BREAKING NEWS
ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ'ਆਪ' ਪੰਜਾਬ ਨੇ ਕਾਂਗਰਸ ਵਿਧਾਇਕ ਚੰਦਰਸ਼ੇਖਰ ਠਾਕੁਰ 'ਤੇ ਪੰਜਾਬ ਵਿਰੁੱਧ ਬੇਬੁਨਿਆਦ ਦੋਸ਼ਾਂ ਦੀ ਕੀਤੀ ਨਿੰਦਾ

ਪੰਜਾਬ

ਐਸ.ਐਚ.ਓ. ਦੇ ਨਾਮ ਤੇ ਗੰਨਮੈਨ 30000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | January 22, 2025 06:46 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਦਾ ਗੰਨਮੈਨ ਸਿਪਾਹੀ ਕਿੰਦਰ ਸਿੰਘ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਐਸ.ਐਚ.ਓ. ਵੱਲੋਂ ਇਹ ਰਿਸ਼ਵਤ ਲੈ ਰਿਹਾ ਸੀ ਹੈ। ਇਸ ਛਾਪੇ ਦੌਰਾਨ ਐਸ.ਐਚ.ਓ. ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਥਾਣੇਦਾਰ ਮੱਲੀ ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਕਰਨਾ ਚਾਹੁੰਦਾ ਹੈ ਅਤੇ ਇਸ ਤੋਂ ਬਚਾਉਣ ਲਈ ਉਸਨੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਸ ਦੇ ਭਰਾ ਨੂੰ ਥਾਣਾ ਗੜਸ਼ੰਕਰ ਦੀ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਵਿਅਕਤੀਆਂ ਨਾਲ ਗ੍ਰਿਫ਼ਤਾਰ ਕੀਤਾ ਸੀ। ਉਸਨੇ ਦੱਸਿਆ ਕਿ ਜ਼ੋਰ ਪਾਉਣ ਤੇ ਇਸ ਮਾਮਲੇ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ ਸੀ।

ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਕਤ ਥਾਣੇਦਾਰ ਦੀ ਤਰਫੋਂ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਅਕਾਲੀ ਦਲ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ,  ਵੋਟਰਾਂ ਦੀ ਰਜਿਸਟਰੇਸ਼ਨ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ

ਮਾਨ ਨੇ ਭਾਜਪਾ ਦੇ ਖੋਖਲੇ ਵਾਅਦਿਆਂ ਦਾ ਉਡਾਇਆ ਮਜ਼ਾਕ, ਦਸਿਆ 'ਜੁਮਲਾ'

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਪਿੰਡ ਜੌੜਕੀਆਂ ਦੇ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਵਧੀਆ ਸੇਵਾਵਾਂ ਦੇਣ ਸਦਕਾ ਗਣਤੰਤਰ ਦਿਵਸ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਸੱਦਾ

ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ