BREAKING NEWS
ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ'ਆਪ' ਪੰਜਾਬ ਨੇ ਕਾਂਗਰਸ ਵਿਧਾਇਕ ਚੰਦਰਸ਼ੇਖਰ ਠਾਕੁਰ 'ਤੇ ਪੰਜਾਬ ਵਿਰੁੱਧ ਬੇਬੁਨਿਆਦ ਦੋਸ਼ਾਂ ਦੀ ਕੀਤੀ ਨਿੰਦਾ

ਪੰਜਾਬ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ

ਕੌਮੀ ਮਾਰਗ ਬਿਊਰੋ | January 23, 2025 10:06 PM

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ਲਈ 426 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਸਹਿਮਤੀ ਮਿਲ ਜਾਣ ਨਾਲ ਪੰਜਾਬ ਪੁਲਿਸ ਨੂੰ ਆਪਣਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੱਡਾ ਹੁਲਾਰਾ ਮਿਲਿਆ ਹੈ। ਇਹ ਜਾਣਾਕਰੀ ਵੀਰਵਾਰ ਨੂੰ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਨ੍ਹਾਂ ਕਿਹਾ , ‘‘ 426 ਕਰੋੜ ਰੁਪਏ ਦੇ ਫੰਡ ਦੀ ਵਰਤੋਂ ਸੂਬੇ ਭਰ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਅਤੇ ਹੋਰ ਪੁਲਿਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਕੀਤੀ ਜਾਵੇਗੀ।’’ ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਪੁਲਿਸ ਫੋਰਸ ਦੀ ਕਾਰਜ- ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ। .

ਗੌਰਤਲਬ ਹੈ ਕਿ ਡੀਜੀਪੀ ਪੰਜਾਬ, ਗਣਤੰਤਰ ਦਿਵਸ ਦੇ ਮੱਦੇਨਜ਼ਰ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਪੁਲਿਸ ਰੇਂਜਾਂ ਵਿਖੇ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਹਿੱਤ ਮੀਟਿੰਗਾਂ ਕਰਨ ਲਈ ਇੱਕ ਤੂਫਾਨੀ ਦੌਰੇ ’ਤੇ ਸਨ।

ਆਪਣੇ ਇਸ ਦੌਰੇ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਬਠਿੰਡਾ ਵਿੱਚ ਇੱਕ ਮੁੜ-ਉਸਾਰੇ ਕਾਨਫਰੰਸ ਹਾਲ ਦਾ ਉਦਘਾਟਨ ਕੀਤਾ ਅਤੇ ਪਟਿਆਲਾ ਵਿੱਚ ਪੁਲਿਸ ਕੰਟਰੋਲ ਰੂਮ (ਪੀਸੀਆਰ) ਲਈ 20 ਮੋਟਰਸਾਈਕਲਾਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ, ਜੋ ਕਿ ਪੁਲਿਸ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੱਲ ਰਹੇ ਯਤਨਾਂ ਦਾ ਅਹਿਮ ਹਿੱਸਾ ਹੈ। ਇਹ ਮੋਟਰਸਾਇਕਲ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਫੰਡਿੰਗ ਰਾਹੀਂ ਪਟਿਆਲਾ ਪੀਸੀਆਰ ਵਿੱਚ ਸ਼ਾਮਲ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਆਗਾਮੀ ਗਣਤੰਤਰ ਦਿਵਸ-2025 ਦੇ ਸੁਰੱਖਿਅਤ ਅਤੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੁਰੱਖਿਆ ਵਿੱਚ ਸਖ਼ਤੀ ਵਧਾਉਣ, ਗਸ਼ਤ ਤੇਜ਼ੀ ਲਿਆਉਣ ਅਤੇ ਰਾਤ ਸਮੇਂ ਨਾਈਟ ਡੌਮਸੀਨੇਸ਼ਨ ਆਪ੍ਰੇਸ਼ਨਾਂ ਨੂੰ ਹੋਰ ਮੁਸਤੈਦੀ ਨਾਲ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵੱਖ-ਵੱਖ ਰੇਂਜਾਂ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦੇ ਹੋਏ, ਡੀਜੀਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸੁਰੱਖਿਆ ਅਲਰਟ ਅਤੇ ਵੇਰਵੇ ਸਾਂਝੇ ਕੀਤੇ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਜਨਤਕ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੰਵੇਦਨਸ਼ੀਲ ਖੇਤਰਾਂ ’ਚ ਨਿਗਰਾਨੀ ਅਤੇ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਦੀ ਗਿਣਤੀ ਵਧਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਖੇਡਾਂ ਵਿੱਚ ਪਾਏ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ‘ਯੂਥ ਕਨੈਕਟ’ ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਸੰਗਰੂਰ ਵਿੱਚ ਨੌਜਵਾਨ ਐਥਲੀਟਾਂ ਨੂੰ ਸਿਖਲਾਈ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ 6 ਕੋਚਾਂ ਨੂੰ ਤਰੱਕੀ ਦਿੱਤੀ। ਇਸ ਪਹਿਲ ਦਾ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਸ਼ੈਲੀ ਵੱਲ ਪੇ੍ਰਰਿਆ ਜਾ ਸਕੇ। ਇਸ ਪ੍ਰੋਗਰਾਮ ਨੇ ਸਾਧਾਰਨ ਪਰਿਵਾਰਾਂ ਦੇ ਘੱਟੋ-ਘੱਟ 78 ਬੱਚਿਆਂ ਨੂੰ ਖੇਡਾਂ ਵਿੱਚ ਆਪਣੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਨੌਕਰੀਆਂ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਹੈ।

ਇਸ ਦੌਰਾਨ ਡੀਜੀਪੀ ਵੱਲੋਂ ਆਪਣੀ ਡਿਊਟੀ ਪੂਰੇ ਜੋਸ਼, ਲਗਨ ਅਤੇ ਸਮਰਪਣ ਨਾਲ ਨਿਭਾਉਣ ਵਾਲੇ ਪਟਿਆਲਾ ਰੇਂਜ ਦੇ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡੀਜੀਪੀ ਪ੍ਰਸ਼ੰਸਾ ਡਿਸਕਾਂ ਨਾਲ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਕੁੱਲ 46 ਅਧਿਕਾਰੀਆਂ ਨੂੰ ਡੀਜੀਪੀ ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ।

Have something to say? Post your comment

 

ਪੰਜਾਬ

ਅਕਾਲੀ ਦਲ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ,  ਵੋਟਰਾਂ ਦੀ ਰਜਿਸਟਰੇਸ਼ਨ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ

ਮਾਨ ਨੇ ਭਾਜਪਾ ਦੇ ਖੋਖਲੇ ਵਾਅਦਿਆਂ ਦਾ ਉਡਾਇਆ ਮਜ਼ਾਕ, ਦਸਿਆ 'ਜੁਮਲਾ'

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਪਿੰਡ ਜੌੜਕੀਆਂ ਦੇ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਵਧੀਆ ਸੇਵਾਵਾਂ ਦੇਣ ਸਦਕਾ ਗਣਤੰਤਰ ਦਿਵਸ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਸੱਦਾ

ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ