BREAKING NEWS
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਪੰਜਾਬ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਕੌਮੀ ਮਾਰਗ ਬਿਊਰੋ | January 21, 2025 07:01 PM

ਚੰਡੀਗੜ੍ਹ- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ। ਇਸ ਤੋਂ ਇਲਾਵਾ, ਉਨ੍ਹਾਂ ਸੜਕਾਂ ਨਾਲ ਪੈਂਦੇ ਪੈਟਰੋਲ ਪੰਪ ਆਦਿ ਵਪਾਰਕ ਅਦਾਰਿਆਂ ਤੋਂ ਪਹੁੰਚ (ਐਕਸੈਸ) ਫੀਸਾਂ ਤੋਂ ਰਾਜ ਦੇ ਮਾਲੀਏ ਦੀ ਉਗਰਾਹੀ ਵਿੱਚ ਤੇਜ਼ੀ ਲਿਆਉਣ ਅਤੇ ਇਸ ਦੇ ਸਹੀ ਰਿਕਾਰਡ ਨੂੰ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਇਹ ਆਦੇਸ਼ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵੱਲੋਂ ਮੁਕੰਮਲ ਕੀਤੇ ਜਾ ਰਹੇ ਮੁੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਭਵਿੱਖੀ ਵਿਕਾਸ ਲਈ ਰਣਨੀਤੀ ਬਣਾਉਣ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਦੌਰਾਨ ਦਿੱਤੇ ਗਏ। ਇਸ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਦੇ ਨਾਲ ਪੀ.ਡਬਲਯੂ.ਡੀ. (ਬੀ ਐਂਡ ਆਰ) ਦੇ ਸਾਰੇ ਚੀਫ ਇੰਜਨੀਅਰ ਅਤੇ ਸੁਪਰਡੈਂਟ ਇੰਜਨੀਅਰ ਹਾਜ਼ਰ ਸਨ।

ਮੀਟਿੰਗ ਦੌਰਾਨ, ਬਜਟ ਪ੍ਰਬੰਧਾਂ ਦੇ ਸਬੰਧ ਵਿੱਚ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਅਤੇ ਪ੍ਰੋਜੈਕਟ ਸਾਈਟਾਂ 'ਤੇ ਕੰਮਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਬਾਰੇ ਵਿਸਤਾਰ ਵਿੱਚ ਚਰਚਾ ਕੀਤੀ ਗਈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਅਤੇ ਸਾਰੇ ਭੌਤਿਕ ਅਤੇ ਵਿੱਤੀ ਟੀਚਿਆਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਉੱਚ ਮਾਪਦੰਡਾਂ ਦੀ ਪਾਲਣਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਇਸ ਦੌਰਾਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੂੰ ਜਾਣੂ ਕਰਵਾਇਆ ਗਿਆ ਕਿ ਹੋਰ ਕੰਮਾਂ ਤੋਂ ਇਲਾਵਾ ਵਿਭਾਗ ਇਸ ਵੇਲੇ 532 ਕਰੋੜ ਰੁਪਏ ਦੀ ਲਾਗਤ ਨਾਲ ਲੰਬੀ ਮਿਆਦ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੁੱਲ 745 ਕਿਲੋਮੀਟਰ ਲੰਬਾਈ ਵਾਲੀਆਂ 22 ਰਾਜ ਸੜਕਾਂ ਨੂੰ ਅਪਗ੍ਰੇਡ ਕਰ ਰਿਹਾ ਹੈ। ਅਪਗ੍ਰੇਡ ਕੀਤੀਆਂ ਜਾ ਰਹੀਆਂ ਸੜਕਾਂ ਵਿੱਚ ਭਵਾਨੀਗੜ੍ਹ-ਮਹਿਲਣ ਚੌਕ, ਪਾਤੜਾਂ-ਮੂਨਕ, ਘੜੂੰਆਂ-ਅੰਬਾਲਾ, ਜ਼ੀਰਾ-ਫਿਰੋਜ਼ਪੁਰ, ਪੁਰਾਣੀ ਮੋਰਿੰਡਾ ਰੋਡ, ਮੁਕੇਰੀਆਂ-ਤਲਵਾੜਾ-ਮੁਬਾਰਿਕਪੁਰ, ਦਾਖਾ-ਹਲਵਾਰਾ-ਰਾਏਕੋਟ-ਬਰਨਾਲਾ ਆਦਿ ਸ਼ਾਮਲ ਹਨ। ਇਹਨਾਂ ਵਿਕਾਸ ਕਾਰਜਾਂ ਸਦਕਾ ਸੂਬੇ ਦੇ ਸੜਕੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਆਮ ਲੋਕਾਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੂੰ ਇਹ ਵੀ ਜਾਣੂੰ ਕਰਵਾਇਆ ਗਿਆ ਕਿ ਲਿੰਕ ਸੜਕਾਂ ਲਈ ਪੰਜਾਬ ਮੰਡੀ ਬੋਰਡ ਤੋਂ ਜਲਦੀ ਹੀ ਫੰਡ ਮਿਲਣ ਦੀ ਉਮੀਦ ਹੈ ਅਤੇ ਲਿੰਕ ਸੜਕਾਂ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਸਾਰੇ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਕੁਸ਼ਲਤਾ ਦੇ ਉੱਚੇ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ।

 

Have something to say? Post your comment

 

ਪੰਜਾਬ

ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਜੰਗਲਾਤ ਵਿਭਾਗ ਈਕੋ-ਸੈਂਸਟਿਵ ਜ਼ੋਨ ਪ੍ਰਸਤਾਵ ਨਾਲ ਅੱਗੇ ਵਧਿਆ

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵੱਲੋਂ ਮੰਗਾਂ ਦੀ ਪੂਰਤੀ ਕਰਾਉਣ ਲਈ ‘ਵਿਕਾਸ ਭਵਨ’ ਦੇ ਸਾਹਮਣੇ ਧਰਨਾ ਲਾਇਆ ਗਿਆ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਉੱਘੇ ਸਮਾਜ ਸੇਵੀ ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਐਮਰਜੈਂਸੀ ਫਿਲਮ ਰਾਹੀ ਸਿੱਖਾਂ ਦੇ ਖਿਲਾਫ ਦੇਸ਼ ਵਿਚ ਨਫਰਤੀ ਮਾਹੌਲ ਸਿਰਜਿਆ ਜਾ ਰਿਹੈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ

ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆ