BREAKING NEWS
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਪੰਜਾਬ

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਕੌਮੀ ਮਾਰਗ ਬਿਊਰੋ | January 21, 2025 06:55 PM

ਚੰਡੀਗੜ੍ਹ- ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਾਂ ਦਿਨਾਂ ਬਾਅਦ ਪ੍ਰਗਤੀ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਦਾ ਉਦੇਸ਼ ਸੂਬੇ ਵਿੱਚ ਚੱਲ ਰਹੀਆਂ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਖੇਤੀਬਾੜੀ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਮੁਲਾਂਕਣ ਕਰਨਾ ਹੈ ਤਾਂ ਜੋ ਸਮੇਂ ਸਿਰ ਲੋੜੀਂਦੇ ਸੁਧਾਰ ਕੀਤੇ ਜਾ ਸਕਣ।

ਇੱਥੇ ਕਿਸਾਨ ਭਵਨ ਵਿਖੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੱਲ੍ਹ ਸੱਤ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਸੀ ਅਤੇ ਬਾਕੀ ਰਹਿੰਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਅੱਜ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਬੁਲਾਇਆ ਗਿਆ ਸੀ।

ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਲਈ ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਯਕੀਨੀ ਬਣਾਉਣ ਵਾਸਤੇ ਫੀਲਡ ਸਟਾਫ਼ ਨੂੰ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਵਿਭਾਗ ਨੂੰ ਦਰਪੇਸ਼ ਚੁਣੌਤੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਨ ਲਈ ਨਿਯਮਤ ਰਿਪੋਰਟਿੰਗ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਪੰਦਰਵਾੜਾ ਰਿਪੋਰਟਿੰਗ ਪ੍ਰਣਾਲੀ ਨਾਲ ਵਿਭਾਗ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧੇਗੀ, ਜਿਸ ਨਾਲ ਕਾਰਜਕੁਸ਼ਲਤਾ ਵਿੱਚ ਸੁਧਾਰ ਹੋਵੇਗਾ ਅਤੇ ਸੂਬੇ ਭਰ ਦੇ ਕਿਸਾਨਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲ ਸਕਣਗੀਆਂ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਕ੍ਰਮਵਾਰ 6100, 4800 ਅਤੇ 3700 ਨਿਰਧਾਰਤ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਹੁਣ ਤੱਕ 5082 ਬੀਜਾਂ, 2867 ਕੀਟਨਾਸ਼ਕਾਂ ਅਤੇ 2473 ਖਾਦਾਂ ਦੇ ਨਮੂਨੇ ਲਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬੀਜਾਂ ਦੇ 141 ਨਮੂਨੇ ਗੁਣਵੱਤਾ ਜਾਂਚ ਦੌਰਾਨ ਫੇਲ੍ਹ ਹੋ ਗਏ, ਕੀਟਨਾਸ਼ਕਾਂ ਦੇ 81 ਨਮੂਨੇ ਅਤੇ ਖਾਦਾਂ ਦੇ 78 ਨਮੂਨੇ ਗੈਰ-ਮਿਆਰੀ ਪਾਏ ਗਏ। ਵਿਭਾਗ ਨੇ ਉਹਨਾਂ ਡੀਲਰਾਂ/ਫ਼ਰਮਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ, ਜਿਨ੍ਹਾਂ ਦੇ ਨਮੂਨੇ ਮਿਆਰ ਦੇ ਮਾਪਦੰਡਾਂ 'ਤੇ ਖਰੇ ਨਹੀਂ ਉਤਰੇ।

ਪੰਜਾਬ ਵਿੱਚ ਚੱਲ ਰਹੀਆਂ ਕੇਂਦਰੀ ਅਤੇ ਰਾਜ ਸਪਾਂਸਰਡ ਖੇਤੀਬਾੜੀ ਸਕੀਮਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਫ਼ੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਨ ਅਤੇ ਇਸ ਸਬੰਧੀ ਮੌਜੂਦਾ ਵਿੱਤੀ ਸਾਲ ਖ਼ਤਮ ਹੋਣ ਤੋਂ ਪਹਿਲਾਂ ਸਮਰੱਥ ਅਧਿਕਾਰੀਆਂ ਨੂੰ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਲਈ ਵੀ ਕਿਹਾ।

 

Have something to say? Post your comment

 

ਪੰਜਾਬ

ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਜੰਗਲਾਤ ਵਿਭਾਗ ਈਕੋ-ਸੈਂਸਟਿਵ ਜ਼ੋਨ ਪ੍ਰਸਤਾਵ ਨਾਲ ਅੱਗੇ ਵਧਿਆ

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵੱਲੋਂ ਮੰਗਾਂ ਦੀ ਪੂਰਤੀ ਕਰਾਉਣ ਲਈ ‘ਵਿਕਾਸ ਭਵਨ’ ਦੇ ਸਾਹਮਣੇ ਧਰਨਾ ਲਾਇਆ ਗਿਆ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਉੱਘੇ ਸਮਾਜ ਸੇਵੀ ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਐਮਰਜੈਂਸੀ ਫਿਲਮ ਰਾਹੀ ਸਿੱਖਾਂ ਦੇ ਖਿਲਾਫ ਦੇਸ਼ ਵਿਚ ਨਫਰਤੀ ਮਾਹੌਲ ਸਿਰਜਿਆ ਜਾ ਰਿਹੈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ

ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆ