BREAKING NEWS
ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ'ਆਪ' ਪੰਜਾਬ ਨੇ ਕਾਂਗਰਸ ਵਿਧਾਇਕ ਚੰਦਰਸ਼ੇਖਰ ਠਾਕੁਰ 'ਤੇ ਪੰਜਾਬ ਵਿਰੁੱਧ ਬੇਬੁਨਿਆਦ ਦੋਸ਼ਾਂ ਦੀ ਕੀਤੀ ਨਿੰਦਾ

ਪੰਜਾਬ

ਅਕਾਲੀ ਦਲ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ,  ਵੋਟਰਾਂ ਦੀ ਰਜਿਸਟਰੇਸ਼ਨ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ

ਕੌਮੀ ਮਾਰਗ ਬਿਊਰੋ | January 23, 2025 09:04 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੇ ਵਫਦ ਨੇ ਅੱਜ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਰਿਟਾ) ਐਸ ਐਸ ਸਾਰੋਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ 31 ਮਾਰਚ ਤੱਕ ਵਧਾਉਣ ਅਤੇ ਸਾਰੀਆਂ ਜਾਅਲੀ ਵੋਟਾਂ ਖ਼ਤਮ ਕਰਵਾਉਣ ਦੀ ਅਪੀਲ ਕੀਤੀ।

ਮੁੱਖ ਕਮਿਸ਼ਨਰ ਨੂੰ ਮੰਗ ਪੱਤਰ ਪੇਸ਼ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਸਟਿਸ ਸਾਰੋਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਬੂਥ ਪੱਧਰੀ ਅਫਸਰਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਉਹ ਵੋਟਰ ਸੂਚੀਆਂ ਵਿਚੋਂ ਵੱਡੀ ਪੱਧਰ ’ਤੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਜਿਸ ਕਾਰਣ ਹਜ਼ਾਰਾਂ ਗੈਰ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟ ਦਾ ਅਧਿਕਾਰ ਮਿਲ ਗਿਆ ਹੈ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਅਣਗਿਣਤੀ ਸਹੀ ਵੋਟਾਂ ਕੱਟ ਦਿੱਤੀਆਂ ਗਈਆਂ ਹਨ ਤੇ ਜਾਅਲੀ ਬਣਾਈਆਂ ਗਈਆਂ ਹਨ ਜਿਸਦਾ ਮਕਸਦ ਕਿਸੇ ਵੀ ਤਰੀਕੇ ਸ਼੍ਰੋਮਣੀ ਕਮੇਟੀ ’ਤੇ ਕਬਜ਼ਾ ਕਰਨਾ ਹੈ। ਸਰਦਾਰ ਨੇ ਮੁੱਖ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਵੋਟਰ ਸੂਚੀਆਂ ਦੀ ਸਮੀਖਿਆ ਲਈ ਹਦਾਇਤਾਂ ਜਾਰੀ ਕਰਨ ਤਾਂ ਜੋ ਜਾਅਲੀ ਵੋਟਾਂ ਕੱਟੀਆਂ ਜਾ ਸਕਣ।


ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਨਵੀਂਆਂ ਵੋਟਾਂ ਬਣਾਉਣ ਲਈ ਮਿਆਦ ਵਧਾਈ ਜਾਵੇ ਕਿਉਂਕਿ ਬਹੁ ਵੱਡੀ ਗਿਣਤੀ ਵਿਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਹਾਲੇ ਬਾਕੀ ਹੈ। ਸਰਦਾਰ ਬਾਦਲ ਨੇ ਹਿਮਾਚਲ ਪ੍ਰਦੇਸ਼ ਦੀ ਵੀ ਉਦਾਹਰਣ ਦਿੱਤੀ ਜਿਥੇ ਹਾਲੇ ਤੱਕ ਵੋਟਰ ਸੂਚੀਆਂ ਬਣਾਈਆਂ ਹੀ ਨਹੀਂ ਗਈਆਂ।


ਬਾਅਦ ਵਿਚ ਮੰਗ ਪੱਤਰ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੈ ਕਿਹਾ ਕਿ ਅਕਾਲੀ ਦਲ ਚਾਹੁੰਦਾ ਹੈ ਕਿ ਸਿਰਫ ਅਸਲ ਹੱਕਦਾਰ ਵੋਟਰਾਂ ਦੀ ਰਜਿਸਟਰੇਸ਼ਨ ਹੋਵੇ ਪਰ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਇਸ ਪ੍ਰਕਿਰਿਆ ਵਿਚ ਦਖਲਅੰਦਾਜ਼ੀ ਕਰ ਰਹੀ ਹੈ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਜਿਹੜੇ ਹਜ਼ਾਰਾਂ ਗੈਰ ਸਿੱਖਾਂ ਜਿਹਨਾਂ ਨੇ ਰਜਿਸਟਰੇਸ਼ਨ ਲਈ ਅਪਲਾਈ ਵੀ ਨਹੀਂ ਕੀਤਾ, ਉਹਨਾਂ ਨੂੰ ਵੀ ਵੋਟਰ ਬਣਾ ਕੇ ਵੋਟਾਂ ਪਾਉਣ ਦਾ ਅਧਿਕਾਰ ਦੇ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਵਫਦ ਨੇ ਮੁੱਖ ਕਮਿਸ਼ਨਰ ਨੂੰ ਇਹ ਵੀ ਦੱਸਿਆ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਹਰ ਸਿੱਖ ਲਈ ਨਾਂ ਪਿੱਛੇ ਸਿੰਘ ਜਾਂ ਕੌਰ ਲਿਖਣਾ ਲਾਜ਼ਮੀ ਹੁੰਦਾ ਹੈ। ਉਹਨਾਂ ਕਿਹਾ ਕਿ ਅਸੀਂ ਕਮਿਸ਼ਨਰ ਨੂੰ ਵੋਟਰ ਸੂਚੀਆਂ ਸੌਂਪੀਆਂ ਹਨ ਜਿਹਨਾਂ ਵਿਚ ਸਿੱਖ ਰਹਿਤ ਮਰਿਆਦਾ ਅਨੁਸਾਰ ਵਿਅਕਤੀਆਂ ਦੇ ਨਾਂ ਨਹੀਂ ਹਨ ਪਰ ਉਹ ਵੋਟਰ ਬਣੇ ਹੋਏ ਹਨ।

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਸਰਕਾਰ ਨੂੰ ਹਦਾਇਤ ਦੇਣ ਕਿ ਵੋਟਰਾਂ ਦੀ ਰਜਿਸਟਰੇਸ਼ਨ ਲਈ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਜਾਣ।
ਵਫਦ ਵਿਚ ਸਰਦਾਰ ਹੀਰਾ ਸਿੰਘ ਗਾਬੜੀਆ, ਸਰਦਾਰ ਅਮਰਜੀਤ ਸਿੰਘ ਚਾਵਲਾ ਅਤੇ ਸਰਦਾਰ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ

ਮਾਨ ਨੇ ਭਾਜਪਾ ਦੇ ਖੋਖਲੇ ਵਾਅਦਿਆਂ ਦਾ ਉਡਾਇਆ ਮਜ਼ਾਕ, ਦਸਿਆ 'ਜੁਮਲਾ'

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਪਿੰਡ ਜੌੜਕੀਆਂ ਦੇ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਵਧੀਆ ਸੇਵਾਵਾਂ ਦੇਣ ਸਦਕਾ ਗਣਤੰਤਰ ਦਿਵਸ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਸੱਦਾ

ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ