BREAKING NEWS
ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ'ਆਪ' ਪੰਜਾਬ ਨੇ ਕਾਂਗਰਸ ਵਿਧਾਇਕ ਚੰਦਰਸ਼ੇਖਰ ਠਾਕੁਰ 'ਤੇ ਪੰਜਾਬ ਵਿਰੁੱਧ ਬੇਬੁਨਿਆਦ ਦੋਸ਼ਾਂ ਦੀ ਕੀਤੀ ਨਿੰਦਾ

ਪੰਜਾਬ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਕੌਮੀ ਮਾਰਗ ਬਿਊਰੋ | January 23, 2025 06:54 PM

ਚੰਡੀਗੜ੍ਹ- ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏ ਜਾ ਰਹੇ ਹਨ। ਸਿੱਧਾ ਕਰਜਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ. ਐਮ. ਡੀ. ਸਕੀਮ ਰਾਹੀਂ ਕੰਮਜੋਰ ਵਰਗ/ਪੱਛੜੀਆਂ ਸ੍ਰੇਣੀਆਂ ਦੀ ਆਰਥਿਕ ਤੌਰ ਤੇ ਮੱਦਦ ਕੀਤੀ ਜਾ ਰਹੀ ਹੈ। ਇਹ ਸਕੀਮਾਂ ਰਾਸਟਰੀ ਕਾਰਪੋਰੇਸ਼ਨਾਂ ਐਨ. ਬੀ. ਸੀ. ਐਫ. ਡੀ. ਸੀ. ਅਤੇ ਐਨ. ਐਮ. ਡੀ. ਐਫ. ਸੀ. ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਤਹਿਤ ਲੋਕਾਂ ਨੂੰ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵੀ ਵਿਅਕਤੀ ਦਾ ਲੋਨ ਪਾਸ ਕੀਤਾ ਜਾਂਦਾ ਹੈ, ਉਸ ਦੀ ਰਕਮ ਸਿੱਧਾ ਉਸਦੇ ਖਾਤੇ ਵਿੱਚ ਭੇਜੀ ਜਾਂਦੀ ਹੈ।

ਚੇਅਰਮੈਨ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਰੋਪੜ, ਅੰਮ੍ਰਿਤਸਰ ਅਤੇ ਐਸ.ਏ.ਐਸ.ਨਗਰ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿੱਚ 24 ਜਨਵਰੀ ਨੂੰ, ਪਟਿਆਲਾ 29 ਜਨਵਰੀ, ਫਿਰੋਜ਼ਪੁਰ 30 ਜਨਵਰੀ, ਸੰਗਰੂਰ 31 ਜਨਵਰੀ ਅਤੇ ਬਠਿੰਡਾ 7 ਫਰਵਰੀ ਨੂੰ ਕੈਂਪ ਲਗਾਏ ਜਾਣਗੇ।

ਚੇਅਰਮੈਨ ਸੈਣੀ ਨੇ ਪੰਜਾਬ ਰਾਜ ਦੇ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾ ਵਿਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

 

Have something to say? Post your comment

 

ਪੰਜਾਬ

ਅਕਾਲੀ ਦਲ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ,  ਵੋਟਰਾਂ ਦੀ ਰਜਿਸਟਰੇਸ਼ਨ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ

ਮਾਨ ਨੇ ਭਾਜਪਾ ਦੇ ਖੋਖਲੇ ਵਾਅਦਿਆਂ ਦਾ ਉਡਾਇਆ ਮਜ਼ਾਕ, ਦਸਿਆ 'ਜੁਮਲਾ'

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਪਿੰਡ ਜੌੜਕੀਆਂ ਦੇ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਵਧੀਆ ਸੇਵਾਵਾਂ ਦੇਣ ਸਦਕਾ ਗਣਤੰਤਰ ਦਿਵਸ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਸੱਦਾ

ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ