ਪੰਜਾਬ

ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਤੇ ਬਾਵਜੂਦ ਚੋਣਾਂ ਤੋਂ ਪਹਿਲਾਂ ਫਰਲੋ ਦੇ ਰਹੀ ਹੈ-ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 28, 2025 08:11 PM

ਅੰਮ੍ਰਿਤਸਰ-ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੰੁਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ’ਤੇ ਸਰਕਾਰ ਨੂੰ ਫੈਸਲਾ ਕਰਨ ਦੀ ਹਦਾਇਤ ਦੇ ਬਾਵਜੂਦ ਵੀ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋ-ਉਹਲੇ ਕਰਕੇ ਉਸ ਨੂੰ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਤੇ ਪੈਰੋਲ ਦੇ ਚੁੱਕੀ ਹੈ ਅਤੇ ਹੁਣ ਫਿਰ ਦਿੱਲੀ ਦੀਆਂ ਵਿਧਾਨ ਸਭਾ ਅਤੇ ਹਰਿਆਣਾ ਅੰਦਰ ਨਿਗਮ ਚੋਣਾਂ ਵਿਚ ਸਿਆਸੀ ਲਾਹਾ ਲੈਣ ਲਈ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਐਡਵੋਕੇਟ ਧਾਮੀ ਨੇ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ।

Have something to say? Post your comment

 

ਪੰਜਾਬ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਖ਼ਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੈਤਿਕ ਅਧਿਕਾਰ ਗਵਾ ਚੁੱਕੀ ਅਕਾਲੀ ਲੀਡਰਸ਼ਿਪ ਹੁਕਮਨਾਮਿਆਂ ਨੂੰ ਮੰਨਣ ਤੋਂ ਮੁਨਕਰ ਸਾਬਿਤ ਹੋਈ:ਜਥੇ: ਉਮੈਦਪੁਰੀ, ਵਡਾਲਾ

ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ - ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ