ਨੈਸ਼ਨਲ

ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮਾਰੀ ਜਾ ਰਹੀ ਹੈ ਸੱਟ: ਅਖੰਡ ਕੀਰਤਨੀ ਜੱਥਾ (ਦਿੱਲੀ)

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 28, 2025 08:24 PM

ਨਵੀਂ ਦਿੱਲੀ - ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਅਤੇ ਭਾਈ ਅਰੁਣਪਾਲ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਵੱਲੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਪ੍ਰਤੀ ਵਿਤਕਰੇ ਵਾਲੀ ਨੀਤੀ ਅਪਨਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਕਈ ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਅਪਰਾਧੀ ਸੌਦਾ ਸਾਧ ’ਤੇ ਮਿਹਰਬਾਨੀ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਰਵੱਈਆ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਬਾਹਰ ਲਿਆ ਕੇ ਕੀ ਸਿੱਧ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕੀ ਇਹ ਵੋਟਾਂ ਲਈ ਕੀਤੀ ਜਾ ਰਹੀ ਰਾਜਨੀਤੀ ਤਾਂ ਨਹੀਂ ਹੈ.? ਉਨ੍ਹਾਂ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬੰਦ ਸਿੱਖਾਂ ਲਈ ਪੂਰੀ ਕੌਮ ਸੰਘਰਸ਼ ਦੇ ਰਾਹ ’ਤੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਹੈ। ਇਥੋਂ ਤੱਕ ਕਿ ਕਈ ਸਿੱਖਾਂ ਬੰਦੀਆਂ ਨੂੰ ਪੈਰੋਲ ਦੇ ਹੱਕ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਪਰਾਧ ਦੀ ਪਰਿਭਾਸ਼ਾ ਦੋਸ਼ੀਆਂ ਲਈ ਵੱਖ-ਵੱਖ ਨਿਰਧਾਰਤ ਕਰਨੀ ਕਾਨੂੰਨ ਅਤੇ ਸੰਵਿਧਾਨ ਦੀ ਵੀ ਉਲੰਘਣਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਡੇਰਾ ਮੁਖੀ ਜਿਸ ਦਾ ਕਤਲ ਤੇ ਜਬਰ ਜਨਾਹ ਦੇ ਨਾਲ-ਨਾਲ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ, ਨੂੰ ਛੱਡ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਸੱਟ ਮਾਰੀ ਜਾ ਰਹੀ ਹੈ।

Have something to say? Post your comment

 

ਨੈਸ਼ਨਲ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਪ੍ਰਚਾਰ,ਕਿਹਾ- 5 ਫਰਵਰੀ ਨੂੰ ਤੁਸੀਂ ਆਪਣੇ 5 ਸਾਲਾਂ ਦੇ ਭਵਿੱਖ ਦਾ ਕਰੋਗੇ ਫੈਸਲਾ

ਹਿੰਦੂਤਵ ਹੁਕਮਰਾਨਾਂ ਨੂੰ ਰਾਜ ਭਾਗ ਕਰਨ ਦਾ ਕੋਈ ਤੁਜਰਬਾ ਨਹੀ, ਸਿੱਖਾਂ ਦੇ ਕਤਲ ਕਰਕੇ ਰਾਜ ਭਾਗ ਨਹੀਂ ਚਲਾਇਆ ਜਾ ਸਕਦਾ: ਮਾਨ

ਦਿੱਲੀ ਦੇ ਸਿੱਖਾਂ ਦੀ ਸਮੱਸਿਆਵਾਂ ਵੱਲ ਕੋਈ ਵੀ ਸਿੱਖ ਲੀਡਰ ਗੰਭੀਰ ਨਹੀਂ: ਇੰਦਰਜੀਤ ਸਿੰਘ ਵਿਕਾਸਪੁਰੀ

ਜੱਗੀ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਯਕੀਨੀ ਬਣਾਉਣ ਲਈ ਲੇਬਰ ਐਮਪੀ ਸੁਲੀਵਨ ਨੇ ਵਿਦੇਸ਼ ਮਾਮਲਿਆਂ ਦੇ ਸਕੱਤਰ ਡੇਵਿਡ ਲੈਮੀ ਨੂੰ ਲਿਖਿਆ ਪੱਤਰ

ਯੂਰੋਪੀਅਨ ਪਾਰਲੀਮੈਂਟ ਅੰਦਰ ਸਿੱਖ ਵਫਦ ਨੇ ਵਾਈਸ ਪ੍ਰੈਸੀਡੈਂਟ ਨਾਲ ਮੁਲਾਕਾਤ ਕਰ ਆਪਣੀਆਂ ਮੁਸ਼ਕਿਲਾਂ ਬਾਰੇ ਕੀਤੀ ਗੱਲਬਾਤ

ਪ੍ਰਯਾਗਰਾਜ ਭਗਦੜ 'ਤੇ ਸੰਜੇ ਰਾਉਤ ਨੇ ਕਿਹਾ, 'ਇਹ ਪ੍ਰਸ਼ਾਸਨਿਕ ਕਤਲ ਹੈ'

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਯਮੁਨਾ ਦਾ ਪਾਣੀ ਪੀਣ ਦਾ ਨਾਟਕ ਕੀਤਾ: ਅਰਵਿੰਦ ਕੇਜਰੀਵਾਲ

ਮਹਾਕੁੰਭ ਭਗਦੜ ਵਿਚ 30 ਲੋਕਾਂ ਦੀ ਹੋ ਗਈ ਮੌਤ 25 ਮ੍ਰਿਤਕਾਂ ਦੀ ਹੋਈ ਪਛਾਣ -ਡੀਆਈਜੀ ​​ਵੈਭਵ ਕ੍ਰਿਸ਼ਨਾ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਆਰਐਸਐਸ 'ਤੇ ਦੇਸ਼ ਵਿੱਚ ਨਫ਼ਰਤ ਫੈਲਾਉਣ ਦਾ ਲਗਾਇਆ ਦੋਸ਼

ਰਾਘਵ ਚੱਢਾ ਨੇ ਕਿਹਾ- ਆਮ ਆਦਮੀ ਪਾਰਟੀ ਇਸ ਵਾਰ ਆਪਣੇ ਸਕਾਰਾਤਮਕ ਏਜੰਡੇ ਨਾਲ ਚੋਣ ਮੈਦਾਨ ਵਿੱਚ ਉਤਰੀ ਹੈ