ਪੰਜਾਬ

ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਤੇ ਬਾਵਜੂਦ ਚੋਣਾਂ ਤੋਂ ਪਹਿਲਾਂ ਫਰਲੋ ਦੇ ਰਹੀ ਹੈ-ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 28, 2025 08:11 PM

ਅੰਮ੍ਰਿਤਸਰ-ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੰੁਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ’ਤੇ ਸਰਕਾਰ ਨੂੰ ਫੈਸਲਾ ਕਰਨ ਦੀ ਹਦਾਇਤ ਦੇ ਬਾਵਜੂਦ ਵੀ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋ-ਉਹਲੇ ਕਰਕੇ ਉਸ ਨੂੰ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਤੇ ਪੈਰੋਲ ਦੇ ਚੁੱਕੀ ਹੈ ਅਤੇ ਹੁਣ ਫਿਰ ਦਿੱਲੀ ਦੀਆਂ ਵਿਧਾਨ ਸਭਾ ਅਤੇ ਹਰਿਆਣਾ ਅੰਦਰ ਨਿਗਮ ਚੋਣਾਂ ਵਿਚ ਸਿਆਸੀ ਲਾਹਾ ਲੈਣ ਲਈ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਐਡਵੋਕੇਟ ਧਾਮੀ ਨੇ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ।

Have something to say? Post your comment

 

ਪੰਜਾਬ

ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ, ਭਾਜਪਾ ਨੇ ਰਾਜਪਾਲ ਤੋਂ ਕੀਤੀ ਮੰਗ

ਹਾਈਕੋਰਟ 'ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ 'ਤੇ 'ਆਪ' ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ 'ਤੇ ਝੂਠਾ ਡਰਾਮਾ ਕੀਤਾ

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਨਿਊ ਇਰਾ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਨੂੰ ਪ੍ਰਮੁਖਤਾ ਨਾਲ ਪ੍ਰਦਰਸ਼ਿਤ ਕੀਤਾ

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਰਾਸ਼ਟਰੀ ਕਾਨਫਰੰਸ 7 ਤੋਂ ਸ਼ੁਰੂ

ਭਾਜਪਾ ਨੇ ਕਈ ਵਾਰ ਕੇਜਰੀਵਾਲ-ਸਿਸੋਦੀਆ ਜੋੜੀ ਤੋੜਨ ਦੀ ਕੀਤੀ ਕੋਸ਼ਿਸ਼ ਪਰ ਰਹੇ ਅਸਫਲ- ਮੁੱਖ ਮੰਤਰੀ ਭਗਵੰਤ ਮਾਨ

ਅੰਬੇਦਕਰ ਦੇ ਬੁੱਤ ਨੂੰ ਤੋੜ੍ਹਨ ਦੀ ਕੋਸ਼ਿਸ ਫਿਰਕੂ ਸਾਜ਼ਿਸ ਦਾ ਹਿੱਸਾ:- ਕੇਂਦਰੀ ਸਿੰਘ ਸਭਾ

ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ