ਪੰਜਾਬ

ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 29, 2025 08:59 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਤੇ ਸਕੱਤਰ ਖੇਡ ਸ. ਤੇਜਿੰਦਰ ਸਿੰਘ ਪੱਡਾ ਨੇ ਟੀਮ ਐਲਾਨ ਕਰਦਿਆਂ ਕਬੱਡੀ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਜਾਰੀ ਕੀਤੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਅਤੇ ਕਬੱਡੀ ਅਕੈਡਮੀ ਰਾਹੀਂ ਖਿਡਾਰੀ ਤਿਆਰ ਕਰਨ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨੂੰ ਮਾਰਸ਼ਲ ਆਰਟ ਗਤਕੇ ਦੀ ਸਿੱਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਵੱਲੋਂ ਹਰ ਸਾਲ ਵੱਡੀਆਂ ਮਲਾਂ ਮਾਰੀਆਂ ਜਾਂਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਸ ਸਾਲ ਦੇ ਆਉਣ ਵਾਲੇ ਸੈਸ਼ਨ ਲਈ ਕਬੱਡੀ ਟੀਮ ਦਾ ਅੱਜ ਐਲਾਨ ਕੀਤਾ ਗਿਆ ਹੈ, ਜੋ ਸ. ਮੇਜਰ ਸਿੰਘ ਸਹੇੜੀ ਕੋਚ ਦੀ ਨਿਗਰਾਨੀ ਹੇਠ ਮੇਜਰ ਲੀਗ ਕਬੱਡੀ ਫੈਡਰੇਸ਼ਨ ’ਚ ਖੇਡੇਗੀ। ਇਸ ਟੀਮ ਵਿਚ ਸ. ਭੁਪਿੰਦਰ ਸਿੰਘ ਭਿੰਦਾ ਮੂਲੇਵਾਲ ਨੂੰ ਕਪਤਾਨ ਅਤੇ ਸ. ਕੁਲਦੀਪ ਸਿੰਘ ਸ਼ਿਕਾਰ ਮਾਛੀਆਂ ਤੇ ਸ. ਜਰਮਨਜੀਤ ਸਿੰਘ ਬੱਲਪੁਰੀਆਂ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵਿਚ ਸ. ਅੰਮ੍ਰਿਤਪਾਲ ਸਿੰਘ ਲੰਬੜ ਮੱਲੀਆਂ, ਸ. ਮਨਪ੍ਰੀਤ ਸਿੰਘ ਟਰਪੱਲਾ, ਸ. ਸ਼ਨੀਪ੍ਰਤਾਪ ਸਿੰਘ ਡੇਰਾ ਬਾਬਾ ਨਾਨਕ, ਸ. ਬਲਰਾਜ ਸਿੰਘ ਬੱਲਾ ਕਠਿਆਲਾ, ਸ. ਲਵਜੀਤ ਸਿੰਘ ਕੁਹਾਲਾ, ਸ. ਸੁਖਰਾਜ ਸਿੰਘ ਰਤਨਗੜ੍ਹ, ਸ. ਜਸਪਿੰਦਰ ਸਿੰਘ ਜੱਸ, ਸ. ਕਰਮਜੀਤ ਸਿੰਘ ਲਸਾੜਾ, ਸ. ਧਰਮਪਾਲ ਸਿੰਘ ਅਵਾਨ, ਸ. ਕੁਲਜੀਤ ਸਿੰਘ ਘਰਾਚੋਂ, ਸ. ਗੁਰਪ੍ਰੀਤ ਸਿੰਘ ਮੰਗੂ, ਸ. ਗੁਰਪ੍ਰੀਤ ਸਿੰਘ ਮੰਡੀਆਂ, ਸ. ਕੰਮਲਜੀਤ ਸਿੰਘ ਲੰਬੜ, ਸ. ਗਗਨਦੀਪ ਸਿੰਘ ਡੇਰਾ ਬਾਬਾ ਨਾਨਕ, ਸ. ਲਵਪ੍ਰੀਤ ਸਿੰਘ ਗਗੂ, ਸ. ਹਰਮਨਪ੍ਰੀਤ ਸਿੰਘ ਰੋਡੇ ਤੇ ਸ. ਬਲਰਾਜ ਸਿੰਘ ਬੱਲਾ ਖੇਡਣਗੇ। ਉਨ੍ਹਾਂ ਨੌਜਵਾਨਾ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਨਾਲ ਜੁੜਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸਕੱਤਰ ਖੇਡ ਸ. ਤਜਿੰਦਰ ਸਿੰਘ ਪੱਡਾ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸਹਾਇਕ ਸੁਪਡੈਂਟ ਸ. ਸੁਰਜੀਤ ਸਿੰਘ ਰਾਣਾ ਤੇ ਕਬੱਡੀ ਖਿਡਾਰੀ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ

ਚੰਡੀਗੜ੍ਹ ਮੇਅਰ ਚੋਣਾਂ 'ਤੇ ਹਰਪਾਲ ਚੀਮਾ ਨੇ ਕਿਹਾ- ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਸਰਹੰਦ ਫੀਡਰ 28 ਦਿਨ ਬੰਦ ਰਹੇਗਾ

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ, ਭਾਜਪਾ ਨੇ ਰਾਜਪਾਲ ਤੋਂ ਕੀਤੀ ਮੰਗ

ਹਾਈਕੋਰਟ 'ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ 'ਤੇ 'ਆਪ' ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ 'ਤੇ ਝੂਠਾ ਡਰਾਮਾ ਕੀਤਾ

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਨਿਊ ਇਰਾ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਨੂੰ ਪ੍ਰਮੁਖਤਾ ਨਾਲ ਪ੍ਰਦਰਸ਼ਿਤ ਕੀਤਾ

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਰਾਸ਼ਟਰੀ ਕਾਨਫਰੰਸ 7 ਤੋਂ ਸ਼ੁਰੂ