BREAKING NEWS
ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ'ਆਪ' ਪੰਜਾਬ ਨੇ ਕਾਂਗਰਸ ਵਿਧਾਇਕ ਚੰਦਰਸ਼ੇਖਰ ਠਾਕੁਰ 'ਤੇ ਪੰਜਾਬ ਵਿਰੁੱਧ ਬੇਬੁਨਿਆਦ ਦੋਸ਼ਾਂ ਦੀ ਕੀਤੀ ਨਿੰਦਾ

ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

ਕੌਮੀ ਮਾਰਗ ਬਿਊਰੋ | January 22, 2025 10:13 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਵੈਸ਼ਾਲੀ ਦੇ ਸਤੂਪ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜੋ ਕਿ ਭਗਵਾਨ ਬੁੱਧ ਨਾਲ ਸਬੰਧਤ ਇੱਕ ਪਵਿੱਤਰ ਸਥਾਨ ਹੈ ਅਤੇ ਜਿਸਨੂੰ ਦੁਨੀਆ ਦੇ ਪਹਿਲੇ ਗਣਰਾਜ ਦੇ ਜਨਮ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ।

ਕਾਨਫਰੰਸ ਦੌਰਾਨ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਲੋਕ ਸਭਾ ਦੇ ਸਪੀਕਰ ਸ੍ਰੀ ਓਮ ਬਿਰਲਾ ਅਤੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਸ੍ਰੀ ਨੰਦ ਕਿਸ਼ੋਰ ਯਾਦਵ ਦੇ ਨਾਲ-ਨਾਲ ਵੱਖ-ਵੱਖ ਰਾਜਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਭਾਰਤੀ ਲੋਕਤੰਤਰ ਦੀ ਸ਼ਾਨ ਵਧਾਉਣ ਵਿੱਚ ਉਨ੍ਹਾਂ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ। ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਇੱਕ ਇਤਿਹਾਸਕ ਘਟਨਾ ਨਹੀਂ ਹੈ ਸਗੋਂ ਆਧੁਨਿਕ ਲੋਕਤੰਤਰ ਲਈ ਇੱਕ ਨਿਰੰਤਰ ਅਤੇ ਆਪਸੀ ਤਾਲਮੇਲ ਵਾਲੇ ਮਾਰਗਦਰਸ਼ਕ ਢਾਂਚੇ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਜ਼ਾਦੀ ਲਈ ਲੰਬੇ ਸੰਘਰਸ਼ ਨੂੰ ਦੇਖਦਿਆਂ ਸੰਵਿਧਾਨ ਨੂੰ ਬਰਕਰਾਰ ਰੱਖਣਾ ਨਾ ਸਿਰਫ਼ ਵਿਧਾਨ ਸਭਾ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ਦੀ ਜ਼ਿੰਮੇਵਾਰੀ ਹੈ, ਸਗੋਂ ਹਰ ਭਾਰਤੀ ਨਾਗਰਿਕ ਦਾ ਫਰਜ਼ ਵੀ ਹੈ, ।
ਸਪੀਕਰ ਸੰਧਵਾਂ ਨੇ ਬੱਚਿਆਂ ਦੇ ਸਿਲੇਬਸ ਵਿੱਚ ਮੌਜੂਦਾ ਵਿਦਿਅਕ ਸਮੱਗਰੀ ਦੇ ਸੀਮਤ ਦਾਇਰੇ 'ਤੇ ਚਿੰਤਾ ਪ੍ਰਗਟ ਕੀਤੀ, ਜੋ ਜ਼ਰੂਰੀ ਹੋਣ ਦੇ ਬਾਵਜੂਦ ਸੰਸਦ ਅਤੇ ਵਿਧਾਨ ਸਭਾਵਾਂ ਦੇ ਕੰਮਕਾਜ ਦੀ ਸਹੀ ਪ੍ਰਤੀਨਿਧਤਾ ਪ੍ਰਦਾਨ ਕਰਨ ਵਿੱਚ ਅਸਫਲ ਰਹਿੰਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਕੂਲੀ ਬੱਚਿਆਂ ਨੂੰ ਵਿਧਾਨ ਸਭਾਵਾਂ ਦੀ ਅਸਲ ਕਾਰਵਾਈ ਨੂੰ ਦੇਖਣ ਲਈ ਉਤਸ਼ਾਹਿਤ ਕੀਤਾ ਜਾਵੇ, ਜਿਸ ਨਾਲ ਲੋਕਤੰਤਰੀ ਪ੍ਰਕਿਰਿਆ ਬਾਰੇ ਵਧੇਰੇ ਸਮਝ ਅਤੇ ਉਤਸੁਕਤਾ ਪੈਦਾ ਹੋਵੇ। ਇਸ ਉਦੇਸ਼ ਲਈ ਪੰਜਾਬ ਵਿਧਾਨ ਸਭਾ ਵੱਲੋਂ ਵਿਦਿਆਰਥੀਆਂ ਨੂੰ ਸਦਨ ਦੇ ਸੈਸ਼ਨਾਂ ਨੂੰ ਦੇਖਣ ਲਈ ਸੱਦਾ ਦੇਣਾ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਕਦਮ ਨੂੰ ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਲਈ ਸਕਾਰਾਤਮਕ ਦੱਸਿਆ।
ਬਿਹਾਰ ਵਿੱਚ ਆਪਣੇ ਠਹਿਰਾਅ ਦੌਰਾਨ ਸਪੀਕਰ ਸੰਧਵਾਂ ਦਾ ਆਮ ਆਦਮੀ ਪਾਰਟੀ (ਆਪ) ਬਿਹਾਰ ਦੇ ਬੁਲਾਰੇ ਡਾ. ਹੇਮ ਨਾਰਾਇਣ ਵਿਸ਼ਵਕਰਮਾ ਅਤੇ ਆਪ ਨੇਤਾ ਬਬਲੂ ਪ੍ਰਕਾਸ਼ ਨੇ ਨਿੱਘਾ ਸਵਾਗਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਭਗਵਾਨ ਬੁੱਧ ਦੀ ਮੂਰਤੀ ਵੀ ਭੇਟ ਕੀਤੀ। ਸ. ਸੰਧਵਾਂ ਨੇ ਵੈਸ਼ਾਲੀ, ਜੋ ਕਿ ਇਤਿਹਾਸਕ ਮਹੱਤਤਾ ਵਾਲੀ ਧਰਤੀ ਹੈ ਅਤੇ ਦੁਨੀਆ ਦੇ ਪਹਿਲੇ ਗਣਰਾਜ ਦਾ ਸਥਾਨ ਹੈ, ਦਾ ਦੌਰਾ ਕਰਨ 'ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਵਿਰਾਸਤ ਦੇ ਵਿਸ਼ਵਵਿਆਪੀ ਪ੍ਰਚਾਰ ਅਤੇ ਸੰਭਾਲ ਦਾ ਸੱਦਾ ਦਿੱਤਾ।
ਸਪੀਕਰ ਸੰਧਵਾਂ ਨੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਸ੍ਰੀ ਨੰਦ ਕਿਸ਼ੋਰ ਯਾਦਵ ਦਾ ਵੀ ਆਪਣੀ ਫੇਰੀ ਦੌਰਾਨ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵੈਸ਼ਾਲੀ ਦੇ ਮਹੱਤਵ ਨੂੰ ਸੁਰਜੀਤ ਕਰਨ ਅਤੇ ਆਲਮੀ ਪੱਧਰ 'ਤੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਯਤਨਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

Have something to say? Post your comment

 

ਪੰਜਾਬ

ਅਕਾਲੀ ਦਲ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ,  ਵੋਟਰਾਂ ਦੀ ਰਜਿਸਟਰੇਸ਼ਨ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ

ਮਾਨ ਨੇ ਭਾਜਪਾ ਦੇ ਖੋਖਲੇ ਵਾਅਦਿਆਂ ਦਾ ਉਡਾਇਆ ਮਜ਼ਾਕ, ਦਸਿਆ 'ਜੁਮਲਾ'

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਪਿੰਡ ਜੌੜਕੀਆਂ ਦੇ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਵਧੀਆ ਸੇਵਾਵਾਂ ਦੇਣ ਸਦਕਾ ਗਣਤੰਤਰ ਦਿਵਸ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਸੱਦਾ

ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ