BREAKING NEWS
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਪੰਜਾਬ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

www.kaumimarg.com | January 21, 2025 08:59 PM

ਚੰਡੀਗੜ੍ਹ- ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ। ਇਥੇ ਮੈਗਸੀਪਾ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸੂਬੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 296 ਅਧਿਆਪਕਾਂ ਨੇ ਹਿੱਸਾ ਲਿਆ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਨਲੈਂਡ ਵਿਖੇ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਲਈ ਭੇਜੇ ਗਏ 72 ਅਧਿਆਪਕਾਂ ਦੇ ਪਹਿਲੇ ਬੈਚ ਦੀ ਸ਼ਾਨਦਾਰ ਸਫ਼ਲਤਾ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ 273 ਪ੍ਰਾਇਮਰੀ ਅਧਿਆਪਕਾਂ ਅਤੇ 23 ਡੀ.ਈ.ਓ. (ਐਲੀਮੈਂਟਰੀ) ਲਈ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਪ੍ਰਾਇਮਰੀ ਸਕੂਲ ਅਧਿਆਪਨ ਤਕਨੀਕਾਂ ਨਾਲ ਲੈਸ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਪਹਿਲ ਟ੍ਰੇਨਰਾਂ ਨੂੰ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਸਮਝਣ ਦੇ ਯੋਗ ਬਣਾਏਗੀ।

ਕੌਮਾਂਤਰੀ ਮਾਹਿਰਾਂ ਦਾ ਸਮੂਹ, ਜਿਸ ਵਿੱਚ ਸ੍ਰੀ ਐਰੀ ਕਿਓਸਕੀ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਯਟੋ-ਸਿੰਜੋਈ ਸ਼ਾਮਲ ਸਨ, ਦਾ ਨਿੱਘਾ ਸਵਾਗਤ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਾਸਤੇ ਟ੍ਰੇਨਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਤਕਨੀਕਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ ਜੋ ਵਿਦਿਆਰਥੀਆਂ ਲਈ ਸਿੱਖਣ ਪ੍ਰਕਿਰਿਆ ਨੂੰ ਰੁਮਾਂਚਕ ਅਤੇ ਤਣਾਅ-ਮੁਕਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ।

ਇਸ ਮੌਕੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਚਰਚਿਲ ਕੁਮਾਰ, ਡਾਇਰੈਕਟਰ ਅਮਨਿੰਦਰ ਕੌਰ ਬਰਾੜ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

 

ਪੰਜਾਬ

ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਜੰਗਲਾਤ ਵਿਭਾਗ ਈਕੋ-ਸੈਂਸਟਿਵ ਜ਼ੋਨ ਪ੍ਰਸਤਾਵ ਨਾਲ ਅੱਗੇ ਵਧਿਆ

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵੱਲੋਂ ਮੰਗਾਂ ਦੀ ਪੂਰਤੀ ਕਰਾਉਣ ਲਈ ‘ਵਿਕਾਸ ਭਵਨ’ ਦੇ ਸਾਹਮਣੇ ਧਰਨਾ ਲਾਇਆ ਗਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਉੱਘੇ ਸਮਾਜ ਸੇਵੀ ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਐਮਰਜੈਂਸੀ ਫਿਲਮ ਰਾਹੀ ਸਿੱਖਾਂ ਦੇ ਖਿਲਾਫ ਦੇਸ਼ ਵਿਚ ਨਫਰਤੀ ਮਾਹੌਲ ਸਿਰਜਿਆ ਜਾ ਰਿਹੈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ

ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆ