BREAKING NEWS
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਨੈਸ਼ਨਲ

ਅਖੌਤੀ ਸੰਤ ਰਾਮਪਾਲ ਦੇ ਡੇਰੇ ਵਲੋਂ ਗੁਰੂ ਨਾਨਕ ਸਾਹਿਬ ਬਾਰੇ ਵਿਵਾਦਤ ਪ੍ਰਚਾਰ ਕਰਕੇ ਦੇਸ਼ ਵਿੱਚ ਫ਼ਿਰਕੂ ਤਣਾਅ ਫੈਲਾਣ ਦੀ ਕੋਸ਼ਿਸ਼: ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 21, 2025 07:15 PM

ਨਵੀਂ ਦਿੱਲੀ-ਧਰਮ ਤਾਂ ਦੁਨੀਆਂ ਵਿਚ ਹੋਰ ਵੀ ਬਥੇਰੇ ਹਨ ਅਤੇ ਧਰਮ ਸਥਾਨ ਵੀ ਬੇਸ਼ੁਮਾਰ ਹਨ ਪਰ ਜਿੰਨੀਆਂ ਬੇਹੂਦਾ ਤੇ ਘਿਨਾਉਣੀਆਂ ਖ਼ਬਰਾਂ ਸਿੱਖ ਪੰਥ ਨੂੰ ਵੰਗਾਰ ਪਾਉਣ ਲਈ ਪੜ੍ਹਨ ਨੂੰ ਮਿਲਦੀਆਂ ਹਨ, ਉਸ ਦਾ ਕੋਈ ਸ਼ੁਮਾਰ ਨਹੀਂ। ਕਿਸੇ ਦਿਨ ਖ਼ਬਰ ਪੜ੍ਹਨ ਨੂੰ ਮਿਲਦੀ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਅਗਲੇ ਦਿਨ ਖ਼ਬਰ ਆਉਂਦੀ ਹੈ ਕਿ ਫਲਾਣੇ ਬੰਦੇ ਨੇ ਸਿੱਖ ਪੰਥ ਵਿਰੁੱਧ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ । ਇਸੇ ਕੜੀ ਅੰਦਰ ਅਖੌਤੀ ਸੰਤ ਰਾਮਪਾਲ ਜੋ ਕਿ ਚਾਰ ਔਰਤਾਂ ਅਤੇ ਇੱਕ ਬੱਚੇ ਦੀ ਹੱਤਿਆ ਅਤੇ ਹੋਰ ਕਈ ਮਾਮਲੇਆਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ ਦੇ ਡੇਰੇ ਵਲੋਂ ਭਗਤ ਕਬੀਰ ਜੀ ਨੂੰ ਗੁਰੂ ਨਾਨਕ ਸਾਹਿਬ ਜੀ ਦਾ ਗੁਰੂ ਦਸਦਿਆਂ ਗਲਤ ਪ੍ਰਚਾਰ ਕਰਣਾ ਸ਼ੁਰੂ ਕੀਤਾ ਹੋਇਆ ਹੈ ਜਿਸ ਨਾਲ ਪੰਥ ਦੀਆਂ ਭਾਵਨਾਵਾਂ ਨਾਲ ਵੱਡਾ ਖਿਲਵਾੜ ਕੀਤਾ ਜਾ ਰਿਹਾ ਹੈ । ਅਖੌਤੀ ਸੰਤ ਰਾਮਪਾਲ ਦਾ ਡੇਰਾ ਇਕ ਲੁਕਵੀ ਸਾਜ਼ਿਸ਼ ਤਹਿਤ ਜਾਣਬੁਝ ਕੇ ਦੇਸ਼ ਦੇ ਮਾਹੌਲ ਨੂੰ ਲੰਬੂ ਲਾਉਣ ਦੀ ਘਿਣਾਉਣੀ ਚਾਲ ਚਲ ਰਿਹਾ ਹੈ । ਪਰਮਜੀਤ ਸਿੰਘ ਵੀਰਜੀ ਨੇ ਦਸਿਆ ਕਿ ਭਗਤ ਕਬੀਰ ਜੀ ਜੋ ਕਿ ਗੁਰੂ ਨਾਨਕ ਸਾਹਿਬ ਤੋਂ ਬਹੁਤ ਪਹਿਲਾਂ ਹੋਏ ਸਨ ਓਹ ਭਗਤ ਹਨ ਸਤਿਕਾਰ ਯੋਗ ਹਨ ਪਰ ਕਦਾਚਿੱਤ ਗੁਰੂ ਨਾਨਕ ਸਾਹਿਬ ਜੀ ਦੇ ਗੁਰੂ ਨਹੀਂ ਸਨ । ਗੁਰੂ ਨਾਨਕ ਸਾਹਿਬ ਜੀ ਨੇ ਆਪ ਗੁਰਬਾਣੀ ਵਿਚ ਜਦੋ ਜੋਗੀ ਗੁਰੂ ਸਾਹਿਬ ਨੂੰ ਪੁੱਛਦੇ ਸਨ ਕਿ ਤੁਹਾਡਾ ਗੁਰੂ ਕੌਣ ਹੈ "ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਤੇਰਾ ਕੌਣ ਗੁਰੂ ਹੈ, ਜਿਸ ਦਾ ਤੂੰ ਚੇਲਾ ਹੈਂ.?" ਬਾਰੇ ਪ੍ਰਮਾਣ ਦੇਂਦਿਆ ਕਹਿੰਦੇ "ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।" (ਅੰਗ 942-43) ਅਤੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਸਮੁੱਚੀ ਹੀ ਬਾਣੀ ਮਨੁੱਖਤਾ ਦੀ ਗੁਰੂ ਹੈ, ਜਿਸ ਦੀ ਤਸਦੀਕ ਗੁਰਬਾਣੀ ਨੇ ਵੀ ਕੀਤੀ ਹੈ:- ਬਾਣੀ ਗੁਰੂ, ਗੁਰੂ ਹੈ ਬਾਣੀ, ਵਿਚਿ ਬਾਣੀ ਅੰਮ੍ਰਿਤੁ ਸਾਰੇ॥ ਗੁਰੁ, ਬਾਣੀ ਕਹੈ, ਸੇਵਕੁ ਜਨੁ ਮਾਨੈ, ਪਰਤਖਿ ਗੁਰੂ ਨਿਸਤਾਰੇ॥5॥’ (ਨਟ ਮ: 4, ਪੰਨਾ 982) ਗੁਰਮਤਿ ਦੇ ਮਹਾਨ ਵਿਆਖਿਆਕਾਰ ਭਾਈ ਨੰਦ ਲਾਲ ਸਿੰਘ ਜੀ ‘ਰਹਿਤਨਾਮਾ ਪ੍ਰਸ਼ਨ ਉੱਤਰ’ ਵਿੱਚ ਗੁਰੂ ਦੇ ਤਿੰਨ ਰੂਪਾਂ ਦਾ ਵਰਨਣ ਇਸ ਤਰ੍ਹਾਂ ਕਰ ਰਹੇ ਹਨ:- ‘ਤੀਨ ਰੂਪ ਹੈਂ ਮੋਹ ਕੇ ਸੁਨਹੁ ਨੰਦ! ਚਿੱਤ ਲਾਇ॥ ਨਿਰਗੁਣ, ਸਰਗੁਣ, ਗੁਰ ਸ਼ਬਦ ਕਹਹੁ ਤੋਹਿ ਸਮਝਾਇ॥6॥"
ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖੀ ਭਾਈ ਪਰਮਜੀਤ ਸਿੰਘ ਵੀਰ ਜੀ ਨੇ ਜੱਥੇਦਾਰ ਅਕਾਲ ਤਖਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਕਮੇਟੀ, ਸੰਤ ਸਮਾਜ਼, ਨਿਹੰਗ ਜੱਥੇਬੰਦੀਆਂ, ਸਮੂਹ ਫੈਡਰੇਸ਼ਨਾਂ ਨੇ ਨਾਲ ਰਾਜਸੀ ਅਤੇ ਧਾਰਮਿਕ ਜੱਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਮਪਾਲ ਦੇ ਡੇਰੇ ਵਲੋਂ ਸਿੱਖ ਪੰਥ ਖਿਲਾਫ ਸ਼ੁਰੂ ਕੀਤੇ ਗਏ ਵਿਵਾਦਿਤ ਪ੍ਰਚਾਰ ਨੂੰ ਨਾਸੂਰ ਬਣਨ ਤੋਂ ਪਹਿਲਾਂ ਹੀ ਨੱਥ ਪਾਈ ਜਾਏ ਜਿਸ ਨਾਲ ਪੰਥ ਨੂੰ ਸੜਕਾਂ ਤੇ ਆਣ ਲਈ ਮਜਬੂਰ ਨਾ ਹੋਣਾ ਪਵੇ ।

Have something to say? Post your comment

 

ਨੈਸ਼ਨਲ

ਸਾਡੀ ਵਿਚਾਰਧਾਰਾ, ਸੰਵਿਧਾਨ ਦੀ ਵਿਚਾਰਧਾਰਾ: ਪ੍ਰਿਯੰਕਾ ਗਾਂਧੀ

ਭਾਜਪਾ ਵਾਲੇ ਮੁਫਤ ਦੀਆਂ ਚੀਜ਼ਾਂ ਦਾ ਐਲਾਨ ਕਰ ਰਹੇ ਹਨ,-ਪਹਿਲਾਂ ਵੀ 15 ਲੱਖ ਰੁਪਏ ਵਰਗੇ ਕਈ ਝੂਠੇ ਵਾਅਦੇ ਕੀਤੇ ਸਨ - ਮਾਨ

ਪਹਿਲੀ ਸੰਸਾਰ ਇਕੱਤਰਤਾ ਅੰਦਰ ਪੰਜਾਬ ਵਿੱਚ ਇੰਡੀਅਨ ਸੁਰੱਖਿਆ ਦਸਤਿਆਂ ਵੱਲੋਂ ਕੀਤੀਆਂ ਜਬਰੀ ਗੁੰਮਸ਼ੁਦਗੀਆਂ ਬਾਰੇ ਸਿੱਖ ਫੈਡਰੇਸ਼ਨ ਨੇ ਚੁੱਕਿਆ ਮੁੱਦਾ

ਕਿਸਾਨੀ ਅੰਦੋਲਨ ਨਾਲ ਕੀ ਹੁਕਮਰਾਨ ਫਿਰ ਤੋਂ ਧੋਖਾ ਤਾਂ ਨਹੀ ਕਰ ਰਹੇ ? : ਮਾਨ

ਆਤਿਸ਼ੀ ਨੇ ਚੋਣ ਅਧਿਕਾਰੀ ਨੂੰ ਲਿਖੀ ਚਿੱਠੀ, ਰਮੇਸ਼ ਬਿਧੂੜੀ ਦੇ ਭਤੀਜੇ 'ਤੇ ਲਗਾਏ ਗੰਭੀਰ ਦੋਸ਼

ਦਿੱਲੀ ਚੋਣਾਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸ ਪਾਰਟੀ ਦਾ ਸਮਰਥਨ ਕਰੇਗੀ ਜਲਦੀ ਹੀ ਖੁਲਾਸਾ - ਕਾਲਕਾ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮਾਮਲੇ 'ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਫੈਸਲਾ ਲੈਣ ਲਈ ਦਿੱਤੀ ਆਖ਼ਿਰੀ ਚੇਤਾਵਨੀ

ਅਸੀਂ 'ਲੜਾਈ' ਦੀ ਨਹੀਂ 'ਪੜਾਈ' ਦੀ ਗੱਲ ਕਰਦੇ ਹਾਂ-ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਚੌਣ ਪ੍ਰਚਾਰ ਵਿੱਚ ਕਿਹਾ

ਦਿੱਲੀ ਕਮੇਟੀ ਪੰਥ ਦੀਆਂ ਜਾਇਦਾਦਾਂ ਦੀ ਰਾਖੀ ਕਰਣ ਲਈ ਵਾਸਤੇ ਵਚਨਬੱਧ: ਕਾਲਕਾ/ਕਾਹਲੋਂ

ਜ਼ੇਕਰ ਬਾਦਲ ਦਲ 2 ਦਸੰਬਰ ਦੇ ਫੈਸਲੇ ਨੂੰ ਮੰਨਣ ਤੋਂ ਬਾਗੀ ਹੁੰਦੇ ਹਨ ਤਾਂ ਯੂਕੇ ਵਿਚ ਉਨ੍ਹਾਂ ਦਾ ਹੋਵੇਗਾ ਮੁਕੰਮਲ ਬਾਈਕਾਟ : ਸਿੱਖ ਜੱਥੇਬੰਦੀਆਂ ਯੂਕੇ