ਪੰਜਾਬ

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਰਾਸ਼ਟਰੀ ਕਾਨਫਰੰਸ 7 ਤੋਂ ਸ਼ੁਰੂ

ਕੌਮੀ ਮਾਰਗ ਬਿਊਰੋ | January 28, 2025 09:18 PM


ਅੰਮ੍ਰਿਤਸਰ-ਖ਼ਾਲਸਾ ਕਾਲਜ ਦੀ ਫੈਕਲਟੀ ਆਫ਼ ਸਾਇੰਸਜ਼ ਵੱਲੋਂ ਪੰਜਾਬ ਅਕੈਡਮੀ ਆਫ਼ ਸਾਇੰਸਜ਼, ਪਟਿਆਲਾ ਦੀ ਸਰਪ੍ਰਸਤੀ ਹੇਠ ‘28ਵੀਂ ਪੰਜਾਬ ਸਾਇੰਸ ਕਾਂਗਰਸ (ਪੀ. ਐੱਸ. ਸੀ.-2025) ਅਤੇ ‘ਵਿਗਿਆਨ ਅਤੇ ਤਕਨਾਲੋਜੀ ਦੇ ਮੌਜ਼ੂਦਾ ਰੁਝਾਨ’ ਵਿਸ਼ੇ ’ਤੇ 7 ਤੋਂ 9 ਫਰਵਰੀ ਤੱਕ 3 ਰੋਜ਼ਾ ਰਾਸ਼ਟਰੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਮੌਜ਼ੂਦਗੀ ’ਚ ਵਾਈਸ ਪ੍ਰਿੰਸੀਪਲ ਤੇ ਪੀ. ਐੱਸ. ਸੀ.-2025 ਦੇ ਕੋਆਰਡੀਨੇਟਰ ਡਾ. ਤਮਿੰਦਰ ਸਿੰਘ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕਾਂਗਰਸ ਖੋਜਕਰਤਾਵਾਂ ਅਤੇ ਅਕਾਦਮਿਕ ਵਿਗਿਆਨੀਆਂ ਨੂੰ ਵਿਗਿਆਨ ਦੇ ਵੱਖ-ਵੱਖ ਖੇਤਰਾਂ ’ਚ ਆਪਣੀ ਤਾਜ਼ਾ ਖੋਜ ਸਬੰਧੀ ਚਰਚਾ ਕਰਨ ਅਤੇ ਸਾਂਝਾ ਕਰਨ ਲਈ ਇਕ ਪਲੇਟਫ਼ਾਰਮ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਕਾਨਫਰੰਸ ਸਬੰਧੀ ਵੱਖ-ਵੱਖ ਸੰਸਥਾਵਾਂ ਦੇ 300 ਤੋਂ ਵਧੇਰੇ ਪ੍ਰਤੀਭਾਗੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਹੈ।

ਉਨ੍ਹਾਂ ਕਿਹਾ ਕਿ ਮੌਖਿਕ ਅਤੇ ਪੋਸਟਰ ਪੇਸ਼ਕਾਰੀਆਂ ਦੁਆਰਾ ਭਾਗੀਦਾਰੀ ਕੀਤੀ ਜਾ ਸਕਦੀ ਹੈ ਅਤੇ ਸਭ ਤੋਂ ਵਧੀਆ ਪੇਸ਼ਕਾਰੀ ਨੂੰ ਨੌਜਵਾਨ ਵਿਗਿਆਨੀ ਪੁਰਸਕਾਰੀ (ਯੰਗ ਸਾਇੰਟਿਸਟ ਐਵਾਰਡ) ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਡਾ. ਭਾਟੀਆ ਨੇ ਕਿਹਾ ਕਿ ਵਿਗਿਆਨਕ ਖੋਜ ਦੇ ਵੱਖ-ਵੱਖ ਖੇਤਰਾਂ ਲਈ ਹੋਰ ਇਨਾਮ ਵੀ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਅਕੈਡਮੀ ਆਫ਼ ਸਾਇੰਸਿਜ਼ ਦੇ ਜਨਰਲ ’ਚ (ਪੀਅਰ ਸਮੀਖਿਆ ਤੋਂ ਬਾਅਦ) ਚੁਣੇ ਗਏ ਪੇਪਰ ਪ੍ਰਕਾਸ਼ਿਤ ਕੀਤੇ ਜਾਣਗੇ।

Have something to say? Post your comment

 

ਪੰਜਾਬ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਖ਼ਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੈਤਿਕ ਅਧਿਕਾਰ ਗਵਾ ਚੁੱਕੀ ਅਕਾਲੀ ਲੀਡਰਸ਼ਿਪ ਹੁਕਮਨਾਮਿਆਂ ਨੂੰ ਮੰਨਣ ਤੋਂ ਮੁਨਕਰ ਸਾਬਿਤ ਹੋਈ:ਜਥੇ: ਉਮੈਦਪੁਰੀ, ਵਡਾਲਾ

ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ - ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ