ਪੰਜਾਬ

ਖ਼ਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | January 30, 2025 09:42 PM

ਅੰਮ੍ਰਿਤਸਰ-ਖਾਲਸਾ ਕਾਲਜ ਆਫ਼ ਲਾਅ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਉਕਤ ਸੈਮੀਨਾਰ ਮੌਕੇ ਅਥਾਰਟੀ ਦੇ ਮੈਂਬਰ ਐਡਵੋਕੇਟ ਹਰਪ੍ਰੀਤ ਸਿੰਘ ਜੋਸਨ, ਐਡਵੋਕੇਟ ਸੰਦੀਪ ਸਿੰਘ ਰੰਧਾਵਾ ਅਤੇ ਐਡਵੋਕੇਟ ਅਭਿਜੀਤ ਸਿੰਘ ਸੰਧੂ ਸੈਮੀਨਾਰ ਦੇ ਮਹਿਮਾਨ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਹ ਸੈਮੀਨਾਰ ਕਾਲਜ ਦੇ ਕਾਨੂੰਨੀ ਸਹਾਇਤਾ ਕਲੀਨਿਕ ਦੁਆਰਾ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਖੇਤਰ ਦੇ ਕਾਨੂੰਨੀ ਮਾਹਿਰਾਂ ਦੁਆਰਾ ਕੀਤੀ ਜਾਣ ਵਾਲੀ ਗੱਲਬਾਤ ਤੋਂ ਬਹੁਤ ਹੀ ਲਾਹੇਵੰਦ ਸਾਬਿਤ ਹੋਵੇਗੀ। ਇਸ ਮੌਕੇ ਐਡਵੋਕੇਟ ਸ: ਰੰਧਾਵਾ ਨੇ ਸੰਬੋਧਨ ਕਰਦਿਆਂ ਜਿਨਸੀ ਸ਼ੋਸ਼ਣ ’ਤੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਪੀੜਤਾਂ ਨੂੰ ਮੁਫ਼ਤ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।

ਐਡਵੋਕੇਟ ਸੰਧੂ ਨੇ ਆਪਣੇ ਭਾਸ਼ਣ ’ਚ ਪ੍ਰੀ-ਮੀਡੀਏਸ਼ਨ ਟਰਾਇਲ ’ਤੇ ਸੰਬੋਧਨ ਕਰਦਿਆਂ ਵਿਚੋਲਗੀ ਨਿਪਟਾਰੇ ਬਾਰੇ ਵਿਸਥਾਰ ਨਾਲ ਦੱਸਿਆ। ਜਦਕਿ ਐਡਵੋਕੇਟ ਜੋਸਨ ਨੇ ਲੀਗਲ ਏਡ ਡਿਫ਼ੈਂਸ ਕੌਂਸਲ ਸਿਸਟਮ (Legal 1id 4efense 3ounsel System) L143S ਦੀ ਪ੍ਰਣਾਲੀ ’ਤੇ ਚਰਚਾ ਕਰਦਿਆਂ ਇਸ ਦੀ ਭੂਮਿਕਾ ਬਾਰੇ ਦੱਸਿਆ। ਸੈਮੀਨਾਰ ਦੇ ਅੰਤ ’ਤੇ ਇਕ ਇੰਟਰਐਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ।

Have something to say? Post your comment

 

ਪੰਜਾਬ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੈਤਿਕ ਅਧਿਕਾਰ ਗਵਾ ਚੁੱਕੀ ਅਕਾਲੀ ਲੀਡਰਸ਼ਿਪ ਹੁਕਮਨਾਮਿਆਂ ਨੂੰ ਮੰਨਣ ਤੋਂ ਮੁਨਕਰ ਸਾਬਿਤ ਹੋਈ:ਜਥੇ: ਉਮੈਦਪੁਰੀ, ਵਡਾਲਾ

ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ - ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ

ਚੰਡੀਗੜ੍ਹ ਮੇਅਰ ਚੋਣਾਂ 'ਤੇ ਹਰਪਾਲ ਚੀਮਾ ਨੇ ਕਿਹਾ- ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ