ਪੰਜਾਬ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ

ਕੌਮੀ ਮਾਰਗ ਬਿਊਰੋ | January 30, 2025 06:48 PM

ਚੰਡੀਗੜ੍ਹ- ਚੰਡੀਗੜ੍ਹ 'ਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ।

ਨੀਲ ਗਰਗ ਨੇ ਕਿਹਾ ਕਿ ਕਾਂਗਰਸੀ ਕੌਂਸਲਰਾਂ ਨੇ ਸਾਡੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਅੰਦਰਖਾਤੇ ਇਕ ਹਨ। ਇਸ ਘਟਨਾ ਤੋਂ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ। ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ।

ਉਨ੍ਹਾਂ ਕਿਹਾ ਕਿ ਜਨਤਾ ਨੂੰ ਵੀ ਕਾਂਗਰਸ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ। ਉਹ ਵੋਟ ਕਾਂਗਰਸ ਨੂੰ ਦੇਵੇਗੀ ਅਤੇ ਇਸ ਦੇ ਕੌਂਸਲਰ ਬਾਅਦ ਵਿੱਚ ਭਾਜਪਾ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਿੱਲੀ ਵਿੱਚ ਵੀ ਅਜਿਹਾ ਹੀ ਕਰਨ ਜਾ ਰਹੀ ਹੈ। ਉੱਥੇ ਵੀ ਉਹ ਭਾਜਪਾ ਦਾ ਸਮਰਥਨ ਕਰੇਗੀ। ਇਸ ਲਈ ਕਾਂਗਰਸ ਨੂੰ ਵੋਟ ਦੇਣਾ ਆਪਣੀ ਵੋਟ ਬਰਬਾਦ ਕਰਨਾ ਹੈ।

ਉਨ੍ਹਾਂ ਕਿਹਾ ਕਿ ਸਾਡੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਕਾਂਗਰਸ ਦਾ ਸਾਥ ਦਿੱਤਾ। ਸਾਡੀਆਂ ਵੋਟਾਂ ਨਾਲ ਉਨ੍ਹਾਂ ਦਾ ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਬਣਿਆ। ਪਰ ਉਨ੍ਹਾਂ ਨੇ ਸਾਨੂੰ ਧੋਖਾ ਦਿੱਤਾ।

 

Have something to say? Post your comment

 

ਪੰਜਾਬ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਖ਼ਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੈਤਿਕ ਅਧਿਕਾਰ ਗਵਾ ਚੁੱਕੀ ਅਕਾਲੀ ਲੀਡਰਸ਼ਿਪ ਹੁਕਮਨਾਮਿਆਂ ਨੂੰ ਮੰਨਣ ਤੋਂ ਮੁਨਕਰ ਸਾਬਿਤ ਹੋਈ:ਜਥੇ: ਉਮੈਦਪੁਰੀ, ਵਡਾਲਾ

ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ - ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਮੇਅਰ ਚੋਣਾਂ 'ਤੇ ਹਰਪਾਲ ਚੀਮਾ ਨੇ ਕਿਹਾ- ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ