿੰਘ ਤੇ ਭਾਈ ਦਲਜੀਤ ਸਿੰਘ ਬਿੱਟੂ, ਸ. ਕੰਵਰਪਾਲ ਸਿੰਘ ਬਿੱਟੂ ਦਲ ਖਾਲਸਾ ਸਮੇਤ ਹੋਰ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ, ਜਦ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਆਪਣੇ ਪ੍ਰਤੀਨਿਧ ਤਲਵਿੰਦਰ ਸਿੰਘ ਬੁੱਟਰ ਅਤੇ ਕੇਂਦਰੀ ਸਿੰਘ ਸਭਾ ਚੰਡੀਗੜ੍ਹ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਬਾਬਾ ਵਿਧਾਵਾ ਸਿੰਘ ਬੱਬਰ ਵੱਲੋਂ ਸ਼ੋਕ ਸੰਦੇਸ਼ ਭੇਜੇ ਗਏ। ਇਸ ਮੌਕੇ ਟਰੱਸਟ ਦੇ ਚੇਅਰਮੈਨ ਇੰਦਰਜੀਤ ਸਿੰਘ ਬਾਗੀ, ਸ. ਜਸਵੰਤ ਸਿੰਘ ਠੇਕੇਦਾਰ ਇੰਗਲੈਂਡ, ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨ, ਸ. ਮਹਾਵੀਰ ਸਿੰਘ ਸੁਲਤਾਨਵਿੰਡ ਸਮੇਤ ਹੋਰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਬੀਬੀ ਅਮਰਜੀਤ ਕੌਰ ਦੁਆਰਾ ਆਪਣੀ ਹਯਾਤੀ ਦੌਰਾਨ ਧਾਰਮਿਕ ਤੇ ਸਮਾਜ ਸੇਵਾ ਦੇ ਭਿੰਨ-ਭਿੰਨ ਖੇਤਰਾਂ ਵਿਚ ਨਿਭਾਈਆਂ ਵੱਡੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲ, ਸਕੱਤਰ ਪ੍ਰਤਾਪ ਸਿੰਘ, ਸ. ਅਮੋਲਕ ਸਿੰਘ ਅਸਟ੍ਰੇਲੀਆ, ਭਾਈ ਵਸਣ ਸਿੰਘ ਜਫਰਵਾਲ, ਬਾਬਾ ਸ਼ਿੰਦਰ ਸਿੰਘ ਸਭਰਾਵਾਂ, ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਅਮਰਜੀਤ ਸਿੰਘ ਡੋਟ, ਭਾਈ ਬਲਬੀਰ ਸਿੰਘ ਰੋਪੜ, ਰਾਮਪੁਰ ਖੇੜਾ ਵਾਲੇ ਬਾਬਾ ਭੁਪਿੰਦਰ ਸਿੰਘ, ਗਿ. ਕੇਵਲ ਸਿੰਘ ਮੁਖੀ ਪੰਥਕ ਧਾਰਮਿਕ ਸਗੰਠਨ, ਭਾਈ ਖੁਸ਼ਹਾਲ ਸਿੰਘ, ਪ੍ਰੋ. ਹਰਪਾਲ ਸਿੰਘ, ਸ. ਸਰਬਜੀਤ ਸਿੰਘ ਘੁਮਾਣ, ਸ. ਆਰ. ਪੀ. ਸਿੰਘ, ਬੀਬੀ ਸੁਰਿੰਦਰ ਕੌਰ ਯੂ.ਕੇ, ਸ. ਅਮਲੋਕ ਸਿੰਘ ਆਸਟ੍ਰੇਲੀਆ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਮੇਜਰ ਸਿੰਘ, ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਭੁਪਿੰਦਰ ਸਿੰਘ ਗਦਲੀ, ਭਾਈ ਸੁਖਚੈਨ ਸਿੰਘ, ਸਮੇਤ ਅਖੰਡ ਕੀਰਤਨੀ ਜਥਾ, ਟਰੱਸਟ ਦੇ ਸਕੱਤਰ ਸ. ਰਘਬੀਰ ਸਿੰਘ, ਬੀਬੀ ਸ਼ਰਨਜੀਤ ਕੌਰ, ਸ. ਸੁਖਵਿੰਦਰ ਸਿੰਘ ਗੁਰਦਾਸਪੁਰ, ਕੁਲਜੀਤ ਸਿੰਘ ਬ੍ਰਦਰਜ ਅਤੇ ਹੋਰ ਵੱਖ-ਵੱਖ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਟਰੱਸਟ ਦੇ ਪ੍ਰਬੰਧਕਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਹਾਰਿਦਕ ਧੰਨਵਾਦ ਕੀਤਾ ਗਿਆ।

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਐਮਰਜੈਂਸੀ ਫਿਲਮ ਰਾਹੀ ਸਿੱਖਾਂ ਦੇ ਖਿਲਾਫ ਦੇਸ਼ ਵਿਚ ਨਫਰਤੀ ਮਾਹੌਲ ਸਿਰਜਿਆ ਜਾ ਰਿਹੈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ

ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ ਮੁੱਖ ਮੰਤਰੀ ਨੇ

ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ ਦਿੱਤੀ 5 ਲੱਖ ਰੁਪਏ ਦੀ ਰਾਸ਼ੀ ਸਪੀਕਰ ਸੰਧਵਾਂ ਨੇ

ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਨੈਤਿਕ ਜੀਵਨ—ਜਾਂਚ ’ਤੇ ਕਰਵਾਈ ਗਈ ਵਰਕਸ਼ਾਪ 

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ