ਪੰਜਾਬ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਕੌਮੀ ਮਾਰਗ ਬਿਊਰੋ | January 28, 2025 06:58 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭਪਾਤਰੀਆਂ ਨੂੰ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜਪੁਰ ਦੇ 198, ਫਤਿਹਗੜ੍ਹ ਸਾਹਿਬ ਦੇ 82, ਫਾਜਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102, ਪਟਿਆਲਾ ਦੇ 144, ਰੂਪਨਗਰ ਦੇ 5 , ਐਸ.ਏ.ਐਸ ਨਗਰ 3, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32, 790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

 

Have something to say? Post your comment

 

ਪੰਜਾਬ

ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ, ਭਾਜਪਾ ਨੇ ਰਾਜਪਾਲ ਤੋਂ ਕੀਤੀ ਮੰਗ

ਹਾਈਕੋਰਟ 'ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ 'ਤੇ 'ਆਪ' ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ 'ਤੇ ਝੂਠਾ ਡਰਾਮਾ ਕੀਤਾ

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਨਿਊ ਇਰਾ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਨੂੰ ਪ੍ਰਮੁਖਤਾ ਨਾਲ ਪ੍ਰਦਰਸ਼ਿਤ ਕੀਤਾ

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਰਾਸ਼ਟਰੀ ਕਾਨਫਰੰਸ 7 ਤੋਂ ਸ਼ੁਰੂ

ਭਾਜਪਾ ਨੇ ਕਈ ਵਾਰ ਕੇਜਰੀਵਾਲ-ਸਿਸੋਦੀਆ ਜੋੜੀ ਤੋੜਨ ਦੀ ਕੀਤੀ ਕੋਸ਼ਿਸ਼ ਪਰ ਰਹੇ ਅਸਫਲ- ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਤੇ ਬਾਵਜੂਦ ਚੋਣਾਂ ਤੋਂ ਪਹਿਲਾਂ ਫਰਲੋ ਦੇ ਰਹੀ ਹੈ-ਸ਼੍ਰੋਮਣੀ ਕਮੇਟੀ

ਅੰਬੇਦਕਰ ਦੇ ਬੁੱਤ ਨੂੰ ਤੋੜ੍ਹਨ ਦੀ ਕੋਸ਼ਿਸ ਫਿਰਕੂ ਸਾਜ਼ਿਸ ਦਾ ਹਿੱਸਾ:- ਕੇਂਦਰੀ ਸਿੰਘ ਸਭਾ

ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ