BREAKING NEWS
ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ'ਆਪ' ਪੰਜਾਬ ਨੇ ਕਾਂਗਰਸ ਵਿਧਾਇਕ ਚੰਦਰਸ਼ੇਖਰ ਠਾਕੁਰ 'ਤੇ ਪੰਜਾਬ ਵਿਰੁੱਧ ਬੇਬੁਨਿਆਦ ਦੋਸ਼ਾਂ ਦੀ ਕੀਤੀ ਨਿੰਦਾ

ਪੰਜਾਬ

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | January 22, 2025 06:34 PM

ਚੰਡੀਗੜ੍ਹ- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਦੀ ਸਿਖਲਾਈ ਲਈ ਯੂਨੀਵਰਸਿਟੀ ਆਫ਼ ਤੁਰਕੂ ਨਾਲ ਪਹਿਲਾਂ ਹੀ ਇੱਕ ਸਮਝੌਤਾ ਪੱਤਰ 'ਤੇ ਹਸਤਾਖ਼ਰ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਤਿੰਨ ਹਫ਼ਤਿਆਂ ਦੇ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਹਿਲੇ ਹਫ਼ਤੇ ਪੰਜਾਬ ‘ਚ ਹੀ ਸਿਖਲਾਈ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਅਗਲੇ ਦੋ ਹਫ਼ਤੇ ਫਿਨਲੈਂਡ ਵਿਖੇ ਸਿਖਲਾਈ ਦਿੱਤੀ ਜਾਵੇਗੀ।

ਸ. ਹਰਜੋਤ ਸਿੰਘ ਬੈਂਸ ਨੇ ਮਾਹਿਰਾਂ, ਜਿਸ ਵਿੱਚ ਸ੍ਰੀ ਏਰੀ ਕਿਓਸਕੀ, ਸ੍ਰੀ ਜੋਇਲ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਾਇਟੋ-ਸਿੰਜੋਈ ਸ਼ਾਮਲ ਹਨ, ਦਾ ਨਿੱਘਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸਹਿਯੋਗ ਅਤੇ ਮੁਹਾਰਤ ਲਈ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀ ਭੂਮਿਕਾ ਦੀ ਮਹੱਤਤਾ ਨੂੰ ਉਜਾਗਰ ਕੀਤਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਫਿਨਲੈਂਡ ਦੇ ਇਨ੍ਹਾਂ ਮਾਹਿਰਾਂ ਦੀ ਮੌਜੂਦਗੀ ਪੰਜਾਬ ਅਤੇ ਫਿਨਲੈਂਡ ਦਰਮਿਆਨ ਵਿਦਿਅਕ ਮਿਆਰਾਂ ਨੂੰ ਸੁਧਾਰਨ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੂਝ ਅਤੇ ਮਾਰਗਦਰਸ਼ਨ, ਸਿਖਲਾਈ ਪਾਠਕ੍ਰਮ ਤਿਆਰ ਕਰਨ ਅਤੇ ਗਿਆਨ ਦੇ ਸਫ਼ਲ ਆਦਾਨ-ਪ੍ਰਦਾਨ ਨੂੰ ਯਕੀਨੀ ਬਣਾਉਣ ਵਿੱਚ ਲਾਹੇਵੰਦ ਸਾਬਤ ਹੋਵੇਗੀ।

ਸ. ਬੈਂਸ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਪ੍ਰਾਇਮਰੀ ਸਕੂਲ ਅਧਿਆਪਨ ਤਕਨੀਕਾਂ ਨਾਲ ਲੈਸ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਪਹਿਲ ਅਧਿਆਪਕਾਂ ਨੂੰ ਹੁਨਰ ਅਤੇ ਅਧਿਆਪਨ ਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਮਦਦ ਕਰੇਗੀ ਜੋ ਉਨ੍ਹਾਂ ਦੇ ਅਧਿਆਪਨ ਤਜਰਬਿਆਂ ਨੂੰ ਹੋਰ ਨਿਖਾਰਨ ਦੇ ਨਾਲ-ਨਾਲ ਕਲਾਸਰੂਮ ਵਿੱਚ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਹੋਵੇਗੀ। ਇਹ ਪ੍ਰੋਗਰਾਮ ਨਵੀਨਤਾਕਾਰੀ ਅਧਿਆਪਨ ਰਣਨੀਤੀਆਂ 'ਤੇ ਕੇਂਦ੍ਰਤ ਹੈ ਜੋ ਆਧੁਨਿਕ ਵਿਦਿਅਕ ਮਿਆਰਾਂ ਨਾਲ ਮੇਲ ਖਾਂਦੀਆਂ ਹਨ, ਜੋ ਇਹ ਯਕੀਨੀ ਬਣਾਉਂਦੀਆਂ ਹਨ ਕਿ ਅਧਿਆਪਕ ਆਪਣੇ ਵਿਦਿਆਰਥੀਆਂ ਦੀਆਂ ਸਾਰੀਆਂ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ।

ਇਸ ਸਕੂਲ ਦੇ ਦੌਰੇ ਦੌਰਾਨ ਨੈਸ਼ਨਲ ਐਵਾਰਡੀ ਆਰਟ ਐਂਡ ਕਰਾਫਟ ਅਧਿਆਪਕ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਆਪਣੇ ਕਲਾਤਮਕ ਹੁਨਰ ਦਾ ਪ੍ਰਗਟਾਵਾ ਕਰਦੇ ਹੋਏ ਮਹਿਮਾਨਾਂ ਤੋਂ ਇਸ ਯੂਰਪੀਅਨ ਮੁਲਕ ਦੇ ਨਕਸ਼ੇ ‘ਚ ਫਿਨਲੈਂਡ ਦੇ ਝੰਡੇ ਦੀ ਲਾਈਵ ਪੇਂਟਿੰਗ ਤਿਆਰ ਕਰਵਾਈ। ਮਾਹਿਰਾਂ ਦਾ ਇਹ ਸਮੂਹ ਸਕੂਲ ਦੇ ਵਿਦਿਆਰਥੀਆਂ ਦੇ ਕਲਾ ਅਤੇ ਕਰਾਫ਼ਟ ਹੁਨਰ ਤੋਂ ਕਾਫ਼ੀ ਪ੍ਰਭਾਵਿਤ ਹੋਇਆ।

ਸਿੱਖਿਆ ਮੰਤਰੀ ਨੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਬਣਾਈਆਂ ਗਈਆਂ ਪੇਂਟਿੰਗਾਂ ਨਾਲ ਮਾਹਿਰਾਂ ਦੇ ਸਮੂਹ ਦਾ ਸਨਮਾਨ ਵੀ ਕੀਤਾ। ਇਸ ਮੌਕੇ ਡਾਇਰੈਕਟਰ ਸਕੂਲ ਸਿੱਖਿਆ ਮਿਸ ਅਮਨਿੰਦਰ ਕੌਰ ਬਰਾੜ, ਡੀ.ਈ.ਓ. ਗਿੰਨੀ ਦੁੱਗਲ, ਸਕੂਲ ਆਫ਼ ਐਮੀਨੈਂਸ, ਫੇਜ਼ 11 ਦੇ ਪ੍ਰਿੰਸੀਪਲ ਲਵਿਸ਼ ਚਾਵਲਾ ਅਤੇ ਸਕੂਲ ਵਿਭਾਗ ਦੇ ਹੋਰ ਕਰਮਚਾਰੀ ਅਤੇ ਸਕੂਲ ਦਾ ਸਟਾਫ਼ ਵੀ ਮੌਜੂਦ ਸੀ।

 

Have something to say? Post your comment

 

ਪੰਜਾਬ

ਅਕਾਲੀ ਦਲ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ,  ਵੋਟਰਾਂ ਦੀ ਰਜਿਸਟਰੇਸ਼ਨ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ

ਮਾਨ ਨੇ ਭਾਜਪਾ ਦੇ ਖੋਖਲੇ ਵਾਅਦਿਆਂ ਦਾ ਉਡਾਇਆ ਮਜ਼ਾਕ, ਦਸਿਆ 'ਜੁਮਲਾ'

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਪਿੰਡ ਜੌੜਕੀਆਂ ਦੇ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਵਧੀਆ ਸੇਵਾਵਾਂ ਦੇਣ ਸਦਕਾ ਗਣਤੰਤਰ ਦਿਵਸ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਸੱਦਾ

ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ