ਪੰਜਾਬ

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ, ਭਾਜਪਾ ਨੇ ਰਾਜਪਾਲ ਤੋਂ ਕੀਤੀ ਮੰਗ

ਕੌਮੀ ਮਾਰਗ ਬਿਊਰੋ | January 29, 2025 07:22 PM

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਨੇ ਹੈਰੀਟੇਜ ਸਟਰੀਟ 'ਤੇ ਸਥਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਅਤੇ ਸੰਵਿਧਾਨ ਪੱਥਰ ਦੀ ਮੂਰਤੀ ਨੂੰ ਸਾੜਨ ਦੀ ਕੋਸ਼ਿਸ਼ ਦੀ ਇੱਕ ਨਿਰਪੱਖ ਏਜੰਸੀ ਵੱਲੋਂ ਜਾਂਚ ਦੀ ਮੰਗ ਕਰਦੇ ਹੋਏ ਅੱਜ ਪੰਜਾਬ ਦੇ ਸੀਨੀਅਰ ਭਾਜਪਾ ਆਗੂਆਂ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਭਾਜਪਾ ਆਗੂਆਂ ਨੇ ਰਾਜਪਾਲ ਨੂੰ ਦੱਸਿਆ ਕਿ ਇਹ ਘਟਨਾ ਪੰਜਾਬ ਵਿੱਚ ਆਸੰਤੋਸ਼ ਦਾ ਭਾਵਨਾ ਫੈਲਾਉਣ ਅਤੇ ਫਿਰਕੂ ਸਦਭਾਵਨਾ ਨੂੰ ਖਰਾਬ ਕਰਨ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਇਸ ਲਈ ਇਸ ਸ਼ਰਮਨਾਕ ਕਾਰੇ ਦੇ ਪਿੱਛੇ ਅਸਲ ਮਨੋਰਥਾਂ ਅਤੇ ਮਾਸਟਰਮਾਈਂਡਾਂ ਦਾ ਪਰਦਾਫਾਸ਼ ਕਰਨਾ ਅਤੇ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ, ਜਿਸ ਵਿੱਚ ਉਹ ਲੋਕ ਵੀ ਸ਼ਾਮਲ ਹੋ ਸਕਦੇ ਹਨ ਜਿਨ੍ਹਾਂ ਨੇ ਰਾਜਨੀਤਿਕ ਉਦੇਸ਼ਾਂ ਨਾਲ ਇਹ ਕਾਰਾ ਕੀਤਾ ਹੈ।

ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਇੱਕ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਕਰ ਰਹੇ ਹਨ ਜੋ ਪੰਜਾਬ ਸਰਕਾਰ ਦੇ ਅਧੀਨ ਨਹੀਂ ਆਉਦੀਂ ਕਿਉਂਕਿ ਇਹ ਘਟਨਾ ਪੁਲਿਸ ਸਟੇਸ਼ਨ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਵਾਪਰੀ ਸੀ। ਇਸ ਗੱਲ ਦਾ ਪੱਕਾ ਸ਼ੱਕ ਹੈ ਕਿ ਇਹ ਨਿੰਦਣਯੋਗ ਘਟਨਾ ਸਰਕਾਰੀ ਮਸ਼ੀਨਰੀ ਅਤੇ ਪੰਜਾਬ ਦੀ ਸੱਤਾਧਾਰੀ 'ਆਪ' ਸਰਕਾਰ ਦੀ ਮਿਲੀਭੁਗਤ ਨਾਲ ਵਾਪਰੀ ਹੋ ਸਕਦੀ ਹੈ।

ਵਫ਼ਦ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਬੀ.ਜੇ.ਪੀ. ਪੰਜਾਬ ਤੋਂ ਕੋਰ ਗਰੁੱਪ ਮੈਂਬਰ ਕੇਵਲ ਢਿੱਲੋਂ, ਜਨਰਲ ਸਕੱਤਰ ਅਨਿਲ ਸਰੀਨ, ਮੀਤ ਪ੍ਰਧਾਨ ਫਤਿਹ ਜੰਗ ਬਾਜਵਾ, ਮੋਹਿੰਦਰ ਕੌਰ ਜੋਸ਼, ਸਕੱਤਰ ਰੇਣੂ ਕਸ਼ਯਪ, ਐਸ.ਸੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਬੀਰ ਸਿੰਘ ਮਹਿਰਾਜ ਅਤੇ ਹਰਦੀਪ ਸਿੰਘ ਗਿੱਲ, ਬੁਲਾਰੇ ਐਸ.ਐਸ. ਚੰਨੀ, ਸੂਬਾ ਕਨਵੀਨਰ ਲੀਗਲ ਸੈੱਲ ਐਨ.ਕੇ. ਵਰਮਾ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਮੌਜੂਦ ਸਨ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ

ਚੰਡੀਗੜ੍ਹ ਮੇਅਰ ਚੋਣਾਂ 'ਤੇ ਹਰਪਾਲ ਚੀਮਾ ਨੇ ਕਿਹਾ- ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਸਰਹੰਦ ਫੀਡਰ 28 ਦਿਨ ਬੰਦ ਰਹੇਗਾ

ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

ਹਾਈਕੋਰਟ 'ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ 'ਤੇ 'ਆਪ' ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ 'ਤੇ ਝੂਠਾ ਡਰਾਮਾ ਕੀਤਾ

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਨਿਊ ਇਰਾ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਨੂੰ ਪ੍ਰਮੁਖਤਾ ਨਾਲ ਪ੍ਰਦਰਸ਼ਿਤ ਕੀਤਾ

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਰਾਸ਼ਟਰੀ ਕਾਨਫਰੰਸ 7 ਤੋਂ ਸ਼ੁਰੂ