ਪੰਜਾਬ

ਹਾਈਕੋਰਟ 'ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ 'ਤੇ 'ਆਪ' ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ 'ਤੇ ਝੂਠਾ ਡਰਾਮਾ ਕੀਤਾ

ਕੌਮੀ ਮਾਰਗ ਬਿਊਰੋ | January 29, 2025 07:18 PM

ਚੰਡੀਗੜ੍ਹ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ ਤਿੰਨ ਦਿਨ ਤੱਕ ਹਾਈ ਵੋਲਟੇਜ ਡਰਾਮਾ ਰਚਿਆ, ਜਦੋਂਕਿ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ ਧਾਂਦਲੀ ਨਹੀਂ ਹੋਈ।

ਨੀਲ ਗਰਗ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸੀ ਆਗੂ ਮੇਅਰ ਚੋਣਾਂ ਨੂੰ ਲੈ ਕੇ ਝੂਠ ਫੈਲਾ ਰਹੇ ਸਨ ਪਰ ਅਦਾਲਤ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ। ਗਰਗ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਚਾਹੇ ਕੋਈ ਜਿੰਨੇ ਮਰਜ਼ੀ ਇਲਜ਼ਾਮ, ਜਵਾਬੀ ਇਲਜ਼ਾਮ ਅਤੇ ਝੂਠ ਕਿਉਂ ਨਾ ਫੈਲਾ ਲਵੇ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਰਾਹੀਂ ਆਪਣਾ ਮੇਅਰ ਬਣਾਇਆ ਹੈ। ਉਥੇ ਬਹੁਮਤ ਸਾਡੇ ਨਾਲ ਸੀ ਅਤੇ ਕੈਮਰਿਆਂ ਦੇ ਸਾਹਮਣੇ ਚੋਣ ਕਰਵਾਈ ਗਈ। ਸਭ ਕੁਝ ਰਿਕਾਰਡ 'ਤੇ ਹੈ। ਕਾਂਗਰਸ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਕਾਂਗਰਸੀ ਆਗੂਆਂ ਨੂੰ ਇਹ ਸਭ ਬੰਦ ਕਰਕੇ ਲੋਕਾਂ ਦੇ ਮੁੱਦੇ ਉਠਾਉਣੇ ਚਾਹੀਦੇ ਹਨ।

Have something to say? Post your comment

 

ਪੰਜਾਬ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਖ਼ਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੈਤਿਕ ਅਧਿਕਾਰ ਗਵਾ ਚੁੱਕੀ ਅਕਾਲੀ ਲੀਡਰਸ਼ਿਪ ਹੁਕਮਨਾਮਿਆਂ ਨੂੰ ਮੰਨਣ ਤੋਂ ਮੁਨਕਰ ਸਾਬਿਤ ਹੋਈ:ਜਥੇ: ਉਮੈਦਪੁਰੀ, ਵਡਾਲਾ

ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ - ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ