ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦਾ ਸਰਬਉੱਚ ਤਖ਼ਤ ਅਤੇ ਸਿੱਖ ਪ੍ਰਭੂਸੱਤਾ ਦਾ ਕੇਂਦਰ ਹੈ ਜਿਸ ਅੱਗੇ ਦੁਨੀਆਂ ਵਿੱਚ ਵੱਸਦੇ ਹਰ ਸਿੱਖ ਦਾ ਸੀਸ ਸ਼ਰਧਾ ਨਾਲ ਝੁਕਦਾ ਹੈ ਅਕਾਲ ਤਖਤ ਸਾਹਿਬ ਤੋਂ ਗੁਰਬਾਣੀ ਗੁਰਇਤਿਹਾਸ ਦੀ ਰੌਸ਼ਨੀ ਵਿੱਚ ਜਾਰੀ ਹੋਇਆ ਹਰ ਹੁਕਮਨਾਮਾ ਦੁਨੀਆਂ ਵਿੱਚ ਵੱਸਦਾ ਸਿੱਖ ਸਿਰ ਮੱਥੇ ਤੇ ਮੰਨਦਾ ਹੈ ਪਰ ਬਾਦਲ ਪਰਿਵਾਰ ਨੇ ਹਮੇਸ਼ਾ ਹੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਅਣਦੇਖੀ ਕੀਤੀ ਹੈ ਬਾਦਲ ਪਰਿਵਾਰ ਅਤੇ ਬਾਦਲ ਦਲ ਨੇ ਅਕਾਲ ਤਖਤ ਸਾਹਿਬ ਦੀ ਸਿੱਖ ਪ੍ਰਭੂਸੱਤਾ ਨੂੰ ਖੋਰਾ ਲਾਇਆ ਹੈ ਅਕਾਲ ਤਖਤ ਸਾਹਿਬ ਸਰਵਉੱਚ ਸੰਸਥਾ ਦੀ ਮਰਿਆਦਾ ਪਰੰਪਰਾ ਨੂੰ ਬੜੀ ਡੂੰਘੀ ਗਹਿਰੀ ਸਾਜਿਸ਼ ਅਧੀਨ ਨੁਕਸਾਨ ਪਹੁੰਚਾਇਆ ਹੈ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਸਾਬਕਾ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਡੀਆ ਨੂੰ ਜਾਰੀ ਇੱਕ ਪ੍ਰੈੱਸ ਨੋਟ ਵਿੱਚ ਕੀਤਾ ਗਿਆ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਹੁਣ ਵੀ ਅਕਾਲੀ ਦਲ ਦੀ ਭਰਤੀ ਬਾਰੇ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਤੋਂ ਬਾਦਲ ਦਲ ਭਗੌੜਾ ਹੋ ਰਿਹਾ ਹੈ ਅਕਾਲੀ ਦਲ ਦੀ ਭਰਤੀ ਵਾਸਤੇ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਨੂੰ ਦਰਕਿਨਾਰ ਕਰਕੇ ਨਵੀਂ ਭਰਤੀ ਸ਼ੁਰੂ ਕਰ ਦਿੱਤੀ ਹੈ ਜਿਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਜਥੇਦਾਰ ਦਾਦੂਵਾਲ ਨੇ ਕਿਹਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਕਰਨੀ ਚਾਹੀਦੀ ਸੀ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਵੀ ਹੁਕਮਾਂ ਦਾ ਉਲੰਘਣ ਕਰਨ ਦੇ ਦੋਸ਼ੀਆ ਉਪਰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ।