ਪੰਜਾਬ

ਰਵਨੀਤ ਬਿੱਟੂ ਦੇ ਬਿਆਨ 'ਤੇ 'ਆਪ' ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਕੌਮੀ ਮਾਰਗ ਬਿਊਰੋ | January 31, 2025 06:58 PM

ਚੰਡੀਗੜ੍ਹ- ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ 'ਤੇ ਛਾਪੇਮਾਰੀ ਸਬੰਧੀ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ ਹੈ। ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਉਸੇ ਸਾਜ਼ਿਸ਼ ਦਾ ਹਿੱਸਾ ਹੈ।

ਮਲਵਿੰਦਰ ਕੰਗ ਨੇ ਕਿਹਾ ਕਿ ਦਿੱਲੀ ਚੋਣਾਂ ਦੇ ਐਲਾਨ ਤੋਂ ਬਾਅਦ ਭਾਜਪਾ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਕਦੇ ਉਸ ਨੂੰ ਪੰਜਾਬ ਦੀਆਂ ਗੱਡੀਆਂ ਤੋਂ ਦਿੱਕਤ ਹੁੰਦੀ ਹੈ ਅਤੇ ਕਦੇ ਸਿੱਖਾਂ ਅਤੇ ਪੰਜਾਬ ਦੇ ਲੋਕਾਂ ਨਾਲ। ਭਾਜਪਾ ਆਗੂਆਂ ਦਾ ਬਿਆਨ ਪੰਜਾਬੀਆਂ ਪ੍ਰਤੀ ਉਸ ਦੀ ਨਫ਼ਰਤ ਨੂੰ ਦਰਸਾਉਂਦਾ ਹੈ।

ਕੰਗ ਨੇ ਕਿਹਾ ਕਿ ਇਹ ਸਭ ਚੋਣ ਕਮਿਸ਼ਨ ਦੀ ਅਯੋਗਤਾ ਕਾਰਨ ਹੋ ਰਿਹਾ ਹੈ। ਚੋਣ ਕਮਿਸ਼ਨ ਭਾਜਪਾ ਦਾ ਗੁਲਾਮ ਬਣ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਦੇ ਘਰ 'ਤੇ ਬੇਲੋੜੇ ਛਾਪੇਮਾਰੀ ਕਰਦੀ ਹੈ, ਪਰ ਪਰਵੇਸ਼ ਵਰਮਾ ਵੱਲੋਂ ਪੈਸੇ ਵੰਡਣ 'ਤੇ ਚੁੱਪ ਹੈ, ਜਦੋਂ ਕਿ ਵਰਮਾ ਵੱਲੋਂ ਨਵੀਂ ਦਿੱਲੀ ਵਿਧਾਨ ਸਭਾ 'ਚ ਲਗਾਤਾਰ ਪੈਸੇ, ਜੁੱਤੀਆਂ ਅਤੇ ਕੱਪੜੇ ਵੰਡੇ ਜਾ ਰਹੇ ਹਨ। ਚੋਣ ਕਮਿਸ਼ਨ ਨੂੰ ਉਸ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਸੀ, ਪਰ ਉਸ ਨੇ ਕੁਝ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਜਾਣਬੁੱਝ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮੁਆਫ ਨਹੀਂ ਕਰਨਗੇ। ਦਿੱਲੀ ਦੇ ਲੋਕ ਵੀ ਅਜਿਹੀ ਘਟੀਆ ਰਾਜਨੀਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ। ਲੋਕ 5 ਫਰਵਰੀ ਨੂੰ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਜਵਾਬ ਦੇਣਗੇ।

 

Have something to say? Post your comment

 

ਪੰਜਾਬ

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ: ਅਕਾਲੀ ਦਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਹੋਏ ਸੇਵਾਮੁਕਤ

ਬੁੱਢਾ ਦਲ ਦੀ ਛਾਉਣੀ ਗੁ: ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਗੁਰਮਤਿ ਸਮਾਗਮ ਹੋਵੇਗਾ

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ - ਹਰਚੰਦ ਸਿੰਘ ਬਰਸਟ

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ