ਪੰਜਾਬ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 30, 2025 09:55 PM

ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵਲੋਂ ਆਪਣੇ ਰਾਜਨੀਤਕ ਹਿਤਾਂ ਲਈ ਵਾਰ-ਵਾਰ ਰਿਹਾਅ ਕਰਕੇ ਕਾਨੂੰਨ ਪ੍ਰਤੀ ਵਿਸ਼ਵਾਸ ਦੀ ਸਮੂਹਿਕ ਭਾਵਨਾ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਸਰਕਾਰ ਸਾਫ ਮੁਨਕਰ ਹੋ ਰਹੀ ਹੈ ਅਤੇ ਦੂਜੇ ਪਾਸੇ ਆਪਣੀਆਂ ਸਾਧਵੀਆਂ ਨਾਲ ਜਬਰ-ਜਿਨਾਹ ਅਤੇ ਕਤਲ ਵਰਗੇ ਸੰਗੀਨ ਅਪਰਾਧਾਂ ਲਈ ਸਜ਼ਾ ਯਾਫਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣੀ ਦੇਸ਼ ਦੀ ਜਮਹੂਰੀਅਤ ਲਈ ਵੀ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸਰਕਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕੀਤਾ ਜਾਣ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ, ਜੋ ਕਿ ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਆਜ਼ਾਦ ਹੋਏ ਭਾਰਤ ਦੀ ਜਮਹੂਰੀਅਤ ਲਈ ਸ਼ਰਮਨਾਕ ਹੈ।

Have something to say? Post your comment

 

ਪੰਜਾਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਖ਼ਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੈਤਿਕ ਅਧਿਕਾਰ ਗਵਾ ਚੁੱਕੀ ਅਕਾਲੀ ਲੀਡਰਸ਼ਿਪ ਹੁਕਮਨਾਮਿਆਂ ਨੂੰ ਮੰਨਣ ਤੋਂ ਮੁਨਕਰ ਸਾਬਿਤ ਹੋਈ:ਜਥੇ: ਉਮੈਦਪੁਰੀ, ਵਡਾਲਾ

ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ - ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ

ਚੰਡੀਗੜ੍ਹ ਮੇਅਰ ਚੋਣਾਂ 'ਤੇ ਹਰਪਾਲ ਚੀਮਾ ਨੇ ਕਿਹਾ- ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ